ਆਮ ਆਦਮੀ ਪਾਰਟੀ ਨੇ ਮਨੁੱਖੀ ਚੈਨ ਬਣਾ ਕੇ ਕਿਸਾਨਾਂ ਦੇ ਹੱਕ ''ਚ ਮਾਰਿਆ ਹਾਅ ਦਾ ਨਾਅਰਾ

09/24/2020 3:41:50 PM

ਧਰਮਕੋਟ (ਸਤੀਸ਼): ਕੇਂਦਰ ਸਰਕਾਰ ਵਲੋਂ ਕਿਸਾਨੀ ਸਬੰਧੀ ਜੋ ਬਿੱਲ ਪਾਸ ਕੀਤੇ ਗਏ ਹਨ ਉਨ੍ਹਾਂ ਦੇ ਵਿਰੁੱਧ ਲੋਕ ਰੋਹ ਦਿਨੋਂ-ਦਿਨ ਤੇਜ਼ ਹੁੰਦਾ ਜਾ ਰਿਹਾ ਹੈ। ਪੰਜਾਬ ਦਾ ਹਰ ਵਰਗ ਹਰ ਪਾਰਟੀ ਕਿਸਾਨਾਂ ਦੇ ਸੰਘਰਸ਼ 'ਚ ਸ਼ਾਮਲ ਹੋ ਰਹੇ ਹਨ। ਇਸੇ ਤਹਿਤ ਅੱਜ ਧਰਮਕੋਟ ਵਿਖੇ ਆਮ ਆਦਮੀ ਪਾਰਟੀ ਵਲੋਂ ਸੀਨੀਅਰ ਆਗੂ ਸੰਜੀਵ ਕੋਛੜ ਦੀ ਅਗਵਾਈ 'ਚ ਮਨੁੱਖੀ ਚੈਨ ਬਣਾ ਕੇ ਕਿਸਾਨਾਂ ਦੇ ਹੱਕ 'ਚ ਹਾਅ ਦਾ ਨਾਅਰਾ ਮਾਰਿਆ ਅਤੇ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਅਜੇ ਸ਼ਰਮਾ ਸੀਨੀਅਰ ਆਪ ਆਗੂ ਮੋਗਾ ਵੀ ਇਸ ਸੰਘਰਸ਼ 'ਚ ਸ਼ਾਮਲ ਹੋਏ। 

ਇਹ ਵੀ ਪੜ੍ਹੋ: ਸੁਖਬੀਰ ਬਾਦਲ ਦਾ ਐਲਾਨ, 1 ਅਕਤੂਬਰ ਨੂੰ ਕੈਪਟਨ ਦਾ ਤਖ਼ਤ ਹਿਲਾਉਣ ਲਈ ਚੰਡੀਗੜ੍ਹ 'ਚ ਕਰਾਂਗੇ ਅੰਦੋਲਨ

ਇਸ ਦੌਰਾਨ ਆਪਣੇ ਸੰਬੋਧਨ ਵਿਚ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਕਾਲਾ ਕਾਨੂੰਨ ਲਿਆਕੇ ਕਿਸਾਨੀ ਨੂੰ ਤਬਾਹ ਕਰਨ ਤੇ ਤੁਲੀ ਹੋਈ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੇ ਇਸ ਕਿਸਾਨ ਮਾਰੂ ਫੈਸਲੇ ਨਾਲ ਪੰਜਾਬ ਦੇ ਕਿਸਾਨ ਹੀ ਨਹੀਂ ਬਲਕਿ ਵਪਾਰੀ ਆੜਤੀ ਸੈੱਲਰ ਅਤੇ ਮਜ਼ਦੂਰ ਵੀ ਤਬਾਹ ਹੋ ਜਾਵੇਗਾ। ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਇਹ ਕਾਲਾ ਕਾਨੂੰਨ ਵਾਪਸ ਲੈ ਕੇ ਕਿਸਾਨਾਂ ਨੂੰ ਰਾਹਤ ਪ੍ਰਦਾਨ ਕਰੇ। ਆਮ ਆਦਮੀ ਪਾਰਟੀ ਕਿਸਾਨਾਂ ਦੇ ਸੰਘਰਸ਼ ਵਿਚ ਉਨ੍ਹਾਂ ਦਾ ਸਾਥ ਦੇਵੇਗੀ। ਆਮ ਆਦਮੀ ਪਾਰਟੀ ਕਿਸਾਨਾਂ ਦੀ ਪਾਰਟੀ ਹੈ। ਇਸ ਮੌਕੇ ਬਲਵਿੰਦਰ ਸਿੰਘ ਲੋਹਾਰਾ, ਸੁਰਜੀਤ ਸਿੰਘ ਲੋਹਾਰਾ, ਰਾਜਨ ਨਵਦੇਵ ਮਾਨ, ਮਨਜਿੰਦਰ ਔਲਖ, ਨਿਰਮਲ ਸਿੰਘ, ਪਰਮਜੀਤ ਕੌਰ, ਸੋਨੀਆ ਕੌਰ ਧਰਮਕੋਟ, ਕੇਵਲ ਸਿੰਘ, ਪ੍ਰਵੀਨ ਰੈਲੀਆਂ, ਨੋਨੀ ਤੋਂ ਇਲਾਵਾ ਵੱਡੀ ਗਿਣਤੀ ਵਿਚ ਆਮ ਆਦਮੀ ਪਾਰਟੀ ਦੇ ਵਰਕਰ ਹਾਜ਼ਰ ਸਨ।


Baljeet Kaur

Content Editor

Related News