ਧਰਮਕੋਟ ’ਚ ਗਣਤੰਤਰ ਦਿਵਸ ਮੌਕੇ SDM ਮੈਡਮ ਚਾਰੂਮਿਤਾ ਨੇ ਲਹਿਰਾਇਆ ਰਾਸ਼ਟਰੀ ਝੰਡਾਂ
Wednesday, Jan 26, 2022 - 11:56 AM (IST)

ਧਰਮਕੋਟ (ਸਤੀਸ਼) - ਗਣਤੰਤਰ ਦਿਵਸ ’ਤੇ ਐੱਸ.ਡੀ.ਐੱਮ ਦਫ਼ਤਰ ਧਰਮਕੋਟ ਵਿਖੇ ਸਮਾਗਮ ਕਰਵਾਇਆ ਗਿਆ। ਇਸ ਮੌਕੇ ਐੱਸ.ਡੀ.ਐੱਮ. ਮੈਡਮ ਚਾਰੂਮਿਤਾ ਨੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਪੁਲਸ ਟੁਕੜੀ ਨੇ ਝੰਡੇ ਨੂੰ ਸਲਾਮੀ ਦਿੱਤੀ। ਇਸ ਮੌਕੇ ਸਿੱਖਿਆ ਵਿਭਾਗ ਦੀਆਂ ਅਧਿਆਪਕਾਂ ਵੱਲੋਂ ਰਾਸ਼ਟਰੀ ਗੀਤ ਗਾਇਨ ਕੀਤਾ ਗਿਆ। ਇਸ ਮੌਕੇ ਆਪਣੇ ਸੰਬੋਧਨ ਵਿੱਚ ਐੱਸ.ਡੀ.ਐੱਮ. ਮੈਡਮ ਚਾਰੂਮਿਤਾ ਨੇ ਗਣਤੰਤਰ ਦਿਵਸ ਦੀ ਸਮੂਹ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਕਿਹਾ ਕਿ ਕੋਰੋਨਾ ਕਾਲ ਦੇ ਚਲਦਿਆਂ ਸਾਨੂੰ ਇਹ ਸਮਾਗਮ ਸੀਮਤ ਰੱਖਣਾ ਪੈ ਰਿਹਾ ਹੈ।
ਇਸ ਮੌਕੇ ਉਨ੍ਹਾਂ ਨੇ ਇਲਾਕਾ ਨਿਵਾਸੀਆਂ ਨੂੰ ਕੋਵਿਡ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਅਤੇ ਕੋਰੋਨਾ ਵੈਕਸੀਨ ਲਗਵਾਉਣ ਦੀ ਅਪੀਲ ਕੀਤੀ। ਉਨ੍ਹਾਂ ਨੇ ਸਾਰੀਆਂ ਨੂੰ ਮਾਸਕ ਦੀ ਵਰਤੋਂ ਕਰਨ ਲਈ ਕਿਹਾ ਤਾਂ ਜੋ ਕੋਰੋਨਾ ਨੂੰ ਮਾਤ ਦਿੱਤੀ ਜਾ ਸਕੇ। ਇਸ ਤੋਂ ਪਹਿਲਾਂ ਐੱਸ.ਡੀ.ਐੱਮ. ਵੱਲੋਂ ਸ਼ਹੀਦ ਊਧਮ ਸਿੰਘ ਚੌਂਕ ਵਿੱਚ ਸ਼ਹੀਦ ਊਧਮ ਸਿੰਘ ਦੇ ਬੁੱਤ ’ਤੇ ਫੁੱਲ ਮਾਲਾਵਾਂ ਭੇਟ ਕੀਤੀਆਂ ਗਈਆਂ। ਇਸ ਮੌਕੇ ਮਨਜੀਤ ਸਿੰਘ ਡੀ.ਐੱਸ.ਪੀ. ਧਰਮਕੋਟ, ਰੇਸ਼ਮ ਸਿੰਘ ਤਹਿਸੀਲਦਾਰ ਧਰਮਕੋਟ, ਰਮੇਸ਼ ਕੁਮਾਰ ਧੀਂਗੜਾ, ਨਾਇਬ ਤਹਿਸੀਲਦਾਰ, ਗੁਰਦੇਵ ਸਿੰਘ ਨਾਇਬ ਤਹਿਸੀਲਦਾਰ ਆਦਿ ਤੋਂ ਇਲਾਵਾ ਤਹਿਸੀਲ ਦਫ਼ਤਰ ਦਾ ਸਮੁੱਚਾ ਸਟਾਫ਼ ਹਾਜ਼ਰ ਸੀ।