ਡਿਪਟੀ ਕਮਿਸ਼ਨਰ ਮੋਗਾ ਨੇ ਤਹਿਸੀਲ ਦਫ਼ਤਰਾਂ ਦੀ ਕੀਤੀ ਅਚਨਚੇਤ ਚੈਕਿੰਗ

02/22/2018 5:45:45 PM

ਬਾਘਾਪੁਰਾਣਾ (ਰਾਕੇਸ਼) - ਜ਼ਿਲਾ ਮੋਗਾ ਦੇ ਡਿਪਟੀ ਕਮਿਸ਼ਨਰ ਸ੍ਰੀ ਦਿਲਰਾਜ ਸਿੰਘ ਨੇ ਤਹਿਸੀਲ ਕੰਪਲੈਕਸ ਵਿਖੇ ਐਸ. ਡੀ. ਐਮ ਦਫ਼ਤਰ, ਤਹਿਸੀਲਦਾਰ ਦਫ਼ਤਰ, ਨਾਇਬ ਤਹਿਸੀਲਦਾਰ ਦਫ਼ਤਰ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਚੈਕਿੰਗ ਦੌਰਾਨ ਦਫ਼ਤਰੀ ਰਿਕਾਰਡ ਅਤੇ ਸਟਾਫ ਦੀ ਡਿਊਟੀ ਹਾਜ਼ਰੀ ਅਤੇ ਲੋਕਾਂ ਦੀਆਂ ਲੋੜਾਂ ਸਬੰਧੀ ਵੱਖ-ਵੱਖ ਰਜਿਸਟਰਾਂ ਨੂੰ ਬਾਰੀਕੀ ਨਾਲ ਚੈÎÎੱਕ ਕੀਤਾ। ਡਿਪਟੀ ਕਮਿਸ਼ਨਰ ਵਲੋਂ ਦਫ਼ਤਰਾਂ ਦੇ ਕੰਪਿਊਟਰਾਂ ਦੇ ਰਿਕਾਰਡ ਦੀ ਵੀ ਚੈਕਿੰਗ ਕੀਤੀ। ਇਸ ਮੌਕੇ ਤਹਿਸੀਲਦਾਰ ਰਾਮੇਸ਼ ਕੁਮਾਰ, ਨਾਇਬ ਤਹਿਸੀਲਦਾਰ ਗੁਰਮੀਤ ਸਿੰਘ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਦਫ਼ਤਰੀ ਕੰਮ ਕਾਜ 'ਚ ਕਿਸੇ ਵੀ ਮੁਲਾਜ਼ਮ ਦੀ ਲਾਹਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਦਫ਼ਤਰਾਂ ਦੇ ਮੁਲਾਜ਼ਮ ਸਵੇਰੇ ਅਤੇ ਸ਼ਾਮ ਨੂੰ ਡਿਊਟੀ 'ਤੇ ਸਮੇਂ ਸਿਰ ਹਾਜ਼ਰ ਹੋਣੇ ਚਾਹੀਦੇ ਹਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜੇਕਰ ਜ਼ਿਲੇ ਦੇ ਕਿਸੇ ਵੀ ਦਫ਼ਤਰ ਜਾਂ ਸਬ ਡਵੀਜਨਾਂ ਅੰਦਰ ਕੋਈ ਦਿੱਕਤ ਆਉਂਦੀ ਹੈ ਤਾਂ ਉਹ ਮੈਨੂੰ ਦਸ ਸਕਦੇ ਹਨ। ਉਨਾਂ ਕਿਹਾ ਕਿ ਕਿਸੇ ਵੀ ਦਫ਼ਤਰ 'ਚ ਭ੍ਰਿਸ਼ਟਾਚਾਰ ਸਹਿਣ ਨਹੀਂ ਕੀਤਾ ਜਾਵੇਗਾ। 
 


Related News