ਮਾਲੇਰਕੋਟਲਾ ਵਿਖੇ ਡਿਪਟੀ ਕਮਿਸ਼ਨਰ ਵੱਲੋਂ ਮਾਡਲ ਪੋਲਿੰਗ ਸਟੇਸ਼ਨ ਦਾ ਦੌਰਾ

06/23/2022 6:18:32 PM

ਮਾਲੇਰਕੋਟਲਾ(ਭੁਪੇਸ਼) : ਜ਼ਿਲ੍ਹਾ ਚੋਣ ਅਫ਼ਸਰ ਲੋਕ ਸਭਾ ਹਲਕਾ ਸੈਗਮੈਂਟ ਮਾਲੇਰਕੋਟਲਾ ਕਮ ਡਿਪਟੀ ਕਮਿਸ਼ਨਰ ਸ੍ਰੀ ਸੰਯਮ ਅਗਰਵਾਲ ਨੇ ਅੱਜ ਇੱਥੇ ਸਰਕਾਰੀ ਕਾਲਜ ਮਾਲੇਰਕੋਟਲਾ ਵਿਖੇ ਸਥਾਪਤ ਮਾਡਲ ਪੋਲਿੰਗ ਸਟੇਸ਼ਨ ਦਾ ਦੌਰਾ ਕਰਦਿਆਂ ਉੱਥੇ ਵੋਟਰਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਵਿਸ਼ੇਸ਼ ਸਹੂਲਤਾਂ ਦਾ ਜਾਇਜ਼ਾ ਲਿਆ। ਇਸ ਮੌਕੇ ਜ਼ਿਲ੍ਹਾ ਪੁਲਸ ਮੁਖੀ ਸ੍ਰੀਮਤੀ ਅਲਮਾ ਮੀਨਾ ,ਸਹਾਇਕ ਜ਼ਿਲ੍ਹਾ ਚੋਣ ਅਫ਼ਸਰ ਕਮ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਸੁਖਪ੍ਰੀਤ ਸਿੰਘ ਸਿੱਧੂ , ਸਹਾਇਕ ਰਿਟਰਨਿੰਗ ਅਫ਼ਸਰ ਕਮ ਉਪ ਮੰਡਲ ਮੈਜਿਸਟ੍ਰੇਟ ਸ੍ਰੀ ਅੰਕੁਰ ਮਹਿੰਦਰੂ , ਸਹਾਇਕ ਕਮਿਸ਼ਨਰ ਸ੍ਰੀ ਗੁਰਮੀਤ ਸਿੰਘ, ਡੀ.ਐੱਸ.ਪੀ. ਸ੍ਰੀ ਮਨਦੀਪ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ। ਇਸ ਉਪਰੰਤ ਉਨ੍ਹਾਂ ਦਫ਼ਤਰ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਮਾਲੇਰਕੋਟਲਾ , ਸਰਕਾਰੀ ਬੀ.ਐਡ ਕਾਲਜ ਮਾਲੇਰਕੋਟਲਾ ਵਿਖੇ ਸਥਾਪਿਤ ਬੂਥਾ ਦਾ ਦੌਰਾ ਵੀ ਕੀਤਾ। 

ਇਹ ਵੀ ਪੜ੍ਹੋ- CM ਮਾਨ ਦੀ ਚੋਣ ਕਮਿਸ਼ਨ ਨੂੰ ਕੀਤੀ ਅਪੀਲ ਦਾ ਭਾਜਪਾ ਉਮੀਦਵਾਰ ਕੇਵਲ ਢਿੱਲੋਂ ਨੇ ਜਤਾਇਆ ਵਿਰੋਧ

