ਨਾਰੇਗਾ ਦਾ ਕੰਮ ਨਾ ਮਿਲਣ ''ਤੇ ਖੇਤ ਮਜ਼ਦੂਰ ਯੂਨੀਅਨ ਨੇ ਲਾਇਆ ਧਰਨਾ

02/22/2018 3:41:53 PM

ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ/ਸੁਖਪਾਲ ਢਿੱਲੋਂ) - ਪੰਜਾਬ ਖੇਤ ਮਜ਼ਦੂਰ ਯੂਨੀਅਨ ਨੇ ਨਾਰੇਗਾ ਮਜਦੂਰਾਂ ਨੂੰ ਕੰਮ ਨਾ ਮਿਲਣ ਦੇ ਵਿਰੋਧ 'ਚ ਏ. ਡੀ. ਸੀ. ਵਿਕਾਸ ਦੇ ਦਫਤਰ ਅੱਗੇ ਰੋਸ ਮੁਜ਼ਾਹਰਾ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਮੌਕੇ ਯੂਨੀਅਨ ਨਾਰੇਗਾ ਮਜ਼ਦੂਰਾਂ ਨੂੰ ਜਲਦੀ ਤੋਂ ਜਲਦੀ ਕੰਮ ਦੇਣ ਦੀ ਮੰਗ ਕਰ ਰਹੇ ਹਨ। ਇਸ ਮੌਕੇ ਯੂਨੀਅਨ ਦੇ ਆਗੂ ਤਰਸੇਮ ਸਿੰਘ ਖੁੰਡੇ ਹਲਾਲ, ਕਾਕਾ ਸਿੰਘ , ਬਾਜ ਸਿੰਘ ਭੁੱਟੀਵਾਲਾ, ਕਾਲਾ ਸਿੰਘ, ਰਾਜਾ ਸਿੰਘ ਖੂੰਨਣ ਖੁਰਦ, ਸੁਖਚੈਨ ਸਿੰਘ ਗੰਧੜ ਆਦਿ ਨੇ ਕਿਹਾ ਕਿ ਏ ਡੀ ਸੀ ਨੇ ਜਥੇਬੰਦੀ ਨਾਲ ਮੀਟਿੰਗ ਕਰਕੇ ਭਰੋਸਾ ਦਿਵਾਇਆ ਸੀ ਕਿ ਮਜਦੂਰਾਂ ਨੂੰ ਨਾਰੇਗਾ ਦਾ ਕੰਮ ਦਿੱਤਾ ਜਾਵੇਗਾ ਪਰ ਅਜਿਹਾ ਕੁਝ ਵੀ ਨਹੀਂ ਹੋਇਆ ਅਤੇ ਨਾ ਹੀ ਮਜ਼ਦੂਰਾਂ ਨੂੰ ਬਕਾਇਆ ਰਕਮ ਦਿੱਤੀ। ਇਸ ਦੇ ਨਾਲ ਹੀ ਆਗੂਆਂ ਨੇ ਕਿਹਾ ਕਿ ਉਹ ਮਜ਼ਦੂਰਾਂ ਦੀਆਂ ਬਾਕੀ ਮੰਗਾਂ ਨੂੰ ਵੀ ਸਰਕਾਰ ਪੂਰਾ ਕਰੇ।