ਪੰਜਾਬ ਤੋਂ ਹੈਰੋਇਨ ਖਰੀਦ ਕੇ ਚੰਡੀਗੜ੍ਹ ਲਿਜਾ ਕੇ ਵੇਚਣ ਵਾਲਾ ਡਲਿਵਰੀ ਬੁਆਏ ਗ੍ਰਿਫ਼ਤਾਰ, 15 ਗ੍ਰਾਮ ਹੈਰੋਇਨ ਵੀ ਬਰਾਮਦ

12/18/2023 1:35:20 AM

ਚੰਡੀਗੜ੍ਹ (ਰਜਿੰਦਰ) : ਜ਼ਿਲ੍ਹਾ ਕ੍ਰਾਈਮ ਸੈੱਲ ਨੇ ਨਸ਼ਾ ਸਮੱਗਲਿੰਗ ਕਰਨ ਦੇ ਦੋਸ਼ ਹੇਠ ਇਕ ਡਲਿਵਰੀ ਬੁਆਏ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਸੈਕਟਰ-40 ਵਾਸੀ ਜੀਵਨ ਸਿੰਘ ਗਿੱਲ ਵਜੋਂ ਹੋਈ ਹੈ। ਉਸ ਕੋਲੋਂ ਤਲਾਸ਼ੀ ਦੌਰਾਨ 15.32 ਗ੍ਰਾਮ ਹੈਰੋਇਨ ਬਰਾਮਦ ਹੋਈ। ਜ਼ਿਲ੍ਹਾ ਕ੍ਰਾਈਮ ਸੈੱਲ ਨੇ ਹੈਰੋਇਨ ਬਰਾਮਦ ਕਰ ਕੇ ਮੁਲਜ਼ਮ ਜੀਵਨ ਸਿੰਘ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।

ਇਹ ਵੀ ਪੜ੍ਹੋ- ਘਰ 'ਚ ਖੜ੍ਹੀ ਐਕਟਿਵਾ ਦਾ ਹੀ ਹੋ ਗਿਆ ਚਲਾਨ, ਮਾਮਲਾ ਜਾਣ ਹੋ ਜਾਓਗੇ ਹੈਰਾਨ

ਜ਼ਿਲ੍ਹਾ ਕ੍ਰਾਈਮ ਸੈੱਲ ਦੇ ਇੰਚਾਰਜ ਜਸਮਿੰਦਰ ਸਿੰਘ ਦੀ ਅਗਵਾਈ ਹੇਠ ਪੁਲਸ ਟੀਮ ਸੈਕਟਰ-45 ਵਿਚ ਗਸ਼ਤ ਕਰ ਰਹੀ ਸੀ। ਪੁਲਸ ਨੇ ਸ਼ੱਕੀ ਨੌਜਵਾਨ ਨੂੰ ਰੁਕਣ ਦਾ ਇਸ਼ਾਰਾ ਕੀਤਾ। ਉਹ ਵਾਪਸ ਮੁੜ ਕੇ ਜਾਣ ਲੱਗਾ ਪਰ ਪੁਲਸ ਟੀਮ ਨੇ ਉਸ ਨੂੰ ਫੜ ਲਿਆ।

ਇਹ ਵੀ ਪੜ੍ਹੋ- 10 ਲਾਓ 100 ਕਮਾਓ' ਕਹਿ ਕੇ ਭੋਲੇ-ਭਾਲੇ ਲੋਕਾਂ ਨੂੰ ਬਣਾ ਰਹੇ ਸੀ ਸ਼ਿਕਾਰ, 14 ਚੜ੍ਹੇ ਪੁਲਸ ਦੇ ਅੜਿੱਕੇ

 

ਪੁੱਛਗਿਛ ਦੌਰਾਨ ਮੁਲਜ਼ਮ ਜੀਵਨ ਨੇ ਦੱਸਿਆ ਕਿ ਉਹ ਕਈ ਸਾਲਾਂ ਤੋਂ ਇਸ ਧੰਦੇ ਨਾਲ ਜੁੜਿਆ ਹੋਇਆ ਹੈ। ਉਹ ਪੰਜਾਬ ਤੋਂ ਨਸ਼ਾ ਖਰੀਦ ਕੇ ਲਿਆਉਂਦਾ ਸੀ ਅਤੇ ਇੱਥੇ ਵੇਚਦਾ ਸੀ। ਉਸ ਨੇ ਦੱਸਿਆ ਕਿ ਨਸ਼ੇ ਦੇ ਕਾਰੋਬਾਰ ਨੂੰ ਛੁਪਾਉਣ ਲਈ ਉਸ ਨੇ ਡਲਿਵਰੀ ਬੁਆਏ ਵਜੋਂ ਕੰਮ ਕਰਨਾ ਸ਼ੁਰੂ ਕਰ ਦਿੱਤਾ ਸੀ। ਉਸ ’ਤੇ ਪਹਿਲਾਂ ਵੀ ਸੈਕਟਰ-34 ਅਤੇ 39 ਥਾਣੇ ਵਿਚ ਐੱਨ.ਡੀ.ਪੀ.ਐੱਸ. ਐਕਟ ਤਹਿਤ ਕੇਸ ਦਰਜ ਹਨ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Harpreet SIngh

Content Editor

Related News