ਕਾਂਗਰਸ ਹਾਈਕਮਾਂਡ ਤੋਂ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਚਿਹਰਾ ਐਲਾਨਣ ਦੀ ਕੀਤੀ ਮੰਗ

02/03/2022 12:54:35 PM

ਸੰਗਰੂਰ (ਵਿਜੈ ਕੁਮਾਰ ਸਿੰਗਲਾ) : ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਹੱਕ ਵਿੱਚ ਨਿੱਤਰਦਿਆ ਭਾਰਤੀਯ ਅੰਬੇਡਕਰ ਮਿਸ਼ਨ ਦੇ ਕੌਮੀ ਪ੍ਰਧਾਨ ਦਰਸ਼ਨ ਸਿੰਘ ਕਾਂਗੜਾ ਨੇ ਕਾਂਗਰਸ ਹਾਈਕਮਾਂਡ ਤੋਂ ਚਰਨਜੀਤ ਚੰਨੀ ਨੂੰ 2022 ਵਿਧਾਨ ਸਭਾ ਚੋਣਾਂ ਲਈ ਵੀ ਮੁੱਖ ਮੰਤਰੀ ਦਾ ਚਿਹਰਾ ਬਣਾਉਣ ਦੀ ਮੰਗ ਕੀਤੀ। ਦਰਸ਼ਨ ਕਾਂਗੜਾ ਭਾਰਤੀਯ ਅੰਬੇਡਕਰ ਮਿਸ਼ਨ ਦੇ ਮੁੱਖ ਦਫ਼ਤਰ ਵਿਖੇ ਪੱਤਰਕਾਰਾ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ ਕਿਹਾ ਚਰਨਜੀਤ ਸਿੰਘ ਚੰਨੀ ਨੇ ਬਤੌਰ ਮੁੱਖ ਮੰਤਰੀ ਥੋੜੇ ਸਮੇਂ ਵਿੱਚ ਅਜਿਹੇ ਵੱਡੇ ਕੰਮ ਕਰ ਦਿੱਤੇ ਹਨ ਜਿਸ ਸਦਕਾ ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਲਈ ਪੰਜਾਬ ਭਰ ਦੇ ਲੋਕਾਂ ਦੀ ਪਹਿਲੀ ਪਸੰਦ ਬਣ ਗਏ ਹਨ।

ਇਹ ਵੀ ਪੜ੍ਹੋ : ਮੋਦੀ ਦੇ ਇਸ਼ਾਰਿਆਂ ’ਤੇ ਚੱਲ ਰਹੇ ਹਨ ਕੇਜਰੀਵਾਲ : ਰਵਨੀਤ ਬਿੱਟੂ

ਦਰਸ਼ਨ ਸਿੰਘ ਕਾਂਗੜਾ ਨੇ ਕਿਹਾ ਕਿ ਚਰਨਜੀਤ ਚੰਨੀ ਦੀ ਲੋਕਾਂ ਵਿੱਚ ਹਰਮਨਤਾ ਤੋਂ ਵਿਰੋਧੀ ਪਾਰਟੀਆਂ ਪੂਰੀ ਤਰ੍ਹਾਂ ਘਬਰਾ ਗਈਆਂ ਹਨ, ਜੋ ਚੰਨੀ ਦੇ ਬੜੀ ਤੇਜੀ ਨਾਲ ਸੱਤਾ ਵੱਲ ਵੱਧ ਰਹੇ ਕਦਮ ਰੋਕਣ ਲਈ ਕਾਂਗਰਸ ਵਿਰੋਧੀ ਪਾਰਟੀਆਂ ਅੰਦਰ ਖਾਤੇ ਇਕੱਠੀਆਂ ਹੋ ਗਈਆਂ ਹਨ। ਕਾਂਗੜਾ ਨੇ ਇਹ ਵੀ ਕਿਹਾ ਕਿ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਸਾਰੀਆ ਵਿਰੋਧੀ ਪਾਰਟੀਆ ’ਤੇ ਭਾਰੀ ਰਹੇਗੀ ਅਤੇ ਮੁੜ ਪੰਜਾਬ ਵਿੱਚ ਕਾਂਗਰਸ ਸਰਕਾਰ ਹੀ ਬਣੇਗੀ। ਉਨ੍ਹਾਂ ਕਿਹਾ ਕਿ ਚਰਨਜੀਤ ਸਿੰਘ ਚੰਨੀ ਦੁਬਾਰਾ ਮੁੱਖ ਮੰਤਰੀ ਬਣ ਕਿ ਜਿੱਥੇ ਬੇਰੁਜ਼ਗਾਰ ਨੌਜਵਾਨਾਂ ਲਈ ਰੋਜ਼ਗਾਰ ਦੇ ਸਾਧਨ ਪੈਦਾ ਕਰਨਗੇ ਉੱਥੇ ਹੀ ਸੂਬੇ ਦਾ ਸਰਬ ਪੱਖੀ ਵਿਕਾਸ ਕਰਵਾ ਕਿ ਸੂਬੇ ਦੀ ਕਾਇਆ ਕਲਪ ਕਰਕੇ ਰੱਖ ਦੇਣਗੇ। ਇਸ ਮੌਕੇ ਸ਼ਸ਼ੀ ਚਾਵਰੀਆ, ਰੂਪ ਸਿੰਘ ਧਾਲੀਵਾਲ, ਰਾਜੇਸ਼ ਲੋਟ ਅਤੇ ਪ੍ਰਵੇਸ਼ ਕੁਮਾਰ ਆਦਿ ਹਾਜ਼ਰ ਸਨ ।

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ? 


Anuradha

Content Editor

Related News