ਕੇਂਦਰ ਸਰਕਾਰ ਦਾ ਕਾਲਾ ਕਾਨੂੰਨ ਪੰਜਾਬ ਦੀ ਕਿਸਾਨੀ ਨੂੰ ਤਬਾਹ ਕਰ ਦੇਵੇਗਾ : ਵਿਧਾਇਕ ਲੋਹਗੜ੍ਹ

09/21/2020 11:43:47 AM

ਧਰਮਕੋਟ (ਸਤੀਸ਼) : ਖੇਤੀ ਬਿੱਲਾਂ ਦੇ ਵਿਰੋਧ ਵਿਚ ਅੱਜ ਪੰਜਾਬ ਕਾਂਗਰਸ ਵਲੋਂ ਸਮੁੱਚੇ ਪੰਜਾਬ ਅੰਦਰ ਵੱਖ-ਵੱਖ ਪਿੰਡਾਂ ਤੇ ਸ਼ਹਿਰਾਂ ਵਿਚ ਕੇਂਦਰ ਸਰਕਾਰ ਖ਼ਿਲਾਫ਼ ਧਰਨਾ ਲਗਾਇਆ ਗਿਆ। ਇਸੇ ਤਹਿਤ ਹੀ ਅੱਜ ਧਰਮਕੋਟ ਵਿਖੇ ਸ਼ਹੀਦ ਉਧਮ ਸਿੰਘ ਚੌਕ ਵਿੱਚ ਹਲਕਾ ਵਿਧਾਇਕ ਸੁਖਜੀਤ ਸਿੰਘ ਲੋਹਗੜ ਦੀ ਅਗਵਾਈ ਵਿਚ ਕਾਂਗਰਸ ਪਾਰਟੀ, ਆੜ੍ਹਤੀ ਯੂਨੀਅਨ, ਵਲੋਂ ਵੱਡੇ ਪੱਧਰ ’ਤੇ ਧਰਨਾ ਲਗਾਇਆ ਗਿਆ ਅਤੇ ਕੇਂਦਰ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਇਸ ਧਰਨੇ ਨੂੰ ਸੰਬੋਧਨ ਕਰਦਿਆਂ ਹਲਕਾ ਵਿਧਾਇਕ ਸੁਖਜੀਤ ਸਿੰਘ ਲੋਹਗੜ੍ਹ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਖੇਤੀ ਸਬੰਧੀ ਬਿੱਲਾਂ ਨੂੰ ਪਾਸ ਕਰ ਕੇ ਪੰਜਾਬ ਦੀ ਕਿਸਾਨੀ ਨੂੰ ਤਬਾਹ ਕਰਨ ਦਾ ਮੁੱਢ ਬੰਨ੍ਹ ਦਿੱਤਾ ਹੈ।

ਇਹ ਵੀ ਪੜ੍ਹੋ : ਹੈਵਾਨ ਪਿਓ ਦੀ ਕਰਤੂਤ: 13 ਸਾਲਾ ਧੀ ਨਾਲ ਕਰਦਾ ਰਿਹਾ ਜਬਰ-ਜ਼ਿਨਾਹ, ਗਿ੍ਰਫ਼ਤਾਰ

ਉਨ੍ਹਾਂ ਕਿਹਾ ਕਿ ਪੰਜਾਬ ਦਾ ਕਿਸਾਨ ਜੋ ਕਿ ਪੂਰੀ ਤਰ੍ਹਾਂ ਖੇਤੀ ’ਤੇ ਨਿਰਭਰ ਹੈ ਕੇਂਦਰ ਸਰਕਾਰ ਦੀਆਂ ਕਿਸਾਨ ਮਾਰੂ ਨੀਤੀਆਂ ਕਾਰਨ ਧਨਾਢ ਵਪਾਰੀਆਂ ਦੇ ਰਹਿਮੋ ਕਰਮ ਤੇ ਰਹਿ ਜਾਵੇਗਾ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਸ਼ੁਰੂ ਤੋਂ ਹੀ ਖੇਤੀ ਆਰਡੀਨੈਂਸ ਦਾ ਡੱਟ ਕੇ ਵਿਰੋਧ ਕਰ ਰਹੀ ਹੈ ਅਤੇ ਹੁਣ ਵੀ ਕਾਂਗਰਸ ਪਾਰਟੀ ਪੰਜਾਬ ਦੀ ਕਿਸਾਨੀ ਨਾਲ ਖੜ੍ਹੀ ਹੈ ਕੇਂਦਰ ਸਰਕਾਰ ਦੀਆਂ ਕਿਸਾਨ ਮਾਰੂਨੀਤੀਆਂ ਸਦਕਾ ਪੰਜਾਬ ਦਾ ਕਿਸਾਨ ,ਮਜ਼ਦੂਰ , ਆੜ੍ਹਤੀ ਤੇ ਹੋਰ ਵਪਾਰੀ ਵਰਗ ਦਾ ਕਾਰੋਬਾਰ ਬਿਲਕੁਲ ਖ਼ਤਮ ਹੋ ਜਾਵੇਗਾ। ਉਨ੍ਹਾਂ ਮੰਗ ਕੀਤੀ ਕਿ ਕੇਂਦਰ ਸਰਕਾਰ ਇਹ ਤਿੰਨੇ ਬਿਲ ਰੱਦ ਕਰੇ। ਇਸ ਮੌਕੇ ਉਨ੍ਹਾਂ ਨਾਲ ਅਵਤਾਰ ਸਿੰਘ ਪੀ ਏ, ਇੰਦਰਜੀਤ ਸਿੰਘ ਬੰਟੀ ਪ੍ਰਧਾਨ ਨਗਰ ਕੌਂਸਲ ਧਰਮਕੋਟ ਤੇ ਮਨਜੀਤ ਸਿੰਘ ਸਭਰਾ ਤੋਂ ਇਲਾਵਾ ਹੋਰ ਹਾਜ਼ਰ ਸਨ।          

ਇਹ ਵੀ ਪੜ੍ਹੋ : ਕੇਂਦਰ ਸਰਕਾਰ ਦੇ ਕਿਸਾਨ ਮਾਰੂ ਫ਼ੈਸਲੇ ਵਿਰੁੱਧ 23 ਨੂੰ ਕੱਢਿਆ ਜਾਵੇਗਾ ਰੋਸ ਮਾਰਚ


Baljeet Kaur

Content Editor

Related News