ਪੁਲਸ ਹੱਥ ਲੱਗੀ ਸਫਲਤਾ, ਦੇਸੀ ਸ਼ਰਾਬ ਦੀ ਚਾਲੂ ਭੱਠੀ ਸਣੇ ਮੁਲਜ਼ਮ ਗ੍ਰਿਫਤਾਰ

08/05/2020 8:47:54 PM

ਰਾਮਾਂ ਮੰਡੀ (ਪਰਮਜੀਤ) - ਨਵ-ਨਿਯੁਕਤ ਐੱਸ. ਐੱਸ. ਪੀ. ਭੁਪਿੰਦਰ ਸਿੰਘ ਵਿਰਕ ਅਤੇ ਡੀ. ਐੱਸ. ਪੀ. ਨਰਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਵ-ਨਿਯੁਕਤ ਐੱਸ. ਐੱਚ. ਓ. ਨਵਪ੍ਰੀਤ ਸਿੰਘ ਵੱਲੋਂ ਨਸ਼ਾ ਸਮੱਗਲਰਾਂ ਵਿਰੁੱਧ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਮੁਹਿੰਮ ਨੂੰ ਉਸ ਸਮੇਂ ਵੱਡਾ ਹੁੰਗਾਰਾ ਮਿਲਿਆ, ਜਦੋਂ ਐੱਸ. ਐੱਚ. ਓ. ਨਵਪ੍ਰੀਤ ਸਿੰਘ ਦੀ ਅਗਵਾਈ ’ਚ ਰਾਮਾਂ ਮੰਡੀ ਪੁਲਸ ਸਹਾਇਕ ਥਾਣੇਦਾਰ ਮੰਦਰ ਸਿੰਘ ਨੇ ਪੁਲਸ ਪਾਰਟੀ ਨਾਲ ਮਿਲ ਕੇ ਪਿੰਡ ਬੰਗੀ ਕਲਾਂ ਵਿਖੇ ਮੁਖਬਰੀ ਦੇ ਆਧਾਰ ’ਤੇ ਛਾਪੇਮਾਰੀ ਕੀਤੀ। ਛਾਪੇਮਾਰੀ ਦੌਰਾਨ ਇਕ ਵਿਅਕਤੀ ਦੇ ਘਰੋਂ ਨਾਜਾਇਜ਼ ਦੇਸੀ ਸ਼ਰਾਬ ਦੀ ਚਾਲੂ ਭੱਠੀ ਬਰਾਮਦ ਹੋਣ ਦੇ ਦੋਸ਼ ’ਚ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ।

ਪੜ੍ਹੋ ਇਹ ਵੀ ਖਬਰ - ਕੀ ਤੁਹਾਨੂੰ ਵੀ ਅਚਾਨਕ ਆਉਣੇ ਸ਼ੁਰੂ ਹੋ ਜਾਂਦੇ ਹਨ ‘ਚੱਕਰ’, ਤਾਂ ਜ਼ਰੂਰ ਪੜ੍ਹੋ ਇਹ ਖਬਰ

