ਦਫ਼ਤਰੀ ਕਾਮਿਆਂ ਵਲੋਂ ਸਰਕਾਰ ਖਿਲਾਫ ਧਰਨਾ, ਕੀਤੀ ਨਾਅਰੇਬਾਜ਼ੀ

06/20/2019 2:35:02 PM

ਧਰਮਕੋਟ (ਸਤੀਸ਼) - ਆਪਣੀਆਂ ਮੰਗਾਂ ਨੂੰ ਲੈ ਕੇ ਪਿਛਲੇ ਤਿੰਨ ਦਿਨਾਂ ਤੋਂ ਕਲਮ ਛੋੜ ਹੜਤਾਲ 'ਤੇ ਚੱਲ ਰਹੇ ਐੱਸ.ਡੀ.ਐੱਮ. ਦਫ਼ਤਰ ਦੇ ਕਰਮਚਾਰੀਆਂ ਨੇ ਅੱਜ ਪੰਜਾਬ ਸਰਕਾਰ ਖਿਲਾਫ ਧਰਨਾ ਦਿੰਦੇ ਹੋਏ ਨਾਅਰੇਬਾਜ਼ੀ ਕੀਤੀ। ਧਰਨਾ ਦੇ ਰਹੇ ਮੁਲਾਜ਼ਮ ਆਗੂਆਂ ਨੇ ਕਿਹਾ ਕਿ ਸਰਕਾਰ ਸਾਡੀਆਂ ਮੰਗਾਂ ਮੰਨਣ ਤੋਂ ਪਾਸਾ ਵੱਟ ਰਹੀ ਹੈ। ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਕਰਨ ਦਾ ਭਰੋਸਾ ਦਿੱਤਾ ਸੀ ਪਰ ਹੁਣ ਸਰਕਾਰ ਉਸ ਭਰੋਸੇ ਤੋਂ ਪਾਸੇ ਹਟ ਰਹੀ ਹੈ, ਜਿਸ ਕਰਕੇ ਸਾਨੂੰ ਮਜ਼ਬੂਰਨ ਹੜਤਾਲ ਦਾ ਰਸਤਾ ਅਖ਼ਤਿਆਰ ਕਰਨਾ ਪਿਆ। ਉਨ੍ਹਾਂ ਕਿਹਾ ਕਿ ਸਰਕਾਰ ਜਦੋਂ ਤੱਕ ਸਾਡੀਆਂ ਮੰਗਾਂ ਨੂੰ ਪੂਰਾ ਨਹੀਂ ਕਰਦੀ, ਸਾਡਾ ਸੰਘਰਸ਼ ਇਸੇ ਤਰ੍ਹਾ ਜਾਰੀ ਰਹੇਗਾ। ਇਸ ਸੰਘਰਸ਼ ਦੇ ਬਾਵਜੂਦ ਜੇਕਰ ਸਰਕਾਰ ਦੇ ਕੰਨਾਂ 'ਤੇ ਜੂੰ ਨਾ ਸਰਕੀ ਤਾਂ ਅਸੀਂ ਆਪਣੇ ਸੰਘਰਸ਼ ਨੂੰ ਲੋਕ ਕਚਹਿਰੀ 'ਚ ਲੈ ਜਾਵਾਂਗੇ ਅਤੇ ਸੰਘਰਸ਼ ਨੂੰ ਹੋਰ ਤਿੱਖਾ ਕਰਾਂਗੇ। ਇਸ ਮੌਕੇ ਗੁਰਮੇਲ ਸਿੰਘ ਰੀਡਰ ਐੱਸ. ਡੀ. ਐੱਮ. ਧਰਮਕੋਟ, ਗੁਰਮੇਲ ਸਿੰਘ ਰੀਡਰ ਤਹਿਸੀਲਦਾਰ, ਦਲਜੀਤ ਸਿੰਘ ਬਰਾੜ ਆਦਿ ਮੌਜੂਦ ਸਨ।

rajwinder kaur

This news is Content Editor rajwinder kaur