ਡਿਪਟੀ ਕਮਿਸ਼ਨਰ ਨੇ ਫਿਰੋਜ਼ਪੁਰ ਸ਼ਹਿਰ ਦੀ ਮੰਡੀ ''ਚ ਝੋਨੇ ਦੀ ਖਰੀਦ ਕਰਵਾਈ ਸ਼ੁਰੂ

09/29/2020 1:32:57 PM

ਫਿਰੋਜ਼ਪੁਰ (ਕੁਮਾਰ): ਡਿਪਟੀ ਕਮਿਸ਼ਨਰ ਫਿਰੋਜ਼ਪੁਰ ਗੁਰਪਾਲ ਸਿੰਘ ਚਾਹਲ ਨੇ ਅੱਜ ਫਿਰੋਜ਼ਪੁਰ ਸ਼ਹਿਰ ਦੀ ਮੰਡੀ 'ਚ ਝੋਨੇ ਦੀ ਖਰੀਦ ਸ਼ੁਰੂ ਕਰਵਾਈ। ਇਸ ਮੌਕੇ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਦੇ ਭਰਾ ਹਰਿੰਦਰ ਸਿੰਘ ਖੋਸਾ, ਕਾਂਗਰਸੀ ਨੇਤਾ ਐੱਚ.ਐੱਸ. ਸਾਂਘਾ, ਆੜਤੀ ਐਸੋਸੀਏਸ਼ਨ ਫਿਰੋਜ਼ਪੁਰ ਸ਼ਹਿਰ ਦੇ ਪਧਾਨ ਤਿਲਕ ਰਾਜ, ਆੜਤੀ ਸੁਖਦੇਵ ਸਿੰਘ ਵਿਰਕ, ਅਸ਼ੋਕ ਕੁਮਾਰ, ਪਸਰਿਚਾ, ਅੰਬ ਸਿੰਘ, ਕੁਲਦੀਪ ਗੱਕੜ, ਇਕਬਾਲ ਚੁੱਘ, ਨਿਰੰਜਨ ਸਿੰਘ, ਨਰੇਂਦਰ ਮੱਛਰਾਲ, ਮੋਹਨਲਾਲ, ਪੱਪਨ ਗਿੱਲ. ਅਮਰੀਕ ਸਿੰਘ, ਯੁਵਾ ਕਾਂਗਰਸ ਨੇਤਾ ਰਿੰਕੂ ਗਰੋਵਰ ਅਤੇ ਵੱਖ-ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀ ਮੌਜੂਦ ਸਨ। 

ਡਿਪਟੀ ਕਮਿਸ਼ਨਰ ਫਿਰੋਜ਼ਪੁਰ ਨੇ ਖਰੀਦ ਸ਼ੁਰੂ ਕਰਵਾਉਂਦੇ ਹੋਏ ਕਿਹਾ ਕਿ ਝੋਨੇ ਦੀ ਖਰੀਦ 'ਚ ਕਿਸਾਨਾਂ ਅਤੇ ਆੜਤੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਜ਼ਿਲ੍ਹੇ ਭਰ 'ਚ ਝੋਨੇ ਦੀ ਖਰੀਦ ਨੂੰ ਲੈ ਕੇ ਉੱਚਿਤ ਪ੍ਰਬੰਧ ਕੀਤੇ ਗਏ ਹਨ ਅਤੇ ਇਸ ਗੱਲ ਨੂੰ ਯਕੀਨੀ ਬਣਾਇਆ ਗਿਆ ਹੈ ਕਿ ਕਿਸਾਨ ਮੰਡੀਆਂ 'ਚ ਆਉਂਦੇ ਹੀ ਫਸਲ ਦੀ ਖਰੀਦ ਹੋ ਜਾਵੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੰਡੀਆਂ 'ਚ ਕਿਸਾਨਾਂ ਦੇ ਬੈਠਣ ਲਈ, ਪੀਣ ਵਾਲੇ ਪਾਣੀ ਆਦਿ ਦੇ ਉੱਚਿਤ ਪ੍ਰਬੰਧ ਕੀਤੇ ਗਏ ਹਨ ਅਤੇ ਕਿਸਾਨਾਂ ਨੂੰ ਕਿਹਾ ਗਿਆ ਹੈ ਕਿ ਉਹ ਕੋਰੋਨਾ ਨੂੰ ਦੇਖਦੇ ਹੋਏ ਸੋਸ਼ਲ ਡਿਸਟੈਂਸਿੰਗ ਦਾ ਧਿਆਨ ਰੱਖਣ ਅਤੇ ਮੂੰਹ ਤੇ ਮਾਸਕ ਜ਼ਰੂਰ ਪਾਉਣ। ਉਨ੍ਹਾਂ ਨੇ ਦੱਸਿਆ ਕਿ ਕਿਸਾਨਾਂ ਨੂੰ ਫਸਲ ਸੁਖਾ ਕੇ ਲਿਆਉਣ ਲਈ ਕਿਹਾ ਗਿਆ ਹੈ ਅਤੇ ਉਨ੍ਹਾਂ ਨੂੰ ਫਸਲ ਵੇਚਣ 'ਚ ਕਿਸੇ ਵੀ ਤਰ੍ਹਾਂ ਦੀ ਕੋਈ ਮੁਸ਼ਕਲ ਨਾ ਆਵੇ। ਉਨ੍ਹਾਂ ਨੇ ਦੱਸਿਆ ਕਿ ਮੰਡੀਆਂ 'ਚ ਬਰਦਾਨੇ ਅਤੇ ਲਿਫਟਿੰਗ ਦੇ ਉੱਚਿਤ ਪ੍ਰਬੰਧ ਕੀਤੇ ਗਏ ਹਨ ਅਤੇ ਜੇਕਰ ਕਿਸੇ ਵਿਅਕਤੀ ਨੂੰ ਫਸਲ ਵੇਚਣ 'ਚ ਕਿਸੇ ਵੀ ਤਰ੍ਹਾਂ ਦੀ ਕੋਈ ਮੁਸ਼ਕਲ ਪੇਸ਼ ਆਉਂਦੀ ਹੈ ਤਾਂ ਉਹ ਉਨ੍ਹਾਂ ਦੇ ਨਾਲ ਸੰਪਰਕ ਕਰ ਸਕਦੇ ਹਨ। ਇਸ ਮੌਕੇ ਆੜਤੀ ਐਸੋਸੀਏਸ਼ਨ ਦੇ ਪ੍ਰਧਾਨ ਤਿਲਕ ਰਾਜ ਨੇ ਦੱਸਿਆ ਕਿ ਮੰਡੀਆਂ 'ਚ ਝੋਨੇ ਦੀ ਖਰੀਦ ਨੂੰ ਲੈ ਕੇ ਉਹ ਕਿਸਾਨਾਂ ਅਤੇ ਪ੍ਰਸ਼ਾਸਨ ਨੂੰ ਹਰ ਤਰ੍ਹਾਂ ਨਾਲ ਆਪਣਾ ਸਹਿਯੋਗ ਦੇਣਗੇ।


Shyna

Content Editor

Related News