ਸਿਹਤ ਵਿਭਾਗ ਵਲੋਂ ਲਏ ਗਏ ਪ੍ਰਾਈਵੇਟ ਅਤੇ ਸਰਕਾਰੀ ਸਕੂਲ ਦੇ ਸਟਾਫ਼ ਦੇ ਕੋਰੋਨਾ ਟੈਸਟ

11/24/2020 3:14:17 PM

ਗੁਰੂਹਰਸਹਾਏ (ਆਵਲਾ): ਦੇਸ਼ ਅਤੇ ਪੰਜਾਬ ਅੰਦਰ ਵੱਧ ਰਹੇ ਕੋਰੋਨਾ ਮਹਾਮਾਰੀ ਦੇ ਮਰੀਜ਼ਾਂ ਨੂੰ ਦੇਖਦੇ ਹੋਏ ਜਿੱਥੇ ਸਰਕਾਰਾਂ ਸਖ਼ਤ ਕਦਮ ਚੁੱਕ ਰਹੀਆਂ ਹਨ, ਉੱਥੇ ਹੀ ਸਿਹਤ ਵਿਭਾਗ ਵਲੋਂ ਸ਼ਹਿਰ ਦੇ ਪ੍ਰਾਈਵੇਟ ਸਕੂਲ ਦੇ 31 ਅਤੇ ਪਿੰਡ ਸੁਆਹ ਵਾਲਾ ਦੇ ਸਰਕਾਰੀ ਸਕੂਲ ਦੇ 21ਸਟਾਫ਼ ਮੈਂਬਰਾ ਦੇ ਕੋਰੋਨਾ ਦੇ ਸੈਂਪਲ ਲਏ ਗਏ।

ਇਹ ਵੀ ਪੜ੍ਹੋ:  ਟਾਂਡਾ ਦੇ ਨੌਜਵਾਨ ਅਲੋਕਦੀਪ ਨੇ ਨਿਊਜ਼ੀਲੈਂਡ 'ਚ ਕੌਮੀ ਬਾਡੀਬਿਲਡਿੰਗ ਮੁਕਾਬਲੇ 'ਚ ਗੱਡੇ ਝੰਡੇ

ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਸਿਹਤ ਵਿਭਾਗ ਵਲੋਂ ਸ਼ਹਿਰ ਦੇ ਫਰੀਦਕੋਟ ਰੋਡ ਤੇ ਸਥਿਤ ਪ੍ਰਾਈਵੇਟ ਸਕੂਲ ਦੇ 31ਅਤੇ ਪਿੰਡ ਸੁਆਹ ਵਾਲਾ ਸਰਕਾਰੀ ਸਕੂਲ ਦੇ 21ਸਟਾਫ਼ ਮੈਂਬਰਾਂ ਦੇ ਕੋਰੋਨਾ ਦੇ ਟੈਸਟ ਲਏ ਗਏ ਅਤੇ ਸ਼ਹਿਰ ਦੇ ਸਰਕਾਰੀ ਹਸਪਤਾਲ 'ਚ ਡਾਕਟਰਾ ਦੀ ਟੀਮ ਵਲੋਂ ਇਲਾਕੇ ਦੇ ਵੱਖ-ਵੱਖ ਲੋਕਾਂ ਦੇ ਫਲੂ ਕੋਰਨਰ 'ਚ 25 ਕੋਰੋਨਾ ਦੇ ਟੈਸਟ ਲਏ ਗਏ ਜਿਨ੍ਹਾਂ ਦੀ ਰਿਪੋਰਟ ਇਕ ਦੋ ਦਿਨਾਂ 'ਚ ਆਵੇਗੀ।ਉੱਥੇ ਹੀ ਦੂਜੇ ਪਾਸੇ ਸ਼ਹਿਰ ਦੀ ਰਹਿਣ ਵਾਲੀ 30 ਸਾਲਾ ਜਨਾਨੀ ਨੇ ਰੈਪਿਟ ਟੈਸਟ ਕਰਵਾਉਣ ਤੇ ਇਸ ਜਨਾਨੀ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਆਈ ਹੈ।

ਇਹ ਵੀ ਪੜ੍ਹੋ:  ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਕੰਮ ਤੋਂ ਵਾਪਸ ਆ ਰਹੇ ਨੌਜਵਾਨ ਦੀ ਸੜਕ ਹਾਦਸੇ 'ਚ

ਇਸ ਗੱਲ ਦਾ ਵੀ ਪਤਾ ਲੱਗਾ ਹੈ ਕਿ ਜਿਸ ਜਨਾਨੀ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਆਈ ਹੈ।ਉਨ੍ਹਾਂ ਦੇ ਕਈ ਪਰਿਵਾਰਿਕ ਮੈਂਬਰ ਪਹਿਲਾਂ ਤੋ ਹੀ ਕੋਰੋਨਾ ਨਾਲ ਪੀੜਤ ਹਨ।ਇਲਾਕੇ ਅੰਦਰ ਦਿਨ-ਬ-ਦਿਨ ਵੱਧ ਰਹੇ ਕੋਰੋਨਾ ਦੇ ਮਰੀਜ਼ਾਂ ਕਾਰਨ ਸ਼ਹਿਰ ਅੰਦਰ ਸਹਿਮ ਦਾ ਮਾਹੌਲ ਪੈਦਾ ਹੋ ਗਿਆ ਹੈ।ਸਰਕਾਰ ਨੂੰ ਹੋਰ ਸਖ਼ਤ ਕਦਮ ਚੁੱਕਣ ਦੀ ਲੋੜ ਹੈ।ਤਾਂ ਜੋ ਇਸ ਮਹਾਮਾਰੀ ਨੂੰ ਫੈਲਣ ਤੋ ਰੋਕਿਆ ਜਾ ਸਕੇ।ਇਲਾਕੇ ਅੰਦਰ ਲੋਕਾਂ ਵਿੱਚ ਨਾ ਤਾ ਕੋਈ ਸੋਸ਼ੀਲ ਡਿਸਟੈਂਟਸ ਹੈ ਅਤੇ ਨਾ ਹੀ ਲੋਕ ਮੂੰਹ ਤੇ ਮਾਸਕ ਪਾਉਂਦੇ ਹਨ ਜੋ ਕਿ ਚਿੰਤਾ ਦਾ ਵਿਸ਼ਾ ਹੈ।


Shyna

Content Editor

Related News