ਕੋਲਕਾਤਾ ਜਬਰ-ਜਨਾਹ ਤੇ ਕਤਲ ਮਾਮਲੇ ''ਚ ਇਨਸਾਫ਼ ਦੀ ਮੰਗ ਕਰਦਿਆਂ ਡੈਂਟਿਸਟਾਂ ਨੇ ਬੰਦ ਰੱਖੇ ਆਪਣੇ ਕਲੀਨਿਕ

Saturday, Aug 17, 2024 - 09:39 PM (IST)

ਕੋਲਕਾਤਾ ਜਬਰ-ਜਨਾਹ ਤੇ ਕਤਲ ਮਾਮਲੇ ''ਚ ਇਨਸਾਫ਼ ਦੀ ਮੰਗ ਕਰਦਿਆਂ ਡੈਂਟਿਸਟਾਂ ਨੇ ਬੰਦ ਰੱਖੇ ਆਪਣੇ ਕਲੀਨਿਕ

ਭਵਾਨੀਗੜ੍ਹ (ਕਾਂਸਲ)- ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈ.ਐੱਮ.ਏ.) ਵੱਲੋਂ ਕੋਲਕਾਤਾ ’ਚ ਪਿਛਲੇ ਹਫ਼ਤੇ ਇਕ ਹਸਪਤਾਲ ’ਚ ਇਕ ਟ੍ਰੇਨੀ ਡਾਕਟਰ ਨਾਲ ਜਬਰ-ਜ਼ਨਾਹ ਕਰ ਕੇ ਬਹੁਤ ਹੀ ਬੇਰਹਿਮੀ ਨਾਲ ਉਸ ਦਾ ਕਤਲ ਕਰ ਦਿੱਤਾ ਗਿਆ ਸੀ। ਇਸ ਦੇ ਰੋਸ ਵਜੋਂ ਅੱਜ ਪੂਰੇ ਦੇਸ਼ 'ਚ 24 ਘੰਟੇ ਹੜਤਾਲ ਕਰਨ ਦੇ ਕੀਤੇ ਐਲਾਨ ਦੇ ਤਹਿਤ ਸਥਾਨਕ ਸ਼ਹਿਰ ਵਿਖੇ ਦੰਦਾਂ ਦੇ ਰੋਗਾਂ ਦੇ ਮਹਿਰ ਡਾਕਟਰਾਂ ਵੱਲੋਂ ਇਸ ਹੜਤਾਲ ’ਚ ਭਾਗ ਲੈਂਦਿਆਂ ਆਪਣੇ ਕਲੀਨਿਕ ਬੰਦ ਰੱਖੇ।

ਇਸ ਮੌਕੇ ਇਸ ਘਟਨਾ ਦੀ ਸਖ਼ਤ ਸ਼ਬਦਾਂ ’ਚ ਨਿਖੇਧੀ ਕਰਦਿਆਂ ਦੰਦਾਂ ਦੇ ਰੋਗਾਂ ਦੇ ਮਹਿਰ ਡਾਕਟਰ ਨਵਜੌਤ ਸਿੰਘ ਖੰਗੂੜਾ, ਡਾ. ਰੋਹਿਤ ਮਿੱਤਲ, ਡਾ. ਪ੍ਰਿਯੰਕਾ ਮਿੱਤਲ, ਡਾ. ਅਭਿਨਵ ਜੈਨ, ਡਾ. ਕਮਲ ਸਚਦੇਵਾ ਤੇ ਡਾ. ਸੁਰਜੀਤ ਚੌਧਰੀ ਨੇ ਕਿਹਾ ਕਿ ਸਾਡੇ ਦੇਸ਼ ਅੰਦਰ ਮਹਿਲਾਵਾਂ ਸੁਰੱਖਿਅਤ ਨਹੀਂ ਹਨ। ਰੋਜ਼ਾਨਾ ਹੀ ਦੇਸ਼ ਦੇ ਵੱਖ-ਵੱਖ ਹਿੱਸਿਆਂ ’ਚੋਂ ਔਰਤਾਂ ਤੇ ਲੜਕੀਆਂ ਨਾਲ ਜਬਰ-ਜ਼ਿਨਾਹ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕਾਨੂੰਨ ’ਚ ਤਾਂ ਬਦਲਾਅ ਕੀਤਾ ਗਿਆ ਹੈ ਪਰ ਇਨ੍ਹਾਂ ਘਟਨਾਵਾਂ ਨੂੰ ਰੋਕਣ ਲਈ ਕੋਈ ਠੋਸ ਕਦਮ ਨਹੀਂ ਚੁੱਕੇ ਜਾ ਰਹੇ। ਇਸ ਕਾਰਨ ਔਰਤਾਂ ਤੇ ਲੜਕੀਆਂ ਇਨ੍ਹਾਂ ਹੈਵਾਨਾਂ ਦੀ ਹਵਸ ਦਾ ਸ਼ਿਕਾਰ ਹੋ ਰਹੀਆਂ ਹਨ। 

ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਗੁਰਦੁਆਰਾ ਸਾਹਿਬ 'ਚ ਹੋਈ ਬੇਅਦਬੀ, ਸੰਗਤਾਂ ਨੇ ਦੋਸ਼ੀ ਦਾ ਰੱਜ ਕੇ ਚਾੜ੍ਹਿਆ ਕੁਟਾਪਾ

ਉਨ੍ਹਾਂ ਕਿਹਾ ਕਿ ਪੱਛਮੀ ਬੰਗਾਲ ’ਚ ਟ੍ਰੇਨੀ ਡਾਕਟਰ ਨਾਲ ਜਬਰ-ਜ਼ਨਾਹ ਕਰ ਕੇ ਉਸ ਦਾ ਕਤਲ ਕਰ ਦੇਣ ਦੀ ਘਟਨਾ ’ਚ ਅਜੇ ਪਰਿਵਾਰ ਨੂੰ ਇਨਸਾਫ਼ ਨਹੀਂ ਮਿਲੀਆ ਤੇ ਹੁਣ ਉੱਤਰਾਖੰਡ ’ਚ ਇਕ ਨਰਸ ਨਾਲ ਜਬਰ-ਜ਼ਨਾਹ ਤੋਂ ਬਾਅਦ ਉਸ ਦਾ ਕਤਲ ਕਰ ਦੇਣ ਦੀ ਇਕ ਹੋਰ ਦੁਖ਼ਦਾਈ ਘਟਨਾ ਸਾਹਮਣੇ ਆਈ ਹੈ, ਜੋ ਕਿ ਬਹੁਤ ਹੀ ਸ਼ਰਮਨਾਕ ਤੇ ਸਾਡੇ ਸਮਾਜ ਤੇ ਦੇਸ਼ ਦੇ ਮੱਥੇ ‘ਤੇ ਵੱਡਾ ਕਲੰਕ ਹੈ। ਉਨ੍ਹਾਂ ਮੰਗ ਕੀਤੀ ਕਿ ਮ੍ਰਿਤਕ ਟ੍ਰੇਨੀ ਡਾਕਟਰ ਦੇ ਪਰਿਵਾਰ ਨੂੰ ਜਲਦ ਇਨਸਾਫ਼ ਦਿਵਾਇਆ ਜਾਵੇ ਤੇ ਇਸ ਘਟਨਾ ਲਈ ਜ਼ਿੰਮੇਵਾਰ ਸਾਰੇ ਦੋਸ਼ੀਆਂ ਨੂੰ ਜਲਦ ਗ੍ਰਿਫ਼ਤਾਰ ਕਰ ਕੇ ਫਾਂਸੀ ਦੀ ਸਜ਼ਾ ਦਿੱਤੀ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਦੇਸ਼ ਦੇ ਹਰ ਖੇਤਰ ’ਚ ਕੰਮ ਕਰਦੀਆਂ ਮਹਿਲਾਵਾਂ ਤੇ ਲੜਕੀਆਂ ਦੀ ਸਰੱਖਿਆਂ ਨੂੰ ਯਕੀਨੀ ਬਣਾਇਆ ਜਾਵੇ ਤੇ ਖਾਸ ਕਰ ਕੇ ਹਸਪਤਾਲਾਂ ’ਚ ਲੇਡੀ ਡਾਕਟਰਾਂ ਤੇ ਹੋਰ ਲੇਡੀ ਸਟਾਫ਼ ਦੀ ਸੁਰੱਖਿਆ ਲਈ ਉਚੇਚੇ ਪ੍ਰਬੰਧ ਕੀਤੇ ਜਾਣ।

ਇਹ ਵੀ ਪੜ੍ਹੋ- ਪੁਲਸ ਮੁਲਾਜ਼ਮਾਂ ਨੇ ਸਿਵਲ ਸਰਜਨ ਨੂੰ ਆਜ਼ਾਦੀ ਸਮਾਗਮ 'ਚ ਜਾਣ ਤੋਂ ਰੋਕਿਆ, ਕਮਿਸ਼ਨਰ ਨੇ ਕੀਤਾ ਸਸਪੈਂਡ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

Harpreet SIngh

Content Editor

Related News