ਡੀ.ਜੀ.ਪੀ. ਦੇ ਖਿਲਾਫ ਉਤਰਿਆ ਯੂਥ ਅਕਾਲੀ ਦਲ, ਫੂਕਿਆ ਪੁਤਲਾ

02/24/2020 12:42:24 PM

ਫਰੀਦਕੋਟ (ਜਗਤਾਰ): ਬੀਤੇ ਦਿਨੀਂ ਪੰਜਾਬ ਪੁਲਸ ਮੁਖੀ ਦਿਨਕਰ ਗੁਪਤਾ ਵਲੋਂ ਸ੍ਰੀ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਬਾਰੇ ਦਿੱਤੇ ਵਿਵਾਦਿਤ ਬਿਆਨ ਚੁਫੇਰੇ ਨਿੰਦਾ ਹੋਣ ਲੱਗੀ ਹੈ ਅਤੇ ਵੱਖ ਵੱਖ ਜਥੇਬੰਦੀਆਂ ਵਲੋਂ ਡੀ.ਜੀ.ਪੀ. ਪੰਜਾਬ ਦਿਨਕਰ ਗੁਪਤਾ ਦੀ ਨਿਖੇਧੀ ਕੀਤੀ ਜਾ ਰਹੀ ਹੈ। ਯੂਥ ਅਕਾਲੀ ਦਲ ਵਲੋਂ ਵੀ ਦਿਨਕਰ ਗੁਪਤਾ ਦੇ ਬਿਆਨ ਦਾ ਜਿਥੇ ਵਿਰੋਧ ਕੀਤਾ ਜਾ ਰਿਹਾ ਹੈ ਉਥੇ ਹੀ ਸਿੱਖ ਜਗਤ ਤੋਂ ਮੁਆਫੀ ਮੰਗਣ ਦੀ ਵੀ ਮੰਗ ਕੀਤੀ ਜਾ ਰਹੀ ਹੈ।

PunjabKesari

ਸ੍ਰੀ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਪ੍ਰਤੀ ਦਿੱਤੇ ਡੀ.ਜੀ.ਪੀ. ਦਿਨਕਰ ਗੁਪਤਾ ਦੇ ਬਿਆਨ ਦਾ ਵਿਰੋਧ ਕਰਦਿਆਂ ਅੱਜ ਯੂਥ ਅਕਾਲੀ ਦਲ ਜ਼ਿਲਾ ਫਰੀਦਕੋਟ ਵਲੋਂ ਡੀ.ਜੀ.ਪੀ. ਦਿਨਕਰ ਗੁਪਤਾ, ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ, ਰਾਹੁਲ ਗਾਂਧੀ ਅਤੇ ਸੋਨੀਆ ਗਾਂਧੀ ਦੇ ਪੁਤਲੇ ਫੂਕੇ ਗਏ। ਇਸ ਮੌਕੇ ਗੱਲਬਾਤ ਕਰਦਿਆਂ ਯੂਥ ਅਕਾਲੀ ਦਲ ਜ਼ਿਲਾ ਫਰੀਦਕੋਟ ਦੇ ਪ੍ਰਧਾਨ ਗੁਰਕਵੰਲ ਸਿੰਘ ਨੇ ਕਿਹਾ ਕਿ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਜਾਣ ਵਾਲੇ ਸਿੱਖ ਸ਼ਰਧਾਲੂਆਂ ਬਾਰੇ ਜੋ ਮੰਦਭਾਗਾ ਬਿਆਨ ਡੀ.ਜੀ.ਪੀ. ਪੰਜਾਬ ਨੇ ਦਿੱਤਾ ਹੈ ਉਹ ਬਹੁਤ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਕਰਤਾਰਪੁਰ ਸਾਹਿਬ ਦਾ ਲਾਂਘਾ ਸਿੱਖਾਂ ਦੀਆਂ 70 ਸਾਲਾਂ ਦੀਆਂ ਦੁਆਵਾਂ ਅਤੇ ਕੁਰਬਾਨੀਆਂ ਨਾਲ ਖੁੱਲ੍ਹਿਆ ਹੈ ਪਰ ਡੀ.ਜੀ.ਪੀ. ਪੰਜਾਬ ਨੇ ਇਹ ਕਹਿ ਕਿ ਕੀ ਕਰਤਾਰਪੁਰ ਸਾਹਿਬ ਜਾਣ ਵਾਲੇ ਅੱਤਵਾਦੀ ਬਣ ਕੇ ਵਾਪਸ ਆਉਂਦੇ ਹਨ ਬਹੁਤ ਮੰਦਭਾਗਾ ਹੈ ਅਤੇ ਸਿੱਖ ਕੌਮ ਦਾ ਅਪਮਾਨ ਹੈ। ਉਨ੍ਹਾਂ ਮੰਗ ਕੀਤੀ ਕਿ ਡੀ.ਜੀ.ਪੀ. ਪੰਜਾਬ ਆਪਣੇ ਇਸ ਬਿਆਨ 'ਤੇ ਸਿੱਖ ਜਗਤ ਤੋਂ ਮੁਆਫੀ ਮੰਗਣ।


Shyna

Content Editor

Related News