ਨੋਟਬੰਦੀ ਦੇ ਦੋ ਸਾਲ ਬੀਤਣ ’ਤੇ ਕਾਂਗਰਸ ਵੱਲੋਂ ਕੇਂਦਰ ਸਰਕਾਰ ਵਿਰੁੱਧ ਧਰਨਾ
Saturday, Nov 10, 2018 - 12:42 AM (IST)
ਮੋਗਾ, (ਗੋਪੀ ਰਾਊਕੇ)- ਨੋਟਬੰਦੀ ਦੇ ਦੋ ਸਾਲ ਬੀਤਣ ’ਤੇ ਅੱਜ ਕਾਂਗਰਸ ਪਾਰਟੀ ਦੇ ਸੱਦੇ ’ਤੇ ਜ਼ਿਲਾ ਕਾਂਗਰਸ ਕਮੇਟੀ ਦੇ ਪ੍ਰਧਾਨ ਕਰਨਲ ਸਿੰਘ ਬਾਬੂ ਦੀ ਅਗਵਾਈ ਵਿਚ ਕਾਂਗਰਸੀਆਂ ਨੇ ਮੋਗਾ ਦੇ ਮੁੱਖ ਚੌਕ ’ਚ ਰੋਸ ਧਰਨਾ ਲਾ ਕੇ ਕੇਂਦਰ ਸਰਕਾਰ ਖਿਲਾਫ ਨਾਅਰੇਬਾਜ਼ੀ ਕਰਦਿਆਂ ਮੋਦੀ ਸਰਕਾਰ ਦੇ ਨੋਟਬੰਦੀ ਦੇ ਫੈਸਲੇ ਨੂੰ ਗਲਤ ਕਰਾਰ ਦਿੱਤਾ। ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਜ਼ਿਲਾ ਕਾਂਗਰਸ ਦੇ ਪ੍ਰਧਾਨ ਕਰਨਲ ਬਾਬੂ ਸਿੰਘ, ਮੋਗਾ ਹਲਕੇ ਦੇ ਵਿਧਾਇਕ ਡਾ. ਹਰਜੋਤ ਕਮਲ, ਇੰਟਕ ਜ਼ਿਲਾ ਪ੍ਰਧਾਨ ਐਡਵੋਕੇਟ ਵਿਜੇ ਧੀਰ, ਸ਼ਹਿਰੀ ਕਾਂਗਰਸ ਦੇ ਪ੍ਰਧਾਨ ਵਿਨੋਦ ਬਾਂਸਲ, ਪ੍ਰਦੇਸ਼ ਕਾਂਗਰਸ ਦੇ ਸਕੱਤਰ, ਐਡਵੋਕੇਟ ਰਵਿੰਦਰ ਸਿੰਘ ਰਵੀ ਗਰੇਵਾਲ, ਸਾਬਕਾ ਮੰਤਰੀ ਡਾ. ਮਾਲਤੀ ਥਾਪਰ, ਸਾਬਕਾ ਜ਼ਿਲਾ ਪ੍ਰਧਾਨ ਬੀਬੀ ਜਗਦਰਸ਼ਨ ਕੌਰ, ਪ੍ਰਿੰਸੀਪਲ ਪੂਰਨ ਸਿੰਘ, ਜ਼ਿਲਾ ਪ੍ਰੀਸ਼ਦ ਮੈਂਬਰ ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਆਦਿ ਨੇ ਕਿਹਾ ਕਿ ਨੋਟਬੰਦੀ ਦੇ ਫੈਸਲੇ ਉਪਰੰਤ ਸਮੁੱਚੇ ਦੇਸ਼ ਦੇ ਲੋਕਾਂ ਦਾ ਕਾਰੋਬਾਰ ਠੱਪ ਹੋ ਕੇ ਰਹਿ ਗਿਆ ਹੈ ਅਤੇ ਹਾਲਤ ਇੰਨੀ ਤਰਸਯੋਗ ਹੈ ਕਿ ਇਸ ਫੈਸਲੇ ਨਾਲ ਦੇਸ਼ ਦਾ ਸਮੁੱਚਾ ਢਾਂਚਾ ਹੀ ਡਾਂਵਾਡੋਲ ਹੋ ਗਿਆ ਹੈ। ਉਨ੍ਹਾਂ ਐਲਾਨ ਕੀਤਾ ਕਿ ਦੇਸ਼ ਨਿਵਾਸੀ ਆਉਂਦੀਆਂ ਚੋਣਾਂ ’ਚ ਮੋਦੀ ਸਰਕਾਰ ਨੂੰ ਜਡ਼੍ਹ ਤੋਂ ਉਖਾਡ਼ ਕੇ ਕਾਂਗਰਸ ਦੀ ਸਥਾਪਨਾ ਕਰਨਗੇ। ਇਸ ਸਮੇਂ ਸਟੇਜ ਸੰਚਾਲਨ ਉਪਿੰਦਰ ਗਿੱਲ ਨੇ ਕੀਤਾ। ਇਸ ਮੌਕੇ ਸਾਬਕਾ ਮੰਤਰੀ ਅਤੇ ਵਿਧਾਇਕ ਦਰਸ਼ਨ ਸਿੰਘ ਬਰਾਡ਼, ਸੀਨੀਅਰ ਕਾਂਗਰਸੀ ਆਗੂ ਕੁਲਦੀਪ ਸਿੰਘ ਢੋਂਸ, ਜ਼ਿਲਾ ਪ੍ਰੀਸ਼ਦ ਮੈਂਬਰ ਜਗਰੂਪ ਸਿੰਘ ਤਖਤੂਪੁਰਾ, ਡਾ. ਪਵਨ ਥਾਪਰ, ਸਵਰਨ ਸਿੰਘ ਆਦਿਵਾਲ ਸੂਬਾ ਸਕੱਤਰ ਕਾਂਗਰਸ, ਜਸਵੀਰ ਸਿੰਘ ਬਰਾਡ਼ ਖੋਟੇ, ਸਰਪੰਚ ਗੁਰਿੰਦਰ ਸਿੰਘ ਗੱਗੂ ਦਾਤਾ, ਲੋਕ ਸਭਾ ਪ੍ਰਧਾਨ ਪਰਮਿੰਦਰ ਡਿੰਪਲ, ਜਸਵਿੰਦਰ ਸਿੰਘ ਕੁੱਸਾ, ਟਰੱਕ ਯੂਨੀਅਨ ਅਜੀਤਵਾਲ ਦੇ ਪ੍ਰਧਾਨ ਹਰਨੇਕ ਸਿੰਘ ਰਾਮੂਵਾਲਾ, ਪ੍ਰਧਾਨ ਰਮਨ ਮੱਕਡ਼, ਇੰਦਰਜੀਤ ਸਿੰਘ ਬੀਡ਼ ਚਡ਼ਿੱਕ, ਰਾਮਪਾਲ ਧਵਨ, ਜਸਵਿੰਦਰ ਸਿੰਘ ਕਾਕਾ ਬਲਖੰਡੀ ਆਦਿ ਹਾਜ਼ਰ ਸਨ।
