ਪੰਜਾਬ ਦੀ ਕਿਸਾਨੀ ਨੂੰ ਢਾਹ ਲਗਾਉਣ ਦੀਆਂ ਕੌਝੀਆਂ ਚਾਲਾਂ ਚੱਲਣ ਵਾਲੀ ਕਿਸੇ ਵੀ ਪਾਰਟੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ: ਝੂੰਦਾ

10/20/2020 1:44:50 PM

ਭਵਾਨੀਗੜ੍ਹ(ਕਾਂਸਲ): ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਪੰਜਾਬ ਪ੍ਰਤੀ ਬੁਰੀ ਨਜ਼ਰ ਰੱਖਣ ਵਾਲੇ ਅਤੇ ਪੰਜਾਬ ਦੀ ਕਿਸਾਨੀ ਨੂੰ ਢਾਹ ਲਗਾਉਣ ਦੀਆਂ ਕੌਝੀਆਂ ਚਾਲਾਂ ਚੱਲਣ ਵਾਲੀ ਕਿਸੇ ਵੀ ਪਾਰਟੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾਂ ਅੱਜ ਦਲ ਦੇ ਜ਼ਿਲ੍ਹਾ ਪ੍ਰਧਾਨ ਇਕਬਾਲ ਸਿੰਘ ਝੂੰਦਾ ਵੱਲੋਂ ਬਾਬੂ ਪ੍ਰਕਾਸ਼ ਚੰਦ ਗਰਗ, ਬਲਦੇਵ ਮਾਨ ਅਤੇ ਗਗਨਜੀਤ ਸਿੰਘ ਬਰਨਾਲਾ ਦੀ ਹਾਜ਼ਰੀ 'ਚ ਹਰਵਿੰਦਰ ਸਿੰਘ ਕਾਕੜਾ ਨੂੰ ਦਲ ਦੇ ਕਿਸਾਨ ਵਿੰਗ ਦਾ ਜ਼ਿਲ੍ਹਾ ਪ੍ਰਧਾਨ ਬਣਾਏ ਜਾਣ 'ਤੇ ਨਿਯੁਕਤੀ ਪੱਤਰ ਦੇਣ ਤੋਂ ਬਾਅਦ ਆਪਣੇ ਸੰਬੋਧਨ 'ਚ ਕੀਤਾ।
ਆਗੂਆਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਪੰਜਾਬ ਦੀ ਮਾਂ ਪਾਰਟੀ ਹੋਣ ਦੇ ਨਾਲ-ਨਾਲ ਪੂਰੀ ਤਰ੍ਹਾਂ ਕਿਸਾਨ ਹਤੈਸੀ ਪਾਰਟੀ ਹੈ ਇਸ ਲਈ ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਹਮੇਸ਼ਾ ਹੀ ਪੰਜਾਬ ਦੀ ਖੁਸ਼ਹਾਲੀ ਅਤੇ ਕਿਸਾਨਾਂ ਨੂੰ ਵੱਧ ਤੋਂ ਵੱਧ ਆਰਥਿਕ ਫ਼ਾਇਦਾ ਦੇਣ ਵਾਲੇ ਕੰਮ ਕੀਤੇ ਹਨ। ਉਨਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਅਕਾਲੀ ਦਲ ਬਾਦਲ ਵੱਲੋਂ ਤਿੱਖਾ ਸੰਘਰਸ਼ ਕੀਤਾ ਜਾਵੇਗਾ।

ਉਨਾਂ ਕਿਹਾ ਕਿ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸੂਬੇ ਦੀ ਕਿਸਾਨੀ ਨੂੰ ਹੋਰ ਮਜ਼ਬੂਤ ਕਰਨ ਲਈ ਕਿਸਾਨ ਸੈਲ 'ਚ ਮਿਹਨਤੀ ਅਤੇ ਇਮਾਨਦਾਰ ਆਗੂਆਂ ਅਤੇ ਵਰਕਰਾਂ ਨੂੰ ਜ਼ਿੰਮੇਵਾਰੀਆਂ ਸੌਪੀਆਂ ਜਾ ਰਹੀਆਂ ਹਨ। ਇਸ ਮੌਕੇ ਸਮਾਗਮ ਦੌਰਾਨ ਨਵਯੁਕਤ ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਕਾਕੜਾ ਨੇ ਆਗੂਆਂ ਨੂੰ ਪੂਰੀ ਤਨਦੇਹੀ ਨਾਲ ਕੰਮ ਕਰਨ ਦਾ ਭਰੋਸਾ ਦਿਵਾਇਆ। ਇਸ ਮੌਕੇ ਪ੍ਰੇਮ ਚੰਦ ਗਰਗ ਸਾਬਕਾ ਪ੍ਰਧਾਨ ਨਗਰ ਕੌਂਸਲ, ਤੇਜਾ ਸਿੰਘ ਕਮਾਲਪੁਰ, ਰੁਪਿੰਦਰ ਸਿੰਘ ਰੰਧਾਵਾ, ਹਰਦੇਵ ਸਿੰਘ ਕਾਲਾਝਾੜ ਅਤੇ ਰਵਜਿੰਦਰ ਸਿੰਘ ਕਾਕੜਾ ਸਾਰੇ ਸਰਕਲ ਪ੍ਰਧਾਨ, ਰਵਿੰਦਰ ਸਿੰਘ ਠੇਕੇਦਾਰ ਸਾਬਕਾ ਕੌਂਸਲਰ, ਤੇਜਿੰਦਰ ਸਿੰਘ ਸੰਘਰੇੜੀ, ਡਾ. ਗੁਰਚਰਨ ਸਿੰਘ ਪੰਨਵਾਂ,  ਗਮਦੂਰ ਸਿੰਘ ਫੱਗੂਵਾਲਾ, ਕਰਨੈਲ ਸਿੰਘ ਕਾਲਾਝਾੜ,  ਕੁਲਵੰਤ ਸਿੰਘ ਜੌਲੀਆਂ, ਰੰਗੀ ਖਾਨ ਸਾਬਕਾ ਸਰਪੰਚ, ਹਰਵਿੰਦਰ ਸਿੰਘ ਬੰਟੀ ਢਿੱਲੋਂ, ਅਜੈਬ ਸਿੰਘ ਬਖੋਪੀਰ, ਨਛੱਤਰ ਸਿੰਘ ਭਵਾਨੀਗੜ੍ਹ, ਬਲਦੇਵ ਸਿੰਘ ਆਲੋਅਰਖ, ਪਲਵਿੰਦਰ ਕੌਰ, ਕਰਮਜੀਤ ਕੌਰ ਸਮੇਤ ਕਈ ਹੋਰ ਅਕਾਲੀ ਆਗੂ ਮੌਜੂਦ ਸਨ।


Aarti dhillon

Content Editor

Related News