ਮਿੱਤਰਾਂ ਦਾ ਢਾਬਾ ਦੇ ਸੰਚਾਲਕ ਸੜਕ ਹਾਦਸੇ ’ਚ ਮੌਤ
Sunday, Sep 10, 2023 - 01:58 PM (IST)

ਅਬੋਹਰ (ਸੁਨੀਲ)– ਮਲੋਟ ਰੋਡ ’ਤੇ ਸਥਿਤ ਮਿੱਤਰਾਂ ਦਾ ਢਾਬਾ ਦੇ ਸੰਚਾਲਕ ਨੂੰ ਬੀਤੀ ਰਾਤ ਕਿਸੇ ਅਣਪਛਾਤੇ ਪਿਕਅੱਪ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਕੇ ’ਤੇ ਹੀ ਦਰਦਨਾਕ ਮੌਤ ਹੋ ਗਈ। ਮ੍ਰਿਤਕ ਦੀ ਲਾਸ਼ ਨੂੰ ਸਰਕਾਰੀ ਹਸਪਤਾਲ ਦੇ ਮੁਰਦਾਘਰ ’ਚ ਰਖਵਾਇਆ ਗਿਆ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਪਿੱਕਅੱਪ ਚਾਲਕ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ- ਅਮਰੀਕਾ ਤੋਂ ਆਈ ਮੰਦਭਾਗੀ ਖ਼ਬਰ, ਪੰਜਾਬ ਦੇ ਗੱਭਰੂ ਦੀ ਹੋਈ ਮੌਤ, ਦੋ ਬੱਚਿਆਂ ਦਾ ਪਿਓ ਸੀ ਮ੍ਰਿਤਕ
ਜਾਣਕਾਰੀ ਦਿੰਦੇ ਹੋਏ ਮ੍ਰਿਤਕ ਗੋਪਾਲ ਛਾਬੜਾ (70) ਪੁੱਤਰ ਹਰਦਿਆਲ ਛਾਬੜਾ ਦੇ ਬੇਟੇ ਅਭਿਸ਼ੇਕ ਨੇ ਦੱਸਿਆ ਕਿ ਉਸ ਦੇ ਪਿਤਾ ਰੋਜ਼ਾਨਾ ਦੀ ਤਰ੍ਹਾਂ ਮਲੋਟ ਰੋਡ ’ਤੇ ਸਥਿਤ ਆਪਣੇ ਢਾਬੇ ’ਤੇ ਮੌਜੂਦ ਸਨ। ਰਾਤ ਕਰੀਬ 9 ਵਜੇ ਜਦੋਂ ਉਸ ਦਾ ਪਿਤਾ ਢਾਬੇ ਦੇ ਬਾਹਰ ਖੜ੍ਹਾ ਸੀ ਤਾਂ ਅਣਪਛਾਤੇ ਪਿਕਅੱਪ ਚਾਲਕ ਨੇ ਉਸ ਨੂੰ ਟੱਕਰ ਮਾਰ ਦਿੱਤੀ ਅਤੇ ਮੌਕੇ ਤੋਂ ਫ਼ਰਾਰ ਹੋ ਗਿਆ। ਉਹ ਤੁਰੰਤ ਆਪਣੇ ਪਿਤਾ ਨੂੰ ਸਿਵਲ ਹਸਪਤਾਲ ਲੈ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਸ ਥਾਣਾ ਸਦਰ ਨੇ ਮ੍ਰਿਤਕ ਦੀ ਲਾਸ਼ ਨੂੰ ਹਸਪਤਾਲ ਦੇ ਮੁਰਦਾਘਰ ’ਚ ਰਖਵਾ ਕੇ ਮ੍ਰਿਤਕ ਦੇ ਬਿਆਨਾਂ ’ਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਰਾਤ ਨੂੰ ਘਰ ’ਚ ਇਕੱਲੀ ਨੂੰਹ ਵੇਖ ਸਹੁਰੇ ਦੀ ਬਦਲੀ ਨੀਅਤ, ਹਵਸ ਦਾ ਸ਼ਿਕਾਰ ਬਣਾ ਦਿੱਤੀ ਇਹ ਧਮਕੀ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8