ਡਿਪਟੀ ਕਮਿਸ਼ਨਰ ਵਲੋਂ ਮਿਸ਼ਨ ਤੰਦਰੁਸਤ ਪੰਜਾਬ ਦੀ ਹਫਤਾਵਾਰੀ ਸਮੀਖਿਆ

Tuesday, Aug 07, 2018 - 04:09 PM (IST)

ਡਿਪਟੀ ਕਮਿਸ਼ਨਰ ਵਲੋਂ ਮਿਸ਼ਨ ਤੰਦਰੁਸਤ ਪੰਜਾਬ ਦੀ ਹਫਤਾਵਾਰੀ ਸਮੀਖਿਆ

ਸ੍ਰੀ ਮੁਕਤਸਰ ਸਾਹਿਬ, (ਪਵਨ ਤਨੇਜਾ, ਖੁਰਾਣਾ, ਸੁਖਪਾਲ)— ਡਿਪਟੀ ਕਮਿਸ਼ਨਰ ਐਮ.ਕੇ.ਅਰਵਿੰਦ ਕੁਮਾਰ ਆਈ.ਏ.ਐੱਸ ਨੇ ਅੱਜ ਮਿਸ਼ਨ ਤੰਦਰੁਸਤ ਪੰਜਾਬ ਸਹਿਤ ਵੱਖ- ਵੱਖ ਵਿਭਾਗਾਂ ਦੀਆਂ ਯੋਜਨਾਵਾਂ ਦੀ ਹਫਤਾਵਾਰੀ ਸਮੀਖਿਆ ਕੀਤੀ। ਉਨ੍ਹਾਂ ਵੱਲੋਂ ਸਰਕਾਰੀ ਸਕੀਮਾਂ ਨੂੰ ਪ੍ਰਭਾਵਸ਼ਾਲੀ ਤਰੀਕੇ ਨਾਲ ਲਾਗੂ ਕਰਨ ਲਈ ਸਰਕਾਰ ਦੇ ਪ੍ਰਮੁੱਖ ਪ੍ਰੋਜੈਕਟਾਂ ਦੀ ਹਰ ਹਫ਼ਤੇ ਅਧਿਕਾਰੀਆਂ ਨਾਲ ਸਮੀਖਿਆ ਕੀਤੀ ਜਾਂਦੀ ਹੈ ਤਾਂ ਜੋ ਲੋਕਾਂ ਤੱਕ ਸਰਕਾਰ ਦੀਆਂ ਸਕੀਮਾਂ ਦਾ ਪੂਰਾ ਲਾਭ ਮਿਲ ਸਕੇ। 
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਬਾਗਬਾਨੀ ਵਿਭਾਗ ਵਲੋਂ ਤਿਆਰ ਕੀਤਾ ਪੈਂਫਲੇਟ ਵੀ ਜਾਰੀ ਕੀਤਾ। ਇਸ ਪੈਂਫਲੇਟ ਵਿਚ ਵਿਭਾਗ ਨੇ ਮਿਸ਼ਨ ਤੰਦਰੁਸਤ ਪੰਜਾਬ ਨਾਲ ਸਬੰਧਤ ਵਿਭਾਗ ਦੀਆਂ ਸਕੀਮਾਂ ਅਤੇ ਸਿਹਤ ਨਾਲ ਜੁੜੇ ਵਿਸ਼ੇ ਪ੍ਰਕਾਸ਼ਤ ਕੀਤੇ ਹਨ ਤਾਂ ਜੋ ਇਹ ਲੋਕਾਂ ਲਈ ਲਾਭਕਾਰੀ ਸਿੱਧ ਹੋ ਸਕੇ। 
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਾਰੇ ਵਿਭਾਗਾਂ ਨੂੰ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਦੀ ਹਰ ਹਫਤੇ ਦੀ ਯੋਜਨਾਬੰਦੀ ਕਰਕੇ ਲਾਗੂ ਕਰਨ ਦੇ ਨਿਰਦੇਸ਼ ਦਿੱਤੇ। ਇਸ ਤੋਂ ਬਿਨਾਂ ਉਨ੍ਹਾਂ ਨੇ ਨਗਰ ਕੌਂਸਲ ਸ੍ਰੀ ਮੁਕਤਸਰ ਸਾਹਿਬ ਦੇ ਅਧਿਕਾਰੀਆਂ ਨੂੰ ਸਫਾਈ ਵਿਵਸਥਾ ਸੁਧਾਰਨ ਲਈ ਸਖ਼ਤੀ ਨਾਲ ਤਾੜਨਾ ਕੀਤੀ। ਉਨ੍ਹਾਂ ਨੇ ਦਿਹਾਤੀ ਵਿਕਾਸ ਵਿਭਾਗ ਨੂੰ ਪਿੰਡਾਂ ਦੇ ਛੱਪੜਾਂ ਵਿਚੋਂ ਪਾਣੀ ਦੀ ਨਿਕਾਸੀ ਕਰਨ ਲਈ ਕਿਹਾ। ਇਸੇ ਤਰਾਂ ਬੈਠਕ ਦੌਰਾਨ ਜੰਗਲਾਤ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਵਿਭਾਗ ਵੱਲੋਂ ਜ਼ਿਲੇ ਵਿਚ ਟੀਚੇ ਤੋਂ  ਵਧੇਰੇ ਪੌਦੇ ਲਗਾਏ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਘਰਘਰ ਹਰਿਆਲੀ ਮੁਹਿੰਮ ਤਹਿਤ ਜ਼ਿਲੇ ਵਿਚ 1.5 ਲੱਖ, ਨਰੇਗਾ ਤਹਿਤ 80 ਹਜਾਰ ਅਤੇ ਵਿਭਾਗ ਦੀ ਪਲਾਂਟੇਸ਼ਨ ਸਕੀਮ ਤਹਿਤ 35000 ਪੌਦੇ ਲਗਾਏ ਜਾ ਚੁੱਕੇ ਹਨ। ਡਿਪਟੀ ਕਮਿਸ਼ਨਰ ਨੇ ਖੇਡ ਵਿਭਾਗ ਨੂੰ ਹਦਾਇਤ ਕੀਤੀ ਕਿ ਸਵੇਰ ਦੀ ਸ਼ੈਰ ਪ੍ਰਤੀ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ। ਇਸ ਤੋਂ ਬਿਨਾਂ ਡੈਪੋ, ਅਦਾਲਤਾਂ ਵਿਚ ਬਕਾਇਆ ਕੇਸਾਂ ਬਾਰੇ ਵੀ ਵਿਚਾਰ ਕੀਤੀ ਗਈ। 
ਬੈਠਕ ਵਿਚ ਹੋਰਨਾਂ ਤੋਂ ਇਲਾਵਾ ਐਸ.ਡੀ.ਐਮ. ਰਾਜਪਾਲ ਸਿੰਘ, ਡੀਐਸਪੀ ਜਸਮੀਤ ਸਿੰਘ, ਸਹਾਇਕ ਕਮਿਸ਼ਨਰ ਜਨਰਲ ਵੀਰਪਾਲ ਕੌਰ, ਜ਼ਿਲਾ ਮਾਲ ਅਫ਼ਸਰ ਅਵਤਾਰ ਸਿੰਘ, ਡਿਪਟੀ ਡਾਇਰੈਕਟਰ ਬਾਗਬਾਨੀ  ਨਰਿੰਦਰਜੀਤ ਸਿੰਘ ਆਦਿ ਵੀ ਹਾਜਰ ਸਨ।


Related News