ਪਾਵਰਕਾਮ ਦੇ ਮੁਲਾਜ਼ਮਾਂ ਵੱਲੋਂ ਮੰਗਾਂ ਲਈ ਧਰਨਾ ਪ੍ਰਦਰਸ਼ਨ
Thursday, Dec 27, 2018 - 12:36 AM (IST)
ਸੰਗਰੂਰ, (ਬੇਦੀ, ਬਾਵਾ, ਜਨੂਹਾ, ਯਾਦਵਿੰਦਰ, ਜ.ਬ.)- ਪੀ. ਐੱਸ. ਈ. ਬੀ. ਇੰਪਲਾਈਜ਼ ਜੁਆਇੰਟ ਫੋਰਮ ਦੇ ਸੱਦੇ ’ਤੇ ਫੋਰਮ ਸਰਕਲ ਸੰਗਰੂਰ ਦੇ ਕਨਵੀਨਰ ਗੁਰਚਰਨ ਸਿੰਘ ਦੀ ਪ੍ਰਧਾਨਗੀ ਹੇਠ ਸਰਕਲ ਦਫ਼ਤਰ ਅੱਗੇ ਪਾਵਰਕਾਮ ਦੇ ਮੁਲਾਜ਼ਮਾਂ ਨੇ ਧਰਨਾ ਦਿੱਤਾ। ਮੈਨੇਜਮੈਂਟ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਆਗੂਆਂ ਨੇ ਕਿਹਾ ਕਿ ਪਾਵਰਕਾਮ ਦੀ ਮੈਨੇਜਮੈਂਟ ਲਗਾਤਾਰ ਮੁਲਾਜ਼ਮਾਂ ਨੂੰ ਲਾਰੇ ਲਾ ਰਹੀ ਹੈ, ਜਿਸ ਕਾਰਨ ਮੁਲਾਜ਼ਮਾਂ ’ਚ ਰੋਸ ਹੈ। ਆਗੂਆਂ ਨੇ ਮੰਗ ਕੀਤੀ ਕਿ ਰੁਕਿਆ ਪੇ-ਬੈਂਡ ਦਿੱਤਾ ਜਾਵੇ, ਰੈਗੂਲਰ ਭਰਤੀ ਕੀਤੀ ਜਾਵੇ, ਪਾਰਟ ਟਾਈਟਮ ਸਵੀਪਰ ਪੱਕੇ ਕੀਤੇ ਜਾਣ, 1-1-2016 ਤੋਂ ਡਿਊ ਪੇ-ਕਮਿਸ਼ਨ ਜਲਦ ਦਿੱਤਾ ਜਾਵੇ, ਭਰਤੀ ਮੁਲਾਜ਼ਮਾਂ ਨੂੰ ਪੈਨਸ਼ਨ ਦਿੱਤੀ ਜਾਵੇ। ਆਗੂਆਂ ਨੇ ਕਿਹਾ ਕਿ ਪਾਵਰਕਾਮ ਤੇ ਸਰਕਾਰ ਨੇ ਜਲਦ ਮੁਲਾਜ਼ਮਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਆਉਣ ਵਾਲੀ 2 ਜਨਵਰੀ 2019 ਨੂੰ ਪਟਿਆਲਾ ਹੈੱਡ ਆਫ਼ਿਸ ਸਾਹਮਣੇ ਧਰਨਾ ਦਿੱਤਾ ਜਾਵੇਗਾ ਅਤੇ ਕਾਲੇ ਚੋਲੇ ਪਾ ਕੇ ਮੋਤੀ ਮਹਿਲ ਵੱਲ ਮਾਰਚ ਕੀਤਾ ਜਾਵੇਗਾ।
ਇਸ ਸਮੇਂ ਹਰਭਜਨ ਸਿੰਘ, ਫਲਜੀਤ ਸਿੰਘ, ਰਣਵੀਰ ਸਿੰਘ, ਰੋਹੀ ਸਿੰਘ, ਜਸ ਸਿੰਘ, ਬਲਵਿੰਦਰ ਸਿੰਘ, ਅਸ਼ਵਨੀ ਕੁਮਾਰ, ਹਰਭਜਨ ਸਿੰਘ, ਜਗਦੇਵ ਸਿੰਘ, ਕਰਨੈਲ ਸਿੰਘ ਆਦਿ ਨੇ ਸੰਬੋਧਨ ਕੀਤਾ।
