ਐੱਮ.ਐੱਸ.ਪੀ. ਦੇ ਮੁੱਦੇ ਤੇ ਅਕਾਲੀ ਦਲ ਦੋਗਲੀ ਨੀਤੀ ਛੱਡੇ: ਕਾਂਗਰਸੀ ਆਗੂ

06/26/2020 1:11:09 PM

ਧਰਮਕੋਟ (ਸਤੀਸ਼): ਕੇਂਦਰ ਦੀ ਭਾਜਪਾ ਸਰਕਾਰ ਜਿਸ 'ਚ ਸ਼੍ਰੋਮਣੀ ਅਕਾਲੀ ਦਲ ਬਰਾਬਰ ਦੀ ਭਾਈਵਾਲ ਪਾਰਟੀ ਹੈ। ਕੇਂਦਰ ਸਰਕਾਰ ਵਲੋਂ ਐੱਮ.ਐੱਸ.ਪੀ. ਦੇ ਮੁੱਦੇ ਤੇ ਕਿਸਾਨਾਂ ਨਾਲ ਕੀਤੀ ਜਾ ਰਹੀ ਧੱਕੇਸ਼ਾਹੀ ਖ਼ਿਲਾਫ਼ ਅਤੇ ਕਿਸਾਨੀ ਨੂੰ ਜੋ ਕਿ ਪਹਿਲਾਂ ਹੀ ਆਰਥਿਕ ਤੌਰ ਤੇ ਮੰਦਹਾਲੀ ਦੀ ਮਾਰ ਝੱਲ ਰਹੀ ਹੈ ਉਸ ਨੂੰ ਉਸ ਦੀ ਜਿਨਸ ਦਾ ਸਹੀ ਭਾਅ ਨਾ ਮਿਲਣ ਕਾਰਨ ਕਿਸਾਨ ਖੁਦਕੁਸ਼ੀਆਂ ਕਰਨ ਲਈ ਮਜ਼ਬੂਰ ਹੋ ਰਹੇ ਹਨ। ਧਰਮਕੋਟ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਇੰਦਰਪ੍ਰੀਤ ਸਿੰਘ ਬੰਟੀ ਪ੍ਰਧਾਨ ਨਗਰ ਕੌਂਸਲ ਧਰਮਕੋਟ ,ਵਿਜੈ ਕੁਮਾਰ ਧੀਰ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ, ਸੋਹਣ ਸਿੰਘ ਖੇਲਾ ਪੀ.ਏ., ਗੁਰਬੀਰ ਸਿੰਘ ਗੋਗਾ ਸਾਬਕਾ ਚੇਅਰਮੈਨ, ਬਲਰਾਜ ਸਿੰਘ ਕਲਸੀ ਮੀਤ ਪ੍ਰਧਾਨ ਨਗਰ ਕੌਂਸਲ, ਆਦਿ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਐੱਸ.ਐੱਸ.ਪੀ. ਦੇ ਮੁੱਦੇ ਤੇ ਦੋਗਲੀ ਨੀਤੀ ਅਪਣਾ ਰਿਹਾ ਹੈ,ਕਿਉਂਕਿ ਕੇਂਦਰ ਦੀ ਭਾਜਪਾ ਸਰਕਾਰ 'ਚ ਅਕਾਲੀ ਦਲ ਬਰਾਬਰ ਦੀ ਭਾਈਵਾਲ ਪਾਰਟੀ ਹੈ। ਦਿੱਲੀ 'ਚ ਜਾ ਕੇ ਅਕਾਲੀ ਦਲ ਭਾਜਪਾ ਦੇ ਹੱਕ 'ਚ ਭੁਗਤਦਾ ਹੈ। ਪੰਜਾਬ 'ਚ ਆ ਕੇ ਕਿਸਾਨੀ ਦੀਆਂ ਗੱਲਾਂ ਕਰਦਾ ਹੈ, ਜੇਕਰ ਅਕਾਲੀ ਦਲ ਆਪਣੇ ਆਪ ਨੂੰ ਕਿਸਾਨ ਹਿਤੈਸ਼ੀ ਅਖਵਾਉਣ ਦੀਆਂ ਗੱਲਾਂ ਕਰਦਾ ਹੈ ਤਾਂ ਉਸ ਨੂੰ ਕੇਂਦਰ ਸਰਕਾਰ ਖ਼ਿਲਾਫ਼ ਕਿਸਾਨੀ ਦੇ ਮੁੱਦੇ ਤੇ ਸ਼ਖਤ ਸਟੈਂਡ ਲੈਣਾ ਚਾਹੀਦਾ ਹੈ। ਕਾਂਗਰਸ ਸਰਕਾਰ ਨੂੰ ਬਦਨਾਮ ਕਰਨ ਦੀ ਬਜਾਏ ਅਕਾਲੀ ਦਲ ਆਪਣਾ ਸਟੈਂਡ ਸਪੱਸ਼ਟ ਕਰੇ।

ਉਕਤ ਆਗੂਆਂ ਨੇ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਕਿਸਾਨਾਂ ਦੇ ਨਾਲ ਖੜੀ ਹੈ ਅਤੇ ਕਿਸਾਨਾਂ ਨੂੰ ਕੋਈ ਵੀ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਕੇਂਦਰ ਸਰਕਾਰ ਵਲੋਂ ਪੰਜਾਬ ਦੀ ਕਿਸਾਨੀ ਨੂੰ ਖਤਮ ਕਰਨ ਦੀਆਂ ਜੋ ਸਕੀਮਾਂ ਘੜੀਆਂ ਜਾ ਰਹੀਆਂ ਹਨ ਉਸ ਦੀ ਨਿਖੇਧੀ ਕਰਦਿਆਂ ਕਾਂਗਰਸੀ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨੀ ਨੂੰ ਗੁੰਮਰਾਹ ਕਰ ਰਹੀ ਹੈ। ਕੇਂਦਰ ਸਰਕਾਰ ਦਾ ਮੁੱਖ ਮਕਸਦ ਕਿਸਾਨੀ ਨੂੰ ਤਬਾਹ ਕਰਨਾ ਹੈ। ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਉਹ ਕਿਸਾਨ ਵਿਰੋਧੀ ਫ਼ੈਸਲੇ ਨੂੰ ਵਾਪਸ ਲਵੇ ਅਤੇ ਕਿਸਾਨੀ ਫਸਲਾਂ ਦੇ ਭਾਅ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਮੁਤਾਬਕ ਦਿੱਤੇ ਜਾਣ। ਇਸ ਮੌਕੇ ਤੇ ਬਿੱਟੂ ਮਲਹੋਤਰਾ, ਸੁਖਦੇਵ ਸਿੰਘ ਸ਼ੇਰਾ,  ਸੁਖਬੀਰ ਸਿੰਘ, ਚਮਕੌਰ ਸਿੰਘ, ਸਚਿਨ ਟੰਡਨ ਤੋਂ ਇਲਾਵਾ ਹੋਰ ਹਾਜ਼ਰ ਸਨ।


Shyna

Content Editor

Related News