ਧਰਮਕੋਟ ਵਿਖੇ ਆਮ ਆਦਮੀ ਪਾਰਟੀ ਨੇ ਲੋਹੜੀ ਮੌਕੇ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ

01/13/2021 12:21:38 PM

ਧਰਮਕੋਟ (ਸਤੀਸ਼): ਆਮ ਆਦਮੀ ਪਾਰਟੀ ਵਲੋਂ ਦਿੱਤੇ ਗਏ ਸੱਦੇ ਤਹਿਤ ਅੱਜ ਲੋਹੜੀ ਮੌਕੇ ਧਰਮਕੋਟ ਵਿਖੇ ਕੇਂਦਰ ਸਰਕਾਰ ਵਲੋਂ ਲਾਗੂ ਕੀਤੇ ਗਏ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ ਗਈਆਂ। ਜ਼ਿਲ੍ਹਾ ਪ੍ਰਧਾਨ ਹਰਮਨ ਬਰਾੜ ਦੀ ਅਗਵਾਈ ’ਚ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ’ਤੇ ਜ਼ਿਲ੍ਹਾ ਪ੍ਰਧਾਨ ਹਰਮਨ ਬਰਾੜ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਦੀ ਕਿਸਾਨਾਂ ਪ੍ਰਤੀ ਨੀਅਤ ’ਚ ਖੋਟ ਹੈ। ਕੇਂਦਰ ਦੀ ਹੰਕਾਰੀ ਮੋਦੀ ਸਰਕਾਰ ਕਿਸਾਨਾਂ ਦੀ ਗੱਲ ਸੁਣਨ ਨੂੰ ਰਾਜ਼ੀ ਨਹੀਂ ਹੈ ਅਤੇ ਕਿਸਾਨਾਂ ਨੂੰ ਜਾਣ-ਬੁੱਝ ਕੇ ਖੱਜਲ-ਖੁਆਰ ਕਰਨ ਤੇ ਤੁਲੀ ਹੈ। 

ਇਹ ਵੀ ਪੜ੍ਹੋ : ਮੰਤਰੀ ਮੰਡਲ ਵਲੋਂ ‘ਪੰਜਾਬ ਯਕਮੁਸ਼ਤ ਨਿਪਟਾਰਾ ਸਕੀਮ-2021’ ਨੂੰ ਮਨਜ਼ੂਰੀ

ਇਸ ਮੌਕੇ ਤੇ ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ਸੁਪਰੀਮ ਕੋਰਟ ਵਲੋਂ ਜਿਸ ਕਮੇਟੀ ਦਾ ਗਠਨ ਕੀਤਾ ਗਿਆ ਹੈ ਉਹ ਕਮੇਟੀ ਮੈਂਬਰ ਪਹਿਲਾਂ ਹੀ ਸਰਕਾਰ ਦੇ ਵਲੋਂ ਲਿਆਂਦੇ ਗਏ ਕਾਨੂੰਨਾਂ ਦੇ ਹੱਕ ’ਚ ਹੈ ਅਤੇ ਕਿਸਾਨਾਂ ਦੇ ਵਿਰੋਧ ’ਚ ਹੈ।  ਉਨ੍ਹਾਂ ਕਿਹਾ ਕਿ ਉਹ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜ ਕੇ ਅਸÄ ਮੋਦੀ ਸਰਕਾਰ ਨੂੰ ਸੁਨੇਹਾ ਦੇਣਾ ਚਾਹੁੰਦੇ ਹਾਂ ਕਿ ਉਹ ਕਿਸਾਨਾਂ ਦੀ ਅਵਾਜ਼ ਸੁਣੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਸ਼ੁਰੂ ਤੋਂ ਹੀ ਕਿਸਾਨਾਂ ਦੇ ਸੰਘਰਸ਼ ’ਚ ਕਿਸਾਨਾਂ ਦਾ ਸਾਥ ਦਿੱਤਾ ਜਾ ਰਿਹਾ ਹੈ ਤੇ ਇਸ ਸੰਘਰਸ਼ ’ਚ ਆਮ ਆਦਮੀ ਪਾਰਟੀ ਕਿਸਾਨਾਂ ਦੇ ਨਾਲ ਹੈ। ਇਸ ਮੌਕੇ ਤੇ ਸੰਜੀਵ ਕੋਛੜ ਆਪ ਆਗੂ ਧਰਮਕੋਟ, ਮੈਡਮ ਕਰਮਜੀਤ ਕੌਰ ਪ੍ਰਧਾਨ ਮਹਿਲਾ ਵਿੰਗ ਬਲਾਕ ਧਰਮਕੋਟ, ਰਵੀ ਫ਼ਤਹਿਗੜ੍ਹ ਕੋਰੋਟਾਨਾ,ਗੁਰਪ੍ਰੀਤ ਸਿੰਘ ਐਡਵੋਕੇਟ,ਅਮਨ ਪੰਡੋਰੀ ਸਰਕਲ ਪ੍ਰਧਾਨ, ਪਵਨ ਕੁਮਾਰ, ਅਜੇ ਸ਼ਰਮਾ, ਸੰਦੀਪ ਸਿੰਘ, ਗੁਰਜੰਟ ਸਿੰਘ, ਲਛਮਣ ਸਿੰਘ ਸਿੱਧੂ ਤੋਂ ਇਲਾਵਾ ਵੱਡੀ ਗਿਣਤੀ ’ਚ ਆਮ ਆਦਮੀ ਪਾਰਟੀ ਦੇ ਵਰਕਰ ਹਾਜ਼ਰ ਸਨ।  

ਇਹ ਵੀ ਪੜ੍ਹੋ :  ਤਰਨਤਾਰਨ ’ਚ ਸ਼ਰਮਨਾਕ ਘਟਨਾ, ਹਵਸੀ ਦਰਿੰਦੇ ਨੇ 7 ਸਾਲ ਦੇ ਬੱਚੇ ਨਾਲ ਕੀਤਾ ਗ਼ਲਤ ਕੰਮ


Baljeet Kaur

Content Editor

Related News