ਅਗਲੇ 4 ਦਿਨਾਂ ਤੱਕ ਸੰਘਣੀ ਧੁੰਦ ਦੀ ਚਿਤਾਵਨੀ, ਪ੍ਰਸ਼ਾਸਨ ਵੱਲੋਂ ਡਰਾਈਵਿੰਗ ਵੇਲੇ ਖ਼ਾਸ ਧਿਆਨ ਰੱਖਣ ਦੀ ਸਲਾਹ
Thursday, Dec 28, 2023 - 05:23 PM (IST)
ਪਟਿਆਲਾ (ਮਨਦੀਪ ਜੋਸਨ) : ਪੂਰੇ ਪੰਜਾਬ ਅੰਦਰ ਰੋਜ਼ਾਨਾ ਵਧ ਰਹੀ ਠੰਡ ਨਾਲ ਧੁੰਦ ਨੇ ਵੀ ਆਪਣਾ ਕਹਿਰ ਪਾਇਆ ਹੋਇਆ ਹੈ। ਸੰਘਣੀ ਧੁੰਦ ਨੂੰ ਦੇਖਦੇ ਹੋਏ ਪ੍ਰਸ਼ਾਸਨ ਵੱਲੋਂ ਪੂਰੇ ਪੰਜਾਬ ਅੰਦਰ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ, ਜਿਸ ’ਚ ਪਟਿਆਲਾ ਸ਼ਹਿਰ ਵੀ ਸ਼ਾਮਲ ਹੈ। ਮੌਸਮ ਵਿਭਾਗ ਵੱਲੋਂ ਅਗਲੇ 4 ਦਿਨਾਂ ਤੱਕ ਪੰਜਾਬ ’ਚ ਸੰਘਣੀ ਧੁੰਦ ਦੀ ਦਿੱਤੀ ਚਿਤਾਵਨੀ ਦੇ ਮੱਦੇਨਜ਼ਰ ਪਟਿਆਲਾ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਲੋਕਾਂ ਨੂੰ ਡਰਾਈਵਿੰਗ ਕਰਦੇ ਸਮੇਂ ਖਾਸ ਧਿਆਨ ਰੱਖਣ ਦੀ ਸਲਾਹ ਦਿੱਤੀ ਵੀ ਹੈ। ਅਧਿਕਾਰੀਆਂ ਅਨੁਸਾਰ ਮੌਸਮ ਵਿਭਾਗ ਦੀ ਚਿਤਾਵਨੀ ਦੇ ਚਲਦਿਆਂ ਸੜਕਾਂ ’ਤੇ ਜਾਂਦੇ ਸਮੇਂ ਕਿਸੇ ਵੀ ਤਰ੍ਹਾਂ ਦੇ ਹਾਦਸਿਆਂ ਤੋਂ ਬਚਣ ਲਈ ਖ਼ਾਸ ਧਿਆਨ ਰੱਖਿਆ ਜਾਵੇ। ਪੰਜਾਬ ਅੰਦਰ ਸੰਘਣੀ ਧੁੰਦ ਦਾ ਕਹਿਰ ਇਸ ਵਾਰ ਜ਼ਿਆਦਾ ਦੇਖਣ ਨੂੰ ਮਿਲ ਰਿਹਾ ਹੈ, ਜਿਸ ਨੇ ਲੋਕਾਂ ਦੀਆਂ ਮੁਸ਼ਕਿਲਾਂ ਵੀ ਵਧਾ ਦਿੱਤੀਆਂ ਹਨ।
ਹੁਣ ਮੌਸਮ ਵਿਭਾਗ ਅਤੇ ਪ੍ਰਸ਼ਾਸਨ ਨੇ ਵੀ ਲੋਕਾਂ ਨੂੰ ਚਿਤਾਵਨੀ ਦੇ ਦਿੱਤੀ ਹੈ। ਇਸ ਲਈ ਲੋਕਾਂ ਨੂੰ ਜਿੱਥੇ ਧੁੰਦ ਤੋਂ ਬਚ ਕੇ ਰਹਿਣਾ ਹੋਵੇਗਾ ਤਾਂ ਜੋ ਉਹ ਕਿਸੇ ਹਾਦਸੇ ਦਾ ਸ਼ਿਕਾਰ ਨਾ ਹੋਣ, ਉੱਥੇ ਪੂਰੇ ਕੱਪੜੇ ਪਾ ਕੇ ਹੀ ਬਾਹਰ ਜਾਣਾ ਪਵੇਗਾ ਤਾਂ ਜੋ ਉਹ ਛੋਟੀਆਂ-ਮੋਟੀਆਂ ਬੀਮਾਰੀਆਂ ਜਿਵੇਂ ਖਾਂਸੀ, ਜੁਕਾਮ, ਬੁਖਾਰ ਆਦਿ ਤੋਂ ਵੀ ਬਚੇ ਰਹਿਣ।
