ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ
Saturday, Sep 30, 2023 - 06:27 PM (IST)

ਸਮਾਲਸਰ (ਸੁਰਿੰਦਰ) : ਮੁੱਖ ਖੇਤੀਬਾੜੀ ਅਫਸਰ ਮੋਗਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਬਲਾਕ ਖੇਤੀਬਾੜੀ ਅਫਸਰ ਡਾ. ਨਵਦੀਪ ਸਿੰਘ ਜੌੜਾ ਦੀ ਅਗਵਾਈ ਵਿਚ ਅੱਜ ਡਾ. ਮਨਦੀਪ ਸਿੰਘ ਮਾਹਲਾ ਖੇਤੀਬਾੜੀ ਵਿਕਾਸ ਅਫਸਰ, ਡਾ. ਹਰਿੰਦਰਪਾਲ ਸ਼ਰਮਾ ਖੇਤੀਬਾੜੀ ਵਿਕਾਸ ਅਫਸਰ, ਰਜਿੰਦਰ ਸਿੰਘ ਏ. ਐੱਨ. ਆਈ., ਹਰਵਿੰਦਰ ਸਿੰਘ ਅਤੇ ਜਸਵੀਰ ਸਿੰਘ ਏ. ਟੀ. ਐੱਮ. ਸਮੇਤ ਬਲਾਕ ਬਾਘਾ ਪੁਰਾਣਾ ਦੀ ਖੇਤੀਬਾੜੀ ਵਿਕਾਸ ਦੀ ਟੀਮ ਨੇ ਪਿੰਡ ਠੱਠੀ ਭਾਈ ਵਿਖੇ ਸੀ. ਆਰ. ਐੱਮ. ਸਕੀਮ ਅਧੀਨ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ।
ਕੈਂਪ ਦੌਰਾਨ ਟੀਮ ਦੇ ਬੁਲਾਰਿਆਂ ਨੇ ਜਿੱਥੇ ਝੋਨੇ ਦੀ ਮੌਜੂਦਾ ਸਥਿਤੀ ਬਾਰੇ ਕਿਸਾਨਾਂ ਨੂੰ ਜਾਣਕਾਰੀ ਦਿੱਤੀ, ਉਥੇ ਮਾਹਿਰਾਂ ਨੇ ਝੋਨੇ ਦੀ ਪਰਾਲੀ ਨਾ ਸਾੜਨ ਦੀ ਕਿਸਾਨੀ ਨੂੰ ਅਪੀਲ ਕੀਤੀ। ਉਨ੍ਹਾਂ ਨੇ ਸੀ. ਆਰ. ਐੱਮ. ਸਕੀਮ ਅਧੀਨ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਜਾਣ ਵਾਲੀਆਂ ਸਬਸਿਡੀਆਂ ਉਪਰ ਮਸ਼ੀਨਾਂ ਦੀ ਵੱਧ ਤੋਂ ਵੱਧ ਵਰਤੋਂ ਕਰਨ ਦੀ ਅਪੀਲ ਕੀਤੀ। ਇਸ ਮੌਕੇ ਗੁਰਮੇਲ ਸਿੰਘ, ਕੇਵਲ ਸਿੰਘ ਬਰਾੜ, ਬੋਹੜ ਸਿੰਘ, ਜਗਦੇਵ ਸਿੰਘ ਮਾਨ, ਨਿਰਮਲ ਸਿੰਘ, ਸੁਖਦੀਪ ਸਿੰਘ ਸਾਬਕਾ ਪੰਚ ਤੋਂ ਇਲਾਵਾ ਵੱਡੀ ਗਿਣਤੀ ਵਿਚ ਕਿਸਾਨ ਹਾਜ਼ਰ ਸਨ।