ਅਸ਼ਲੀਲ ਵੀਡੀਓ ਬਣਾ ਕੇ ਕੀਤਾ ਵਿਆਹ ਤੋਂ ਇਨਕਾਰ, ਵੀਡੀਓ ਭੇਜ ਕੁੜੀ ਦਾ ਰਿਸ਼ਤਾ ਵੀ ਤੁੜਵਾਇਆ

11/13/2023 8:22:52 PM

ਲੁਧਿਆਣਾ (ਰਾਜ) : ਰਿਸ਼ਤਾ ਪੱਕਾ ਹੋਣ ਤੋਂ ਬਾਅਦ ਮੁੰਡਾ, ਕੁੜੀ ਨੂੰ ਘਰ ਲੈ ਗਿਆ ਜਿੱਥੇ ਉਸ ਦੇ ਨਾਲ ਸਰੀਰਕ ਸੰਬੰਧ ਬਣਾਏ ਅਤੇ ਉਸ ਦੀ ਮੋਬਾਇਲ ’ਤੇ ਵੀਡੀਓ ਬਣਾ ਲਈ। ਕੁਝ ਦਿਨਾਂ ਬਾਅਦ ਮੁੰਡੇ ਨੇ ਰਿਸ਼ਤਾ ਤੋੜ ਦਿੱਤਾ। ਜਦੋਂ ਕੁੜੀ ਦਾ ਕਿਸੇ ਹੋਰ ਮੁੰਡੇ ਨਾਲ ਵਿਆਹ ਹੋਣ ਵਾਲਾ ਸੀ ਤਾਂ ਮੁਲਜ਼ਮ ਨੌਜਵਾਨ ਨੇ ਉਸ ਨੂੰ ਵੀਡੀਓ ਭੇਜ ਕੇ ਕੁੜੀ ਦਾ ਵਿਆਹ ਤੁੜਵਾ ਦਿੱਤਾ। ਪੀੜਤਾ ਨੇ ਇਸ ਦੀ ਸ਼ਿਕਾਇਤ ਪੁਲਸ ਨੂੰ ਦਿੱਤੀ। ਥਾਣਾ ਟਿੱਬਾ ਦੀ ਪੁਲਸ ਨੇ ਪੀੜਤਾ ਦੀ ਸ਼ਿਕਾਇਤ ’ਤੇ ਮੁਹੱਲਾ ਪੰਜਾਬੀ ਬਾਗ ਦੇ ਰਹਿਣ ਵਾਲੇ ਮੁਹੰਮਦ ਆਫਿਸ ਦੇ ਖਿਲਾਫ਼ ਵੱਖ-ਵੱਖ ਧਾਰਾਵਾਂ ਦੇ ਤਹਿਤ ਕੇਸ ਦਰਜ ਕੀਤਾ ਹੈ।

ਇਹ ਵੀ ਪੜ੍ਹੋ : ਕਾਰ ਸਵਾਰ ਬਾਰਾਤੀਆਂ ਵੱਲੋਂ ਟਰੱਕ ਡਰਾਈਵਰ ਤੇ ਸਾਥੀ ਨਾਲ ਕੁੱਟਮਾਰ, ਖੋਹੇ ਪੈਸੇ ਤੇ ਚਾਬੀਆਂ

ਪੀੜਤਾ ਨੇ ਸ਼ਿਕਾਇਤ 'ਚ ਪੁਲਸ ਨੂੰ ਦੱਸਿਆ ਕਿ ਮੁਹੰਮਦ ਆਫਿਸ ਨਾਲ ਉਸ ਦੀ 10 ਜੂਨ 2022 ਨੂੰ ਮੰਗਣੀ ਹੋਈ ਸੀ। ਇਸ ਤੋਂ ਬਾਅਦ ਅਪ੍ਰੈਲ 2023 ਨੂੰ ਮੁਲਜ਼ਮ ਨੇ ਉਸ ਨੂੰ ਗੱਲਾਂ-ਗੱਲਾਂ ਵਿਚ ਆਪਣੇ ਘਰ ਲੈ ਗਿਆ ਸੀ ਜਿੱਥੇ ਉਸ ਦੇ ਨਾਲ ਸਰੀਰਕ ਸੰਬੰਧ ਬਣਾਏ ਅਤੇ ਉਸ ਦੀ ਵੀਡੀਓ ਬਣਾ ਲਈ ਸੀ। ਇਸ ਤੋਂ ਬਾਅਦ ਵੀ ਮੁਲਜ਼ਮ ਨੇ ਕਈ ਵਾਰ ਉਸ ਦੇ ਨਾਲ ਸਰੀਰਕ ਸੰਬੰਧ ਬਣਾਏ ਸਨ। ਫਿਰ ਮੁਲਜ਼ਮ ਨੇ ਵਿਆਹ ਤੋਂ ਇਨਕਾਰ ਕਰ ਦਿੱਤਾ ਅਤੇ ਰਿਸ਼ਤਾ ਤੋੜ ਦਿੱਤਾ। ਪੀੜਤਾ ਦਾ ਕਹਿਣਾ ਹੈ ਕਿ ਉਸ ਦੇ ਪਿਤਾ ਨੇ ਉਸ ਦਾ ਵਿਆਹ ਕਿਸੇ ਹੋਰ ਮੁੰਡੇ ਨਾਲ ਤੈਅ ਕਰ ਦਿੱਤਾ। ਉਸ ਦੇ ਵਿਆਹ ਦੀਆਂ ਤਿਆਰੀਆਂ ਪੂਰੀਆਂ ਹੋ ਚੁੱਕੀਆਂ ਸਨ ਪਰ ਮੁਲਜ਼ਮ ਨੇ ਪਹਿਲਾਂ ਬਣਾਈ ਹੋਈ ਅਸ਼ਲੀਲ ਵੀਡੀਓ ਉਸ ਦੇ ਹੋਣ ਵਾਲੇ ਪਤੀ ਨੂੰ ਭੇਜ ਦਿੱਤੀ ਸੀ ਜਿਸ ਕਾਰਨ ਉਸ ਦਾ ਵਿਆਹ ਵੀ ਟੁੱਟ ਗਿਆ ਅਤੇ ਮੁੰਡੇ ਨੇ ਰਿਸ਼ਤਾ ਤੋੜ ਦਿੱਤਾ। ਪੁਲਸ ਦਾ ਕਹਿਣਾ ਹੈ ਕਿ ਮੁਲਜ਼ਮ ’ਤੇ ਕੇਸ ਦਰਜ ਕਰ ਲਿਆ ਹੈ। ਉਸ ਦੀ ਭਾਲ ਕੀਤੀ ਜਾ ਰਹੀ ਹੈ ਤੇ ਜਲਦ ਹੀ ਉਸ ਨੂੰ ਕਾਬੂ ਕਰ ਲਿਆ ਜਾਵੇਗਾ।

ਇਹ ਵੀ ਪੜ੍ਹੋ : ਸਰਹੱਦ ਪਾਰ ਤੋਂ ਆਈ ਦਿਲ ਦਹਿਲਾ ਦੇਣ ਵਾਲੀ ਖ਼ਬਰ, ਖੇਡ-ਖੇਡ 'ਚ 3 ਮਾਸੂਮਾਂ ਨਾਲ ਵਾਪਰਿਆ ਭਾਣਾ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Harpreet SIngh

Content Editor

Related News