ਗੈਸਟ ਫੈਕਲਟੀ ਅਧਿਆਪਕਾਂ ਨੇ ਹੱਕੀ ਮੰਗਾਂ ਲਈ ਸੌਂਪਿਆ ਮੰਗ ਪੱਤਰ
Thursday, Aug 22, 2024 - 06:27 PM (IST)
ਬਰੇਟਾ (ਬਾਂਸਲ)- ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਗੈਸਟ ਫੈਕਲਟੀ ਅਧਿਆਪਕਾਂ ਦੇ ਕੇਸ ਨੂੰ ਪ੍ਰਵਾਨਗੀ ਨਾ ਦੇਣ ਕਾਰਨ ਹੱਕੀ ਮੰਗਾਂ ਲਈ ਧਰਨਾ ਲੰਬੇ ਸਮੇਂ ਤੋਂ ਚੱਲ ਰਿਹਾ ਹੈ। ਜਿਸ ਤਹਿਤ ਅੱਜ ਪੰਜਾਬ ਸਟੂਡੈਂਟਸ ਯੂਨੀਅਨ (ਸ਼ਹੀਦ ਰੰਧਾਵਾ) ਵੱਲੋਂ ਯੂਨੀਵਰਸਿਟੀ ਕਾਲਜ ਬਹਾਦਰਪੁਰ ਦੇ ਵਿੱਚ ਰੈਲੀ ਕਰਕੇ ਵਾਇਸ ਚਾਸਲਰ ਦੇ ਨਾਂਅ 'ਤੇ ਪ੍ਰਿੰਸੀਪਲ ਨੂੰ ਮੰਗ ਪੱਤਰ ਦਿੱਤਾ ਗਿਆ।
ਇਹ ਵੀ ਪੜ੍ਹੋ- ਜਨਮ ਦਿਨ ਦੀ ਪਾਰਟੀ ਤੋਂ ਬਾਅਦ ਨੌਜਵਾਨ ਨੂੰ ਮੌਤ ਨੇ ਪਾਇਆ ਘੇਰਾ, ਤੜਫ਼-ਤੜਫ਼ ਕੇ ਹੋਈ ਮੌਤ
ਉਨ੍ਹਾਂ ਮੰਗ ਕੀਤੀ ਕਿ ਗੈਸਟ ਫੈਕਲਟੀ ਅਧਿਆਪਕਾਂ ਦੇ ਮਸਲੇ ਨੂੰ ਫੌਰੀ ਹੱਲ ਕਰਕੇ ਵਿਦਿਆਰਥੀਆਂ ਦੀਆਂ ਕਲਾਸਾਂ ਸ਼ੁਰੂ ਕੀਤੀਆਂ ਜਾਣ। ਮਸਲਾ ਹੱਲ ਨਾ ਕਰਨ 'ਤੇ ਸੰਘਰਸ਼ ਤੇਜ਼ ਕਰਨ ਦੀ ਚਿਤਾਵਨੀ ਵੀ ਦਿੱਤੀ ਗਈ। ਇਸ ਮੌਕੇ 'ਤੇ ਰੁਪਿੰਦਰ ਕੌਰ, ਸੀਮਾ ਕੌਰ, ਬੰਟੀ ਸਿੰਘ, ਪੁਨੀਤ ਕੌਰ, ਮਨਪ੍ਰੀਤ ਕੌਰ, ਮੁਮਤੇਜ ਕੌਰ, ਸਿਮਰਜੀਤ ਕੌਰ, ਜਯੋਤੀ ਕੌਰ, ਮਨਦੀਪ ਸਿੰਘ ਆਦਿ ਮੌਜੂਦ ਸਨ।
ਇਹ ਵੀ ਪੜ੍ਹੋ- ਵਿਅਕਤੀ ਨੇ ਕੀਤੀ ਖ਼ੁਦਕੁਸ਼ੀ, ਮਰਨ ਤੋਂ ਪਹਿਲਾਂ ਵੀਡੀਓ ਬਣਾ ਕੇ ਬੈਂਕ ਮੈਨੇਜਰ ਬਾਰੇ ਕੀਤੇ ਵੱਡੇ ਖ਼ੁਲਾਸੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