ਡਿਪਟੀ ਕਮਿਸ਼ਨਰ ਨੇ ਸੁਤੰਤਰਤਾ ਸੈਨਾਨੀਆਂ ਨਾਲ ਕੀਤੀ ਮੀਟਿੰਗ

02/04/2020 9:51:49 PM

ਮਾਨਸਾ, (ਮਿੱਤਲ)- ਡਿਪਟੀ ਕਮਿਸ਼ਨਰ ਸ੍ਰੀਮਤੀ ਅਪਨੀਤ ਰਿਆਤ ਨੇ ਉਨ੍ਹਾਂ ਦੇ ਦਫ਼ਤਰ ਵਿਖੇ ਸੁਤੰਤਰਤਾ ਸੈਨਾਨੀਆਂ ਨਾਲ ਕੀਤੀ ਇਕ ਮੀਟਿੰਗ ਦੋਰਾਨ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਸੁਤੰਤਰਤਾ ਸੈਨਾਨੀਆਂ ਦੁਆਰਾ ਇਸ ਮੌਕੇ ਡਿਪਟੀ ਕਮਿਸ਼ਨਰ ਨੂੰ ਇਕ ਮੰਗ ਪੱਤਰ ਸੌਂਪਦਿਆਂ ਇਹ ਮੰਗ ਕੀਤੀ ਗਈ ਹੈ ਕਿ ਉਨ੍ਹਾਂ ਨੂੰ ਜੰਗੀ ਵਿਧਵਾਵਾਂ ਦੇ ਸਮਾਨ ਮਾਣ ਸਤਿਕਾਰ ਦਿੱਤਾ ਜਾਵੇ। ਉਨ੍ਹਾਂ ਮੰਗ ਕੀਤੀ ਕਿ ਗਣਤੰਤਰਤਾ ਦਿਵਸ ਅਤੇ ਸੁਤੰਤਰਤਾ ਦਿਵਸ ਮੌਕੇ ਕਰਵਾਏ ਜਾਣ ਵਾਲੇ ਸਰਕਾਰੀ ਸਮਾਗਮਾਂ ਵਿਚ ਉਨ੍ਹਾਂ ਦੇ ਮਾਣ ਸਨਮਾਨ ਦਾ ਖਾਸ ਖਿਆਲ ਰੱਖਿਆ ਜਾਵੇ ਅਤੇ ਇਸ ਦੇ ਨਾਲ ਹੀ ਸਰਕਾਰੀ ਦਫ਼ਤਰਾਂ ਵਿਚ ਉਨ੍ਹਾਂ ਨੂੰ ਪਹਿਲ ਦਿੱਤੀ ਜਾਵੇ ਅਤੇ ਉਨ੍ਹਾਂ ਦਾ ਕੰਮ ਪਹਿਲ ਦੇ ਆਧਾਰ ਤੇ ਕੀਤਾ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਆਜ਼ਾਦੀ ਘੁਲਾਟੀਆਂ ਦੀ ਯਾਦ ਵਿਚ ਯਾਦਗਾਰ ਹਾਲ ਬਣਾਉਣ ਦੀ ਵੀ ਮੰਗ ਰੱਖੀ ਗਈ।
ਡਿਪਟੀ ਕਮਿਸ਼ਨਰ ਨੇ ਇਸ ਮੌਕੇ ਭਰੋਸਾ ਜਤਾਉਂਦਿਆਂ ਕਿਹਾ ਕਿ ਸੁਤੰਤਰਤਾ ਸੈਨਾਨੀ ਦੇਸ਼ ਦੇ ਸਤਿਕਾਰ ਦੇ ਪਾਤਰ ਹਨ ਅਤੇ ਉਨ੍ਹਾ ਨੂੰ ਮਾਣ ਸਤਿਕਾਰ ਦੇਣਾ ਹਰ ਇਕ ਦਾ ਫਰਜ਼ ਬਣਦਾ ਹੈ। ਉਨ੍ਹਾਂ ਭਰੋਸਾ ਦਿਵਾਉਂਦਿਆਂ ਕਿਹਾ ਕਿ ਗਣਤੰਤਰਤਾ ਦਿਵਸ ਅਤੇ ਸੁਤੰਤਰਤਾ ਦਿਵਸ ਮੌਕੇ ਸੁਤੰਤਰਤਾ ਸੈਨਾਨੀਆਂ ਦੇ ਪਰਿਵਾਰਾਂ ਦੀ ਲਿਸਟ ਸਬ ਡਵੀਜ਼ਨ ਪੱਧਰ ਤੇ ਵੀ ਭੇਜੀ ਜਾਵੇਗੀ ਅਤੇ ਉਨ੍ਹਾਂ ਦਾ ਸਨਮਾਨ ਵੀ ਜ਼ਿਲ੍ਹਾ ਪੱਧਰ ਤੋਂ ਇਲਾਵਾ ਸਬ ਡਵੀਜ਼ਨ ਪੱਧਰ ਤੇ ਵੀ ਕੀਤਾ ਜਾਇਆ ਕਰੇਗਾ। ਉਨ੍ਹਾਂ ਨਾਲ ਹੀ ਕਿਹਾ ਕਿ ਸੁਤੰਤਰਤਾ ਸੈਨਾਨੀਆਂ ਵੱਲੋਂ ਰੱਖੀਆਂ ਗਈਆਂ ਯੋਗ ਮੰਗਾਂ ਨੂੰ ਪੂਰਾ ਕਰਨ ਦਾ ਹਰ ਯਤਨ ਕੀਤਾ ਜਾਵੇਗਾ।

Bharat Thapa

This news is Content Editor Bharat Thapa