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹਲਕੇ ਵਿੱਚ ਮਾਡਲ ਵੁਮੈਨ ਮੈਨੇਜਡ ਅਤੇ ਦਿਵਿਆਂਗ ਪੋਲਿੰਗ ਸਟੇਸ਼ਨ ਸਥਾਪਿਤ ਕਰਨ ਦਾ ਉਦੇਸ਼ ਵੋਟਿੰਗ ਨੂੰ ਉਤਸ਼ਾਹਿਤ ਕਰਨਾ ਹੈ। ਇਸ ਮੰਤਵ ਲਈ ਮਾਡਲ ਪੋਲਿੰਗ ਬੂਥ ਵਿਚ ਉਡੀਕ ਘਰ , ਸਹਾਇਤਾ ਬੂਥ, ਪੀਣ ਵਾਲੇ ਪਾਣੀ ਦਾ ਪ੍ਰਬੰਧ, ਪੀ.ਡਬਲਯੂ.ਡੀ. ਤੇ ਬਜ਼ੁਰਗ ਵੋਟਰਾਂ ਲਈ ਵੀਲ ਚੇਅਰਾਂਡ ਕਾਰਪੇਟ ਤੋਂ ਇਲਾਵਾ ਵੋਟਿੰਗ ਲਈ ਆਉਣ ਵਾਲੇ ਵੋਟਰਾਂ ਲਈ ਮੋਬਾਇਲ ਜਮ੍ਹਾ ਕਰਵਾਉਣ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਤਾਂ ਜੋ ਵੋਟਰਾਂ ਦੇ ਵੋਟਿੰਗ ਦੇ ਅਨੁਭਵ ਨੂੰ ਸੁਖਾਵਾਂ ਬਣਾਇਆ ਸਕੇ। ਵੋਟਰਾਂ ਵੱਲੋਂ ਸੁਪਰ ਮਾਡਲ ਪੋਲਿੰਗ ਬੂਥਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਸਹੂਲਤਾਂ ਮੁਹੱਈਆ ਕਰਵਾਉਣ ਤੇ ਡਿਪਟੀ ਕਮਿਸ਼ਨਰ ਦਾ ਧੰਨਵਾਦ ਵੀ ਕੀਤਾ ਗਿਆ। 

ਇਹ ਵੀ ਪੜ੍ਹੋ- ਸੰਗਰੂਰ ਜ਼ਿਮਨੀ ਚੋਣ ਵਿਚਾਲੇ ਮੁੱਖ ਮੰਤਰੀ ਭਗਵੰਤ ਮਾਨ ਨੇ ਚੋਣ ਕਮਿਸ਼ਨ ਤੋਂ ਕੀਤੀ ਇਹ ਮੰਗ

ਜ਼ਿਕਰਯੋਗ ਹੈ ਕਿ ਅੱਜ ਸਵੇਰ ਸੰਗਰੂਰ ਲੋਕ ਸਭਾ ਸੀਟ 'ਤੇ ਜ਼ਿਮਨੀ ਚੋਣਾਂ ਲਈ ਵੋਟਿੰਗ ਸ਼ੁਰੂ ਹੋ ਗਈ ਸੀ। ਜਿਸ ਵਿਚ ਸਿਆਸੀ ਪਾਰਟੀਆਂ ਵੱਲੋਂ ਖੜ੍ਹੇ ਕੀਤੇ ਗਏ ਉਮੀਦਵਾਰਾਂ ਤੋਂ ਇਲਾਵਾ ਹਲਕਾ ਵਿਧਾਇਕ ਅਤੇ ਸੰਗਰੂਰ ਵਾਸੀਆਂ ਨੇ ਵੋਟ ਪਾ ਕੇ ਆਪਣੇ ਅਧਿਕਾਰ ਦੀ ਵਰਤੋਂ ਕੀਤੀ। ਇਸ ਦੇ ਨਾਲ ਹੀ ਲੋਕਾਂ 'ਚ ਇਸ ਚੋਣ ਨੂੰ ਲੈ ਕੇ ਭਾਰੀ ਉਤਸ਼ਾਹ ਦੇਖਣ ਨੂੰ ਨਹੀਂ ਮਿਲਿਆ ਜਿਸ ਦੇ ਸ਼ਾਇਦ ਵੱਖ-ਵੱਖ ਕਾਰਨ ਹੋ ਸਕਦੇ ਹਨ। ਸਿਆਸੀ ਪਾਰਟੀਆਂ ਅਤੇ ਸੰਗਰੂਰ ਵਾਸੀ ਹੁਣ ਇਸ ਦੇ ਨਤੀਜਿਆਂ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ ਅਤੇ 26 ਜੂਨ ਨੂੰ ਪਤਾ ਲੱਗ ਜਾਵੇਗਾ ਕਿ ਲੋਕਾਂ ਨੇ ਕਿਸ ਪਾਰਟੀ 'ਤੇ ਮੋਹਰ ਲਾਈ ਹੈ।

ਨੋਟ- ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਦਿਓ ਜਵਾਬ।


Anuradha

Content Editor

Related News