ਕਿਰਤੀ ਕਿਸਾਨ ਯੂਨੀਅਨ ਵਲੋਂ ਡੀ.ਸੀ. ਦਫਤਰ ਦੇ ਬਾਹਰ ਲਗਾਇਆ ਗਿਆ ਧਰਨਾ

05/27/2019 12:35:12 PM

ਬਠਿੰਡਾ (ਅਮਿਤ)—ਆਏ ਦਿਨ ਕਿਸਾਨਾਂ ਕਰਜ਼ ਮੁਆਫੀ ਨੂੰ ਲੈ ਕੇ ਧਰਨੇ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਸੇ ਤਹਿਤ ਅੱਜ ਕਰਜ਼ ਮੁਆਫੀ ਨੂੰ ਲੈ ਕੇ ਕਿਰਤੀ ਕਿਸਾਨ ਯੂਨੀਅਨ ਵਲੋਂ ਬਠਿੰਡਾ ਡੀ.ਸੀ ਦਫਤਰ ਦੇ ਬਾਹਰ ਧਰਨਾ ਪ੍ਰਦਰਸ਼ਨ ਕੀਤਾ ਅਤੇ ਪੰਜਾਬ ਸਰਕਾਰ ਦੇ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਕਿਸਾਨਾਂ ਦਾ ਕਹਿਣਾ ਹੈ ਕਿ  ਕੈਪਟਨ ਸਰਕਾਰ ਦੇ ਕਰਜ਼ ਮੁਆਫੀ ਵਾਲੇ ਝੂਠੇ ਵਾਅਦੇ ਹੁਣ ਕਿਸਾਨਾਂ ਦੇ ਗਲੇ ਦਾ ਫੰਦਾ ਬਣਦੇ ਜਾ ਰਹੇ ਹਨ।

ਜਾਣਕਾਰੀ ਮੁਤਾਬਕ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦਾ ਕਹਿਣਾ ਹੈ ਕਿ ਅੱਜ ਢਾਈ ਏਕੜ ਤੋਂ 5 ਏਕੜ ਵਾਲੇ ਕਿਸਾਨਾਂ ਵਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ । ਉਨ੍ਹਾਂ ਨੇ ਕਿਹਾ ਕਿ ਕੈਪਟਨ ਸਾਹਿਬ ਨੇ ਕਰਜ਼ ਮੁਆਫੀ ਦੇ ਜਿਹੜੇ ਵਾਅਦੇ ਕੀਤੇ ਸੀ, ਉਸ 'ਚ ਇਕ ਵੀ ਛੋਟੇ ਕਿਸਾਨ ਦਾ ਕਰਜ਼ਾ ਮੁਆਫ ਨਹੀਂ ਹੋਇਆ, ਜਿਸ ਦੇ ਚਲਦੇ ਕਿਸਾਨਾਂ ਨੇ ਧਰਨਾ ਪ੍ਰਦਰਸ਼ਨ ਕਰਕੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਿਆ ਹੈ।  ਕਿਸਾਨਾਂ ਨੇ ਕਿਹਾ ਕਿ ਜੋ ਸਰਕਾਰ ਵਲੋਂ 20 ਜੂਨ ਤੱਕ ਧਾਨ ਦੀ ਫਸਲ ਦੀ ਬਿਜਾਈ 'ਤੇ ਪਾਬੰਦੀ ਲਗਾਈ ਹੈ, ਉਹ ਵੀ ਸਰਾਸਰ ਗਲਤ ਹੈ, ਜੋ ਕਿ 1 ਜੂਨ ਤੱਕ ਹੋਣੀ ਚਾਹੀਦੀ ਅਤੇ ਅਸੀਂ ਸਰਕਾਰ ਦੇ ਅੱਗੇ ਮੰਗ ਕਰਦੇ ਹਾਂ ਕਿ ਸਾਰੇ ਕਿਸਾਨਾਂ ਦਾ ਕਰਜ਼ਾ ਮੁਆਫ ਹੋਣਾ ਚਾਹੀਦਾ ਹੈ।


Shyna

Content Editor

Related News