ਕਾਂਗਰਸ ਨੇ ਆਪਣੇ ਕਾਰਜਕਾਲ ਦੌਰਾਨ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ:ਜਥੇਦਾਰ ਤੋਤਾ ਸਿੰਘ

12/24/2019 3:26:42 PM

ਮੋਗਾ (ਗੋਪੀ ਰਾਊਕੇ)—ਅੱਜ ਮੋਗਾ 'ਚ ਪੰਜਾਬ ਸਰਕਾਰ ਵਲੋਂ ਲੋਕ ਮਾਰੂ ਨੀਤੀਆਂ ਦੇ ਖਿਲਾਫ ਜ਼ਿਲਾ ਪੱਧਰੀ ਰੋਸ ਧਰਨਾ ਲਗਾਇਆ ਗਿਆ। ਇਸ ਧਰਨੇ 'ਚ ਵੱਡੀ ਗਿਣਤੀ 'ਚ ਅਕਾਲੀ ਆਗੂ ਤੇ ਵਰਕਰਾਂ ਦਾ ਠਾਠਾਂ ਮਾਰਦਾ ਇਕੱਠ ਦਿਖਾਈ ਦੇ ਰਿਹਾ ਹੈ। ਇਸ ਧਰਨੇ 'ਚ ਵੱਖ-ਵੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਦੇ ਇਲਾਵਾ ਸੀਨੀਅਰ ਅਕਾਲੀ ਆਗੂ ਜਥੇਦਾਰ ਤੋਤਾ ਸਿੰਘ ਨੇ ਧਰਨੇ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਪੰਜਾਬ ਦੀ ਕੈਪਟਨ ਸਰਕਾਰ ਹਰ ਫਰੰਟ 'ਤੇ ਫੇਲ ਸਾਬਤ ਹੋਈ ਹੈ ਤੇ ਇਸ ਨੇ ਆਪਣੇ ਤਿੰਨ ਸਾਲ ਦੇ ਕਾਰਜਕਾਲ ਦੌਰਾਨ ਸੂਬੇ ਦੇ ਵਿਕਾਸ ਦੀ ਥਾਂ ਵਿਨਾਸ਼ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਜਦੋਂ ਪੰਜਾਬ 'ਚ ਅਕਾਲੀ ਦਲ ਦੀ ਸਰਕਾਰ ਸੀ ਤਾਂ ਵਿਕਾਸ ਦੇ ਮੁੱਦੇ 'ਤੇ ਮੀਟਿੰਗਾਂ ਕੀਤੀਆਂ ਜਾਂਦੀਆਂ ਸੀ ਪਰ ਕਾਂਗਰਸ ਦੀ ਸਰਕਾਰ 'ਚ ਮੀਟਿੰਗਾਂ 'ਚ ਰਣਨੀਤੀ ਬਣਾਈ ਜਾਂਦੀ ਹੈ ਕਿ ਕਿਸ-ਕਿਸ 'ਤੇ ਝੂਠੇ ਪਰਚੇ ਪਾਏ ਜਾਣ।

ਉਨ੍ਹਾਂ ਦੱਸਿਆ ਕਿ ਕਾਂਗਰਸ ਸਰਕਾਰ ਦਾ ਤਿੰਨ ਵਰ੍ਹਿਆਂ ਦਾ ਕਾਰਜਕਾਲ ਬੇਹੱਦ ਨਿਰਾਸ਼ਾਜਨਕ ਰਿਹਾ ਹੈ। ਸਰਕਾਰ ਨੇ ਸੂਬੇ ਦੀ ਜਨਤਾ ਨਾਲ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ। ਕੈਪਟਨ ਸਰਕਾਰ ਨੇ ਸਰਕਾਰ ਬਣਨ ਤੋਂ ਪਹਿਲਾਂ ਜਿਹੜੇ ਵਾਅਦੇ ਕੀਤੇ ਸੀ, ਉਨ੍ਹਾਂ 'ਚੋਂ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ, ਉਲਟਾ ਅਕਾਲੀ ਦਲ ਅਤੇ ਆਮ ਆਦਮੀ 'ਤੇ ਝੂਠੇ ਪਰਚੇ ਕੀਤੇ ਜਾ ਰਹੇ ਹਨ।

Shyna

This news is Content Editor Shyna