ਇਸ ਮਾਮਲੇ ਦੇ ਸਬੰਧ ਵਿਚ ਜਾਣਕਾਰੀ ਦਿੰਦਿਆਂ ਐੱਸ. ਐੱਚ. ਓ. ਨਵਪ੍ਰੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਪਿੰਡ ਬੰਗੀ ਕਲਾਂ ਵਿਖੇ ਕੁਝ ਵਿਅਕਤੀ ਘਰ ’ਚ ਦੇਸੀ ਨਾਜਾਇਜ਼ ਸ਼ਰਾਬ ਕੱਢਦੇ ਹਨ। ਜਦੋਂ ਪੁਲਸ ਪਾਰਟੀ ਨੇ ਉਕਤ ਸੂਚਨਾ ਦੇ ਆਧਾਰ ’ਤੇ ਸਬੰਧਤ ਵਿਅਕਤੀ ਦੇ ਘਰ ਛਾਪੇਮਾਰੀ ਕੀਤੀ ਤਾਂ ਉਸ ਦੇ ਘਰੋਂ ਚਾਲੂ ਭੱਠੀ, 1000 ਲੀਟਰ ਲਾਹਣ ਅਤੇ 250 ਲੀਟਰ ਦੇਸੀ ਸ਼ਰਾਬ, ਪ੍ਰਿੰਟਰ ਅਤੇ ਨਕਲੀ ਕਰੰਸੀ ਅਤੇ ਹੋਰ ਸਮੱਗਰੀ ਬਰਾਮਦ ਹੋਈ ਹੈ। ਐੱਸ. ਐੱਚ. ਓ. ਨਵਪ੍ਰੀਤ ਸਿੰਘ ਨੇ ਦੱਸਿਆ ਕਿ ਉਕਤ ਵਿਅਕਤੀਆਂ ਕੋਲੋਂ ਪ੍ਰਿੰਟਰ ਅਤੇ ਨਕਲੀ ਕਰੰਸੀ ਦੇ ਨੋਟ ਵੀ ਮਿਲੇ ਹਨ, ਜੋ ਜਾਂਚ ਲਈ ਲੈਬ ’ਚ ਭੇਜੇ ਜਾ ਰਹੇ ਹਨ।

ਪੜ੍ਹੋ ਇਹ ਵੀ ਖਬਰ - ਅਗਸਤ ਮਹੀਨੇ ’ਚ ਆਉਣ ਵਾਲੇ ਵਰਤ ਤੇ ਤਿਉਹਾਰ ਬਾਰੇ ਜਾਨਣ ਲਈ ਪੜ੍ਹੋ ਇਹ ਖ਼ਬਰ

ਪੜ੍ਹੋ ਇਹ ਵੀ ਖਬਰ - ਮਾਸਕ ਪਾਉਣ ’ਚ ਤੁਹਾਨੂੰ ਵੀ ਇਸ ਮੁਸ਼ਕਲ ਦਾ ਕਰਨਾ ਪੈ ਰਿਹਾ ਸਾਹਮਣਾ, ਤਾਂ ਜ਼ਰੂਰ ਪੜ੍ਹੋ ਇਹ ਖਬਰ

ਏ. ਐੱਸ. ਆਈ. ਮੰਦਰ ਸਿੰਘ ਦੀ ਅਗਵਾਈ ਵਾਲੀ ਪੁਲਸ ਪਾਰਟੀ ਨੇ ਇਕ ਵਿਅਕਤੀ ਨੂੰ ਕਾਬੂ ਕਰ ਕੇ ਉਸ ਖਿਲਾਫ ਐਕਸਾਈਜ਼ ਐਕਟ ਅਧੀਨ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਉਕਤ ਵਿਅਕਤੀਆਂ ਦੀ ਪਛਾਣ ਹਰਵਿੰਦਰ ਸਿੰਘ, ਜਗਤਾਰ ਸਿੰਘ, ਰਾਜਵਿੰਦਰ ਪੁੱਤਰਾਨ ਦਰਸ਼ਨ ਸਿੰਘ ਪਿੰਡ ਬੰਗੀ ਕਲਾਂ ਵਜੋਂ ਹੋਈ ਹੈ, ਜਿਨ੍ਹਾਂ ਖਿਲਾਫ ਐਕਸਾਈਜ਼ ਐਕਟ ਅਧੀਨ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਪੜ੍ਹੋ ਇਹ ਵੀ ਖਬਰ - ਖਾਣਾ ਬਣਾਉਣ ’ਚ ਮਾਹਿਰ ਹੁੰਦੀਆਂ ਹਨ ਇਸ ਅੱਖਰ ਦੀਆਂ ਕੁੜੀਆਂ, ਜਾਣੋ ਹੋਰ ਵੀ ਗੱਲਾਂ


rajwinder kaur

Content Editor

Related News