ਮੰਗਾਂ ਸਬੰਧੀ ਐੱਫ. ਸੀ. ਆਈ. ਵਰਕਰਜ਼ ਯੂਨੀਅਨ ਵੱਲੋਂ ਰੋਸ ਰੈਲੀ

Wednesday, Oct 17, 2018 - 03:09 AM (IST)

ਮੰਗਾਂ ਸਬੰਧੀ ਐੱਫ. ਸੀ. ਆਈ. ਵਰਕਰਜ਼ ਯੂਨੀਅਨ ਵੱਲੋਂ ਰੋਸ ਰੈਲੀ

ਮੋਗਾ, (ਗੋਪੀ ਰਾਊਕੇ)- ਅੱਜ ਐੱਫ਼. ਸੀ. ਆਈ. ਵਰਕਰਜ਼ ਯੂਨੀਅਨ ਵੱਲੋਂ ਮੰਗਾਂ ਨੂੰ ਲੈ ਕੇ ਪ੍ਰਧਾਨ ਬਖਤੌਰ ਸਿੰਘ ਦੀ ਅਗਵਾਈ ਵਿਚ ਸਥਾਨਕ ਦਫਤਰ ਵਿਚ ਰੋਸ ਰੈਲੀ ਕਰ ਕੇ  ਪੰਜਾਬ  ਸਰਕਾਰ  ਖਿਲਾਫ ਨਾਅਰੇਬਾਜ਼ੀ ਕੀਤੀ ਗਈ, ਜਿਸ ਵਿਚ ਪੂਰੇ ਪੰਜਾਬ ਦੇ ਵੱਖ-ਵੱਖ ਡਿੱਪੂਆਂ ਤੋਂ ਕਰੀਬ ਇਕ ਹਜ਼ਾਰ ਅਹੁਦੇਦਾਰਾਂ ਨੇ ਸ਼ਿਰਕਤ ਕੀਤੀ। ਇਸ ਮੌਕੇ ਬਖਤੌਰ ਸਿੰਘ ਨੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵਰਕਰਾਂ ਦੀਆਂ ਲੰਮੇ ਸਮੇਂ ਤੋਂ ਹੱਕੀ ਮੰਗਾਂ ਲਈ ਸੰਘਰਸ਼ ਚੱਲ ਰਿਹਾ ਹੈ ਪਰ  ਸਰਕਾਰਾਂ ਦੇ ਕੰਨਾਂ ’ਤੇ ਜੂੰਅ ਨਹੀਂ ਸਰਕ ਰਹੀ। ਸਰਕਾਰਾਂ ਦੀਆਂ ਲੋਕ ਵਿਰੋਧੀ ਨੀਤੀਆਂ ਕਾਰਨ ਵਰਕਰ ਪਹਿਲਾਂ ਹੀ ਆਰਥਿਕ ਸਮੱਸਿਆਵਾਂ ’ਚੋਂ ਲੰਘ ਰਹੇ ਹਨ। ਉਨ੍ਹਾਂ ਕਿਹਾ ਕਿ ਜਿੰਨੀ ਦੇਰ  ਤੱਕ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ, ਓਨੀ ਦੇਰ ਤੱਕ ਯੂਨੀਅਨ ਸੰਘਰਸ਼ ਜਾਰੀ ਰੱਖੇਗੀ। ਇਸ ਮੌਕੇ ਪ੍ਰਧਾਨ ਗੋਰਾ ਸਿੰਘ, ਰੋਸ਼ਨ ਲਾਲ, ਬਾਬਾ ਮੰਗਲ ਸਿੰਘ ਸੈਂਟਰਲ ਕਮੇਟੀ ਮੈਂਬਰ, ਬਲਦੇਵ ਸਿੰਘ, ਤਰਸੇਮ ਸਿੰਘ, ਬੱਗਾ ਸਿੰਘ, ਵੀਰਭਾਨ, ਤਰਸੇਮ ਸਿੰਘ ਤੇ ਵੱਡੀ ਗਿਣਤੀ ਵਿਚ ਵਰਕਰ ਹਾਜ਼ਰ ਸਨ।


Related News