ਇਹ ਵੀ ਪੜ੍ਹੋ : ਬੱਚਿਆਂ ਨੂੰ ਵਿਦੇਸ਼ ਭੇਜਣ ਦੇ ਚਾਹਵਾਨ ਮਾਪਿਆਂ ਲਈ ਅਹਿਮ ਖ਼ਬਰ, ਜਲੰਧਰ ਦੇ ਡੀ. ਸੀ. ਨੇ ਕੀਤੀ ਇਹ ਅਪੀਲ
ਦੱਸਣਯੋਗ ਹੈ ਕਿ ਮੌਸਮ ਵਿਭਾਗ ਵੱਲੋਂ ਪੰਜਾਬ ਸਮੇਤ ਕਈ ਸੂਬਿਆਂ ਲਈ ਸੰਘਣੀ ਧੁੰਦ ਦੀ ਚਿਤਾਵਨੀ ਜਾਰੀ ਕਰਦਿਆਂ ਸਾਵਧਾਨੀ ਅਪਣਾਉਣ ਲਈ ਕਿਹਾ ਗਿਆ ਹੈ। ਲੋਕਾਂ ਨੂੰ ਬਿਨਾਂ ਕਿਸੇ ਜ਼ਰੂਰੀ ਕੰਮ ਦੇ ਘਰਾਂ ਅੰਦਰ ਹੀ ਰਹਿਣ ਦੀ ਸਲਾਹ ਦਿੱਤੀ ਗਈ ਹੈ। ਇਸ ਚਿਤਾਵਨੀ ਮੁਤਾਬਕ ਹਰਿਆਣਾ, ਪੰਜਾਬ ’ਚ ਇਸ ਸਮੇਂ ਸੰਘਣੀ ਧੁੰਦ ਪੈ ਰਹੀ ਹੈ, ਜਦੋਂ ਕਿ ਆਉਣ ਵਾਲੇ ਦਿਨਾਂ ’ਚ ਇਸ ਤੋਂ ਵੀ ਸੰਘਣੀ ਧੁੰਦ ਛਾਈ ਰਹੇਗੀ। ਰਾਡਾਰ ਸਮੇਤ ਪੈਮਾਨਾ ਉਪਕਰਨਾਂ ਰਾਹੀਂ ਰਿਕਾਰਡ ਕੀਤੇ ਗਏ ਅੰਕੜਿਆਂ ਮੁਤਾਬਕ ਹਰਿਆਣਾ ਤੇ ਪਟਿਆਲਾ ਵਰਗੇ ਸ਼ਹਿਰਾਂ ’ਚ ਸਿਰਫ 10 ਮੀਟਰ ਦੀ ਵਿਜ਼ੀਬਿਲਿਟੀ ਰਿਕਾਰਡ ਕੀਤੀ ਗਈ, ਜਦੋਂ ਕਿ ਅੰਮ੍ਰਿਤਸਰ ਦੇ ਬਾਹਰੀ ਇਲਾਕਿਆਂ ’ਚ ਧੁੰਦ ਕਾਰਨ ਕੁੱਝ ਮੀਟਰ ਦੀ ਦੂਰੀ ’ਤੇ ਵੀ ਦਿਸਣਾ ਬੰਦ ਹੋ ਗਿਆ। ਅਲਰਟ ਮੁਤਾਬਕ ਪੰਜਾਬ ਦੇ ਕੁੱਝ ਇਕ ਜ਼ਿਲਿਆਂ ’ਚ ਯੈਲੋ ਅਲਰਟ, ਜਦੋਂ ਕਿ ਕੁੱਝ ਇਕ ’ਚ ਓਰੇਂਜ ਅਲਰਟ ਚੱਲ ਰਿਹਾ ਹੈ।
ਇਹ ਵੀ ਪੜ੍ਹੋ : ਬਿਕਰਮ ਮਜੀਠੀਆ ਨਹੀਂ ਹੋਏ ‘ਸਿਟ’ ਅੱਗੇ ਪੇਸ਼, ਹੁਣ ਇਸ ਤਾਰੀਖ਼ ਨੂੰ ਮੁੜ ਪੇਸ਼ ਹੋਣ ਦੇ ਹੁਕਮ
‘ਜਗ ਬਾਣੀ’ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8