ਲੁਧਿਆਣਾ ਰੇਲਵੇ ਸਟੇਸ਼ਨ ਦਾ ਨਾਂ ''ਸ਼ਹੀਦ ਸੁਖਦੇਵ ਥਾਪਰ'' ਰੱਖਣ ਦੀ ਮੰਗ

09/02/2023 2:25:34 PM

ਲੁਧਿਆਣਾ (ਸੇਠੀ)- ਸ਼ਹੀਦ ਸੁਖਦੇਵ ਥਾਪਰ ਯਾਦਗਾਰੀ ਟਰੱਸਟ ਨੇ ਕੇਂਦਰੀ ਰੇਲ ਮੰਤਰੀ, ਪੰਜਾਬ ਦੇ ਮੁੱਖ ਮੰਤਰੀ, ਸੂਬੇ ਦੇ 117 ਵਿਧਾਇਕਾਂ, ਲੋਕ ਸਭਾ ਮੈਂਬਰਾਂ, ਰਾਜ ਸਭਾ ਮੈਂਬਰਾਂ ਅਤੇ ਪੰਜਾਬ ਦੇ ਸਾਰੇ ਚੁਣੇ ਹੋਏ ਨੁਮਾਇੰਦਿਆਂ ਨੂੰ ਪੱਤਰ ਲਿਖ ਕੇ ਇਕ ਜਾਣਕਾਰੀ ਦਿੱਤੀ ਹੈ । ਜਿਸ 'ਚ ਉਨ੍ਹਾਂ ਨੇ ਲੁਧਿਆਣਾ ਰੇਲਵੇ ਸਟੇਸ਼ਨ ਦਾ ਨਵੀਨੀਕਰਨ ਸ਼ਹੀਦ ਸੁਖਦੇਵ ਥਾਪਰ ਦੇ ਨਾਂ 'ਤੇ ਰੱਖਣ ਦੀ ਮੰਗ ਟਰੱਸਟ ਦੇ ਕੌਮੀ ਪ੍ਰਧਾਨ ਅਤੇ ਸ਼ਹੀਦ ਸੁਖਦੇਵ ਥਾਪਰ ਦੇ ਵੰਸ਼ਜਾਂ ਅਸ਼ੋਕ ਥਾਪਰ ਅਤੇ ਤ੍ਰਿਭੁਵਨ ਥਾਪਰ ਨੇ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਨੂੰ ਭੇਜੇ ਲਿਖਤੀ ਪੱਤਰ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਲੁਧਿਆਣਾ ਰੇਲਵੇ ਸਟੇਸ਼ਨ ਦਾ ਸੁੰਦਰੀਕਰਨ ਕੇਂਦਰ ਸਰਕਾਰ ਵੱਲੋਂ ਕੀਤਾ ਜਾ ਰਿਹਾ ਹੈ |

ਇਹ ਵੀ ਪੜ੍ਹੋ- ਡੇਢ ਦਹਾਕਾ ਸਿਡਨੀ ਤੋਂ ਪਿੰਡ ਆਉਣ ਨੂੰ ਤਰਸਦਾ ਰਿਹਾ ਨੌਜਵਾਨ, ਇਕੋ ਝਟਕੇ ਸਭ ਕੁਝ ਹੋ ਗਿਆ ਖ਼ਤਮ

ਉਨ੍ਹਾਂ ਕਿਹਾ ਕਿ ਜੇਕਰ ਰੇਲਵੇ ਸਟੇਸ਼ਨ ਦੇ ਸੁੰਦਰੀਕਰਨ ਤੋਂ ਬਾਅਦ ਬਣਨ ਵਾਲੇ ਅੰਤਰਰਾਸ਼ਟਰੀ ਪੱਧਰ ਦੇ ਰੇਲਵੇ ਸਟੇਸ਼ਨ ਦਾ ਨਾਂਅ ਸ਼ਹੀਦ ਸੁਖਦੇਵ ਦੇ ਨਾਂਅ 'ਤੇ ਰੱਖਿਆ ਜਾਵੇ ਤਾਂ ਇਸ ਸਟੇਸ਼ਨ 'ਤੇ ਹਰ ਰੋਜ਼ ਹਜ਼ਾਰਾਂ ਦੀ ਗਿਣਤੀ 'ਚ ਆਉਣ-ਜਾਣ ਵਾਲੇ ਯਾਤਰੀ, ਦੇਸ਼-ਵਿਦੇਸ਼ ਤੋਂ ਆਉਣ ਵਾਲੇ ਕਾਰੋਬਾਰੀਆਂ ਅਤੇ ਨੌਜਵਾਨ ਪੀੜ੍ਹੀ ਨੂੰ ਸਥਾਨਕ ਸ਼ਹੀਦ ਸੁਖਦੇਵ ਦੀ ਯਾਦ 'ਚ ਚਰਨਛੋਹ  ਤੇ ਪਵਿੱਤਰ ਜਨਮ ਸਥਾਨ ਦੇ ਇਤਿਹਾਸ ਬਾਰੇ ਜਾਣਕਾਰੀ ਮਿਲੇਗੀ। 

ਇਹ ਵੀ ਪੜ੍ਹੋ- ਸੁਰੱਖਿਆ ਏਜੰਸੀਆਂ ਆਈਆਂ ਹਰਕਤ 'ਚ, ਸਰਹੱਦੀ ਖ਼ੇਤਰ 'ਚੋਂ ਬਰਾਮਦ ਹੋਈਆਂ ਇਹ ਵਸਤੂਆਂ

