ਦਾਣਾ ਮੰਡੀ ਧਰਮਕੋਟ ''ਚ ਝੋਨੇ ਦੀ ਸਰਕਾਰੀ ਖ਼ਰੀਦ ਹੋਈ ਸ਼ੁਰੂ ਕਰਵਾਈ

09/30/2020 4:27:30 PM

ਧਰਮਕੋਟ (ਸਤੀਸ਼) : ਪੰਜਾਬ ਸਰਕਾਰ ਦੀਆਂ ਹਦਾਇਤਾਂ 'ਤੇ ਅੱਜ ਸੁਖਜੀਤ ਸਿੰਘ ਲੋਹਗੜ੍ਹ ਹਲਕਾ ਵਿਧਾਇਕ ਧਰਮਕੋਟ ਵਲੋਂ ਦਾਣਾ ਮੰਡੀ ਧਰਮਕੋਟ ਵਿਖੇ ਝੋਨੇ ਦੀ ਸਰਕਾਰੀ ਖ਼ਰੀਦ ਦੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ 'ਤੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਕਿਸਾਨਾਂ ਦੀ ਫ਼ਸਲ ਦੇ ਦਾਣੇ-ਦਾਣੇ ਦੀ ਖ਼ਰੀਦ ਕਰੇਗੀ। ਕਿਸਾਨਾਂ ਨੂੰ ਮੰਡੀਆਂ 'ਚ ਕਿਸੇ ਵੀ ਤਰ੍ਹਾਂ ਦੀ ਕੋਈ ਵੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਕਿਸਾਨਾਂ ਨੂੰ ਮੰਡੀਕਰਨ ਦੀ ਬੇਹਤਰੀਨ ਸਹੂਲਤ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। 

ਇਹ ਵੀ ਪੜ੍ਹੋ : ਠੇਠ ਪੰਜਾਬੀ ਬੋਲ ਕੇ ਕਿਸਾਨਾਂ ਨਾਲ ਤਾਲਮੇਲ ਬਣਾਉਣ ਵਾਲੇ ਆਗੂਆਂ ਦਾ ਭਾਜਪਾ 'ਚ ਭਾਰੀ ਟੋਟਾ

ਉਨ੍ਹਾਂ ਦੱਸਿਆ ਕਿ ਕਰੋਨਾ ਵਾਇਰਸ ਦੇ ਚੱਲਦਿਆਂ ਵਿਧਾਨ ਸਭਾ ਹਲਕਾ ਧਰਮਕੋਟ ਤਿੰਨੇ ਮਾਰਕੀਟ ਕਮੇਟੀਆਂ ਅਧੀਨ 35 ਖਰੀਦ ਕੇਂਦਰ 62 ਸ਼ੈਲਰਾਂ 'ਚ ਸਭ ਯਾਰਡ, ਅਤੇ ਤਿੰਨ ਪ੍ਰਾਈਵੇਟ ਯਾਰਡ ਬਣਾਏ ਗਏ ਹਨ ਤਾਂ ਕਿ ਮੰਡੀਆਂ 'ਚ ਕਿਸੇ ਕਿਸਮ ਦੀ ਭੀੜ ਨਾ ਹੋਵੇ। ਉਨ੍ਹਾਂ ਦੱਸਿਆ ਕਿ ਕਿਸਾਨਾਂ ਦੀ ਫ਼ਸਲ ਦੀ ਅਦਾਇਗੀ ਵੀ ਨਾਲੋਂ ਨਾਲ ਕੀਤੀ ਜਾਵੇਗੀ। ਮੰਡੀਆਂ 'ਚ ਬਿਜਲੀ ਪਾਣੀ ਅਤੇ ਸਫ਼ਾਈ ਦੇ ਪੂਰਨ ਪ੍ਰਬੰਧ ਹਨ। ਸਾਡੀ ਸਰਕਾਰ ਕਿਸਾਨਾਂ ਦੀ ਹਮਦਰਦ ਸਰਕਾਰ ਹੈ ਅਤੇ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਉਨ੍ਹਾਂ ਨਾਲ ਸੁਧੀਰ ਕੁਮਾਰ ਗੋਇਲ ਚੇਅਰਮੈਨ ਮਾਰਕੀਟ ਕਮੇਟੀ ਧਰਮਕੋਟ, ਅਵਤਾਰ ਸਿੰਘ ਪੀ. ਏ., ਇੰਦਰਪ੍ਰੀਤ ਸਿੰਘ ਬੰਟੀ ਪ੍ਰਧਾਨ ਨਗਰ ਕੌਂਸਲ ਧਰਮਕੋਟ, ਅਮਨਪ੍ਰੀਤ ਸਿੰਘ ਸੈਕਟਰੀ ਮਾਰਕੀਟ ਕਮੇਟੀ ਧਰਮਕੋਟ, ਧਰਮ ਸਿੰਘ ਮੰਡੀ ਸੁਪਰਵਾਈਜ਼ਰ, ਰਾਜਵੰਤ ਸਿੰਘ ਵਾਲੀਆ ਇੰਸਪੈਕਟਰ ਤੋਂ ਇਲਾਵਾ ਵੱਡੀ ਗਿਣਤੀ 'ਚ ਮੰਡੀ ਦੇ ਆੜ੍ਹਤੀ ਹਾਜ਼ਰ ਸਨ। 

ਇਹ ਵੀ ਪੜ੍ਹੋ :  ਅਪਰਾਧੀਆਂ ਖ਼ਿਲਾਫ਼ ਪੰਜਾਬ ਪੁਲਸ ਦਾ 'ਮਾਸਟਰ ਪਲਾਨ',ਪਿੰਡ ਵਾਸੀ ਇੰਝ ਕਰਨਗੇ ਮਦਦ


Baljeet Kaur

Content Editor

Related News