ਸਰਕਾਰ ਦੀ ਵਾਅਦਾ ਖਿਲਾਫੀ ਖਿਲਾਫ ਰੈਵੇਨਿਊ ਪਟਵਾਰ ਯੂਨੀਅਨ ਵਲੋਂ ਧਰਨਾ

10/07/2019 1:11:44 PM

ਧਰਮਕੋਟ (ਸਤੀਸ਼) - ਰੈਵੇਨਿਊ ਪਟਵਾਰ ਯੂਨੀਅਨ ਧਰਮਕੋਟ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਤਹਿਸੀਲ ਦਫ਼ਤਰ ਮੂਹਰੇ ਧਰਨਾ ਲਾਇਆ, ਜਿਸ ਦੌਰਾਨ ਉਨ੍ਹਾਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਧਰਨੇ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਉਨ੍ਹਾਂ ਦੀਆਂ ਮੰਨੀਆਂ ਹੋਈਆਂ ਮੰਗਾਂ ਨੂੰ ਸਰਕਾਰ ਤੁਰੰਤ ਲਾਗੂ ਕਰੇ, ਨਵੇਂ ਪਟਵਾਰੀਆਂ ਦੀ ਭਰਤੀ ਕਰੇ ਅਤੇ ਡੀ. ਏ. ਦੀ ਬਕਾਇਆ ਕਿਸ਼ਤਾਂ ਜਾਰੀ ਕੀਤੀਆਂ ਜਾਣ। ਆਗੂਆਂ ਨੇ ਦੱਸਿਆ ਕਿ ਸਰਕਾਰ ਦੀ ਵਾਅਦਾ ਖਿਲਾਫ਼ੀ ਖਿਲਾਫ਼ ਸਮੁੱਚੇ ਪੰਜਾਬ ਅੰਦਰ ਤਹਿਸੀਲ ਪੱਧਰ 'ਤੇ ਧਰਨੇ ਦਿੱਤੇ ਜਾ ਰਹੇ ਹਨ। ਇਸ ਧਰਨੇ 'ਚ ਸਵਰਨ ਸਿੰਘ ਤਹਿਸੀਲ ਪ੍ਰਧਾਨ, ਰਵੀ ਕੁਮਾਰ ਜ਼ਿਲਾ ਪ੍ਰਧਾਨ, ਨੇਤਰਪਾਲ ਸਿੰਘ ਜਨਰਲ ਸਕੱਤਰ, ਬਲਜੀਤ ਸਿੰਘ ਬੇਦੀ, ਮੈਡਮ ਅਮਨਦੀਪ ਕੌਰ, ਮੈਡਮ ਸਤਵਿੰਦਰ ਕੌਰ ਕਾਨੂੰਗੋ, ਲਾਲ ਚੰਦ ਆਦਿ ਪਟਵਾਰੀ ਹਾਜ਼ਰ ਸਨ।  

rajwinder kaur

This news is Content Editor rajwinder kaur