DGP ਗੌਰਵ ਯਾਦਵ ਵੱਲੋਂ ਮੋਹਾਲੀ ਦੇ ਮਟੌਰ ਥਾਣੇ ਅਤੇ ਫੇਸ ਅੱਠ ਥਾਣੇ ਦਾ ਅਚਨਚੇਤ ਨਿਰੀਖਣ

Tuesday, Jul 05, 2022 - 08:48 PM (IST)

DGP ਗੌਰਵ ਯਾਦਵ ਵੱਲੋਂ ਮੋਹਾਲੀ ਦੇ ਮਟੌਰ ਥਾਣੇ ਅਤੇ ਫੇਸ ਅੱਠ ਥਾਣੇ ਦਾ ਅਚਨਚੇਤ ਨਿਰੀਖਣ

ਮੁਹਾਲੀ (ਨਿਆਮੀਆਂ) : ਪੰਜਾਬ ਦੇ ਨਵੇਂ ਡਾਇਰੈਕਟਰ ਜਨਰਲ ਆਫ ਪੁਲਸ ਗੌਰਵ ਯਾਦਵ ਨੇ ਅੱਜ ਆਪਣਾ ਅਹੁਦਾ ਸੰਭਾਲਣ ਤੋਂ ਬਾਅਦ ਮੁਹਾਲੀ ਦੇ ਥਾਣਾ ਮਟੌਰ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਡੀ. ਆਈ. ਜੀ. ਗੁਰਪ੍ਰੀਤ ਸਿੰਘ ਭੁੱਲਰ, ਮੁਹਾਲੀ ਦੇ ਐੱਸ. ਐੱਸ. ਪੀ. ਵਿਵੇਕਸ਼ੀਲ ਸੋਨੀ, ਡੀ. ਐੱਸ. ਪੀ. ਜੁਗਰਾਜ ਸਿੰਘ, ਐੱਸ.ਐੱਚ.ਓ. ਨਰਿੰਦਰਪਾਲ ਸਿੰਘ ਲਹਿਲ ਵੀ ਮੌਜੂਦ ਸਨ। ਇਸ ਮੌਕੇ ਜਗ ਬਾਣੀ ਨਾਲ ਗੱਲਬਾਤ ਕਰਦਿਆਂ ਗੌਰਵ ਯਾਦਵ ਨੇ ਕਿਹਾ ਕਿ ਉਨ੍ਹਾਂ ਦੀ ਪਹਿਲ ਪੰਜਾਬ ਦੇ ਮੁੱਖ ਮੰਤਰੀ ਦੀ ਸੋਚ ਅਨੁਸਾਰ ਪੰਜਾਬ ’ਚ ਗੈਂਗਸਟਰਾਂ ਦਾ ਡਰ ਖ਼ਤਮ ਕਰਨਾ, ਨਸ਼ੇ ਦੇ ਵਪਾਰੀਆਂ ਨੂੰ ਫੜਨਾ ਅਤੇ ਪੰਜਾਬ ’ਚ ਸੁੱਖ-ਸ਼ਾਂਤੀ ਕਾਇਮ ਕਰਨੀ ਹੋਵੇਗੀ। ਉਨ੍ਹਾਂ ਦੱਸਿਆ ਕਿ ਛੋਟੇ-ਛੋਟੇ ਨਸ਼ੇ ਦੀ ਵਰਤੋਂ ਕਰਨ ਵਾਲਿਆਂ ਦੀ ਥਾਂ ਉਨ੍ਹਾਂ ਮੋਟੇ ਮਗਰਮੱਛਾਂ ਨੂੰ ਹੱਥ ਪਾਇਆ ਜਾਵੇਗਾ, ਜਿਹੜੇ ਨਸ਼ੇ ਦੀ ਸਪਲਾਈ ਕਰਦੇ ਹਨ। ਉਨ੍ਹਾਂ ਦੀ ਚੇਨ ਨੂੰ ਤੋੜਿਆ ਜਾਵੇਗਾ।

PunjabKesari

ਇਹ ਖਬਰ ਵੀ ਪੜ੍ਹੋ : ਗੌਰਵ ਯਾਦਵ ਵੱਲੋਂ DGP ਦਾ ਅਹੁਦਾ ਸੰਭਾਲਦਿਆਂ ਹੀ ਪੰਜਾਬ ਪੁਲਸ ’ਚ ਵੱਡਾ ਫੇਰਬਦਲ, 334 ਅਫ਼ਸਰਾਂ ਦੇ ਤਬਾਦਲੇ

ਪੰਜਾਬ ’ਚ ਵਧਦੀ ਜਾ ਰਹੀ ਅਰਾਜਕਤਾ ਕਾਰਨ ਲੋਕਾਂ ’ਚ ਫ਼ੈਲੇ ਹੋੲੇ ਸਹਿਮ ਬਾਰੇ ਪੁੱਛੇ ਗਏ ਸਵਾਲ ਦੇ ਜਵਾਬ ’ਚ ਗੌਰਵ ਯਾਦਵ ਨੇ ਕਿਹਾ ਕਿ ਲੋਕਾਂ ’ਚ ਵਿਸ਼ਵਾਸ ਕਾਇਮ ਕਰਨਾ ਅਤੇ ਵਧੀਆ ਪੁਲਿਸਿੰਗ ਦੇਣਾ ਉਨ੍ਹਾਂ ਦਾ ਟੀਚਾ ਹੈ। ਉਨ੍ਹਾਂ ਕਿਹਾ ਕਿ ਥੋੜ੍ਹੇ ਹੀ ਦਿਨਾਂ ’ਚ ਲੋਕਾਂ ਨੂੰ ਸਾਰੀ ਤਬਦੀਲੀ ਨਜ਼ਰ ਆਵੇਗੀ। ਇਸ ਤੋਂ ਬਾਅਦ ਉਨ੍ਹਾਂ ਨੇ ਮੋਹਾਲੀ ਦੇ ਇਕ ਹੋਰ ਥਾਣੇ ਦੀ ਜਾਂਚ ਕੀਤੀ। ਮਟੌਰ ਥਾਣੇ ਵਿਖੇ ਉਨ੍ਹਾਂ ਇਕੱਲੇ-ਇਕੱਲੇ ਕਮਰੇ ’ਚ ਜਾ ਕੇ ਹਰ ਇਕ ਚੀਜ਼ ਨੂੰ ਬੜੇ ਗਹੁ ਨਾਲ ਦੇਖਿਆ ਤੇ ਰਿਕਾਰਡ ਰੂਮ ਦੀ ਜਾਂਚ ਕੀਤੀ। 


author

Manoj

Content Editor

Related News