ਕੋਵਿਡ-19 : ਡਿਪਟੀ ਕਮਿਸ਼ਨਰ ਵੱਲੋਂ ਪੱਤਰਕਾਰ ਰਤਨ ਲਾਲ ਦੀ ਮੌਤ ''ਤੇ ਦੁੱਖ ਦਾ ਪ੍ਰਗਟਾਵਾ

Tuesday, May 11, 2021 - 09:14 PM (IST)

ਕੋਵਿਡ-19 : ਡਿਪਟੀ ਕਮਿਸ਼ਨਰ ਵੱਲੋਂ ਪੱਤਰਕਾਰ ਰਤਨ ਲਾਲ ਦੀ ਮੌਤ ''ਤੇ ਦੁੱਖ ਦਾ ਪ੍ਰਗਟਾਵਾ

ਫਿਰੋਜ਼ਪੁਰ, (ਹਰਚਰਨ, ਬਿੱਟੂ)- ਡਿਪਟੀ ਕਮਿਸ਼ਨਰ ਸ. ਗੁਰਪਾਲ ਸਿੰਘ ਚਾਹਲ ਨੇ ਮੰਗਲਵਾਰ ਨੂੰ ਲੀਵਿੰਗ ਇੰਡੀਆ ਨਿਊਜ਼ ਚੈਨਲ ਦੇ ਪੱਤਰਕਾਰ ਰਤਨ ਲਾਲ ਦੀ ਮੌਤ 'ਤੇ ਗਹਿਰਾ ਦੁੱਖ ਪ੍ਰਗਟ ਕੀਤਾ ਹੈ। ਉਹ 49 ਵਰ੍ਹਿਆਂ ਦੇ ਸਨ ਅਤੇ ਪਿਛਲੇ ਕੁਝ ਦਿਨਾਂ ਤੋਂ ਕੋਵਿਡ ਨਾਲ ਜੂਝਦੇ ਹੋਏ ਅੱਜ ਸਵੇਰੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ, ਫ਼ਰੀਦਕੋਟ ਵਿਖੇ ਚੱਲ ਵਸੇ। ਉਹ ਆਪਣੇ ਪਿੱਛੇ ਪਤਨੀ ਅਤੇ ਦੋ ਪੁੱਤਰ ਛੱਡ ਗਏ ਹਨ। ਆਪਣੇ ਸ਼ੋਕ ਸੰਦੇਸ਼ ਵਿਚ ਡਿਪਟੀ ਕਮਿਸ਼ਨਰ ਨੇ ਰਤਨ ਲਾਲ ਨੂੰ ਇਕ ਚੰਗੇ ਗੁਣਾਂ ਦਾ ਧਾਰਨੀ ਇਨਸਾਨ ਦੱਸਿਆ। ਦੁਖੀ ਪਰਿਵਾਰ ਦੇ ਮੈਂਬਰਾਂ ਅਤੇ ਸਾਕ-ਸਬੰਧੀਆਂ ਨਾਲ ਦਿਲੀ ਹਮਦਰਦੀ ਜਾਹਰ ਕਰਦੇ ਹੋਏ ਡਿਪਟੀ ਕਮਿਸ਼ਨਰ ਨੇ ਅਕਾਲ ਪੁਰਖ ਅੱਗੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਸਦੀਵੀ ਨਿਵਾਸ ਦੇਣ ਅਤੇ ਪਰਿਵਾਰਕ ਮੈਂਬਰਾਂ ਨੂੰ ਦੁੱਖ ਦੀ ਇਸ ਘੜੀ ਵਿਚ ਭਾਣਾ ਮੰਨਣ ਦਾ ਬਲ ਬਖਸ਼ਣ ਲਈ ਅਰਦਾਸ ਕੀਤੀ।


author

Bharat Thapa

Content Editor

Related News