ਤਹਿਸੀਲ ਕੰਪਲੈਕਸ ''ਚੋਂ ਡਾਕਖਾਨਾ ਤਬਦੀਲ ਨਾ ਕਰਨ ਬਾਰੇ DC ਨੂੰ ਦਿੱਤਾ ਮੰਗ ਪੱਤਰ

Wednesday, Mar 02, 2022 - 04:22 PM (IST)

ਤਹਿਸੀਲ ਕੰਪਲੈਕਸ ''ਚੋਂ ਡਾਕਖਾਨਾ ਤਬਦੀਲ ਨਾ ਕਰਨ ਬਾਰੇ DC ਨੂੰ ਦਿੱਤਾ ਮੰਗ ਪੱਤਰ

ਸੰਗਰੂਰ (ਵਿਜੈ ਕੁਮਾਰ ਸਿੰਗਲਾ) : ਸਟੇਟ ਸੋਸ਼ਲ ਵੈੱਲਫੇਅਰ ਐਸੋਸੀਏਸ਼ਨ ਦਾ ਇਕ ਵਫ਼ਦ ਪ੍ਰਧਾਨ ਰਾਜ ਕੁਮਾਰ ਅਰੋੜਾ, ਚੇਅਰਮੈਨ ਰਵਿੰਦਰ ਸਿੰਘ ਗੁੱਡੂ ਤੇ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਦੇ ਜ਼ਿਲ੍ਹਾ ਜਨਰਲ ਸਕੱਤਰ ਮੱਘਰ ਸਿੰਘ ਸੋਹੀ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਰਾਮਵੀਰ ਨੂੰ ਉਨ੍ਹਾਂ ਦੇ ਦਫ਼ਤਰ ਵਿਖੇ ਮਿਲਿਆ। ਪ੍ਰਧਾਨ ਅਰੋੜਾ ਨੇ ਡੀ. ਸੀ. ਦੇ ਧਿਆਨ 'ਚ ਐਸੋਸੀਏਸ਼ਨ ਵੱਲੋਂ ਕੀਤੇ ਜਾ ਰਹੇ ਸਮਾਜ ਸੇਵੀ, ਲੋਕ ਭਲਾਈ ਤੇ ਬਜ਼ੁਰਗਾਂ ਦੀ ਤੰਦਰੁਸਤੀ ਲਈ ਕੀਤੇ ਜਾ ਰਹੇ ਕੰਮਾਂ ਤੋਂ ਜਾਣੂ ਕਰਵਾਇਆ ਤੇ ਨਾਲ ਹੀ ਉਨ੍ਹਾਂ ਦੇ ਧਿਆਨ ਵਿੱਚ ਇਹ ਵੀ ਲਿਆਂਦਾ ਕਿ ਤਹਿਸੀਲ ਕੰਪਲੈਕਸ ਵਿੱਚ ਜੋ ਡਾਕਖਾਨਾ ਜਿਸ ਵਿੱਚ ਮੁਲਾਜ਼ਮਾਂ, ਪੈਨਸ਼ਨਰਾਂ, ਸੀਨੀਅਰ ਸਿਟੀਜ਼ਨ ਅਤੇ ਪਬਲਿਕ ਦੇ ਕੰਮ ਬੜੇ ਹੀ ਸੁਚੱਜੇ ਢੰਗ ਨਾਲ ਹੋ ਰਹੇ ਹਨ, ਦੀ ਇਸ ਕੰਪਲੈਕਸ ਵਿੱਚ ਬਹੁਤ ਹੀ ਜ਼ਰੂਰਤ ਹੈ।

ਇਹ ਵੀ ਪੜ੍ਹੋ : ਵਿਦਿਆਰਥੀਆਂ ਦੇ ਦਬਾਅ ਕਾਰਨ ਆਫਲਾਈਨ ਕਲਾਸਾਂ ਸ਼ੁਰੂ ਕਰਵਾਉਣ ਲਈ ਪ੍ਰਿੰਸੀਪਲ ਵੱਲੋਂ ਨੋਟਿਸ ਜਾਰੀ

ਉਨ੍ਹਾਂ ਕਿਹਾ ਕਿ ਐਸੋਸੀਏਸ਼ਨ ਨੂੰ ਪਤਾ ਲੱਗਾ ਹੈ ਕਿ ਇਸ ਡਾਕਖਾਨੇ ਨੂੰ ਤਹਿਸੀਲ ਕੰਪਲੈਕਸ 'ਚੋਂ ਤਬਦੀਲ ਕੀਤਾ ਜਾ ਰਿਹਾ ਹੈ, ਜਿਸ ਨਾਲ ਪਬਲਿਕ, ਮੁਲਾਜ਼ਮਾਂ, ਪੈਨਸ਼ਨਰਾਂ ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਤਹਿਸੀਲ ਕੰਪਲੈਕਸ ਵਿਖੇ ਕੰਮ ਕਰਵਾਉਣ ਵਾਲੇ ਲੋਕਾਂ ਨੂੰ ਬਹੁਤ ਦਿੱਕਤਾਂ ਦਾ ਸਾਹਮਣਾ ਕਰਨਾ ਪਵੇਗਾ। ਉਨ੍ਹਾਂ ਮੰਗ ਕੀਤੀ ਕਿ ਇਸ ਡਾਕਖਾਨੇ ਨੂੰ ਤਹਿਸੀਲ ਕੰਪਲੈਕਸ 'ਚ ਹੀ ਰਹਿਣ ਦਿੱਤਾ ਜਾਵੇ ਤੇ ਤਬਦੀਲ ਨਾ ਕੀਤਾ ਜਾਵੇ। ਡਿਪਟੀ ਕਮਿਸ਼ਨਰ ਨੂੰ ਇਸ ਸਬੰਧੀ ਲਿਖਤੀ ਪੱਤਰ ਵੀ ਦਿੱਤਾ ਗਿਆ। ਡੀ. ਸੀ. ਨੇ ਇਸ ਸਬੰਧੀ ਕਾਰਵਾਈ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਕਰਨੈਲ ਸਿੰਘ ਸੇਖੋਂ, ਸੁਰਿੰਦਰ ਸਿੰਘ ਸੋਢੀ, ਡਾ. ਮਨਮੋਹਣ ਸਿੰਘ, ਕਿਸ਼ੋਰੀ ਲਾਲ, ਜਵਾਹਰ ਸ਼ਰਮਾ, ਵੇਦ ਪ੍ਰਕਾਸ਼ ਸੱਚਦੇਵਾ, ਤਿਲਕ ਰਾਜ ਸਤੀਜਾ, ਰਜਿੰਦਰ ਸਿੰਘ ਚੰਗਾਲ, ਸੁਰਜੀਤ ਸਿੰਘ, ਬਲਦੇਵ ਸਿੰਘ ਰਤਨ, ਮਦਨ ਗੋਪਾਲ ਸਿੰਗਲਾ, ਰਾਜ ਕੁਮਾਰ ਬਾਂਸਲ, ਮਹੇਸ਼ ਜੌਹਰ ਆਦਿ ਤੋਂ ਇਲਾਵਾ ਵੱਡੀ ਗਿਣਤੀ 'ਚ ਐਸੋਸੀਏਸ਼ਨ ਦੇ ਮੈਂਬਰ ਮੌਜੂਦ ਸਨ।


author

Harnek Seechewal

Content Editor

Related News