ਸ਼ਹੀਦ ਦੇ ਜਨਮ ਅਸਥਾਨ ਨੂੰ ਜਾਣ ਵਾਲਾ ਚੌਰਾ ਬਾਜ਼ਾਰ ਤੋਂ ਮਿਲਣ ਵਾਲਾ ਸਿੱਧੇ ਰਸਤੇ ਨੂੰ ਸਾਲਾਂ ਤੋਂ ਕਾਨੂੰਨੀ ਪ੍ਰਕਿਰਿਆ ਦੇ ਨਾਂ 'ਤੇ ਉਲਝਾਉਣ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਸੈਂਕੜੇ ਲੋਕ ਪ੍ਰਿੰਟ ਅਤੇ ਇਲੈਕਟ੍ਰਾਨਿਕ ਮੀਡੀਆ ਸਮੇਤ ਸੋਸ਼ਲ ਮੀਡੀਆ 'ਤੇ ਸ਼ਹੀਦ ਸੁਖਦੇਵ ਦੇ ਜਨਮ ਸਥਾਨ ਬਾਰੇ ਪੜ੍ਹਨ ਅਤੇ ਸੁਣਨ ਦੇ ਬਾਅਦ ਜਦੋਂ ਲੁਧਿਆਣਾ ਪਹੁੰਚਦੇ ਹਨ ਤਾਂ ਉਨ੍ਹਾਂ ਨੂੰ ਸ਼ਹੀਦ ਦੇ ਜਨਮ ਅਸਥਾਨ ਤੱਕ ਪਹੁੰਚਣ 'ਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਥਾਪਰ ਨੇ ਕੇਂਦਰੀ ਰੇਲ ਮੰਤਰੀ, ਪੰਜਾਬ ਦੇ ਮੁੱਖ ਮੰਤਰੀ ਅਤੇ ਵਿਧਾਇਕਾਂ ਨੂੰ ਅਪੀਲ ਕੀਤੀ ਕਿ ਉਹ ਲੁਧਿਆਣਾ ਰੇਲਵੇ ਸਟੇਸ਼ਨ ਦਾ ਨਾਮ ਸ਼ਹੀਦ ਸੁਖਦੇਵ ਥਾਪਰ ਜੀ ਦੇ ਨਾਂ 'ਤੇ ਰੱਖਣ ਲਈ ਆਪੋ-ਆਪਣੇ ਪੱਧਰ 'ਤੇ ਉਪਰਾਲੇ ਕਰਨ ਕਿਉਂਕਿ ਅੱਜ ਵੀ ਲੋਕ ਇਸ ਗੱਲ ਤੋਂ ਅਣਜਾਣ ਹਨ ਕਿ ਸ਼ਹੀਦ ਸੁਖਦੇਵ ਦਾ ਜਨਮ ਸਥਾਨ ਲੁਧਿਆਣੇ ਦੇ ਨੌਘਾਰਾ ਵਿੱਚ ਹੈ, ਜਦੋਂ ਵੀ ਕੋਈ ਸ਼ੋਸ਼ਲ ਮੀਡੀਆ ਜਾਂ ਇੰਟਰਨੈਟ ਰਾਹੀਂ ਲੁਧਿਆਣੇ ਲਈ ਆਪਣੀ ਰੇਲਵੇ ਟਿਕਟ ਬੁੱਕ ਕਰਵਾਏਗਾ ਤਾਂ ਲੁਧਿਆਣੇ ਦੀ ਬਜਾਏ ਸ਼ਹੀਦ ਸੁਖਦੇਵ ਥਾਪਰ ਦੀ ਨਗਰੀ ਜਾਂ ਰੇਲਵੇ ਸਟੇਸ਼ਨ ਦਾ ਨਾਂ ਆਵੇਗਾ ਫਿਰ ਸਭ ਨੂੰ ਪਤਾ ਲੱਗੇਗਾ ਕਿ ਲੁਧਿਆਣਾ ਸ਼ਾਹਦੀ ਦੀ ਜਨਮ ਭੂਮੀ ਹੈ। ਉਨ੍ਹਾਂ ਕਿਹਾ ਕਿ ਹਰ ਵਿਅਕਤੀ ਇਸ ਪਵਿੱਤਰ ਧਰਤੀ 'ਤੇ ਮੱਥਾ ਟੇਕਣ ਲਈ ਉਤਾਵਲਾ ਹੋਵੇਗਾ। ਇਸ ਮੌਕੇ ਟਰੱਸਟ ਦੇ ਹਰੀਸ਼ ਗਰੋਵਰ, ਵਿਕਾਸ ਖੋਸਲਾ, ਰਾਕੇਸ਼ ਬੁੱਧੀਰਾਜਾ, ਪੁਨੀਤ ਕੁਮਾਰ, ਵਿਸ਼ਾਲ ਖੋਸਲਾ ਹਾਜ਼ਰ ਸਨ।

ਇਹ ਵੀ ਪੜ੍ਹੋ- 17 ਸਾਲ ਮਗਰੋਂ ਆਈਆਂ ਖ਼ੁਸ਼ੀਆਂ, 2 ਧੀਆਂ ਤੇ ਪੁੱਤ ਨੇ ਇਕੱਠਿਆਂ ਲਿਆ ਜਨਮ, ਮਾਂ ਨੇ ਕੀਤਾ ਰੱਬ ਦਾ ਸ਼ੁਕਰਾਨਾ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News