PM ਮੋਦੀ ਵਲੋਂ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ‘ਵੀਰ ਬਾਲ ਦਿਵਸ’ ਮਨਾਉਣ ਦੀ ਢੀਂਡਸਾ ਨੇ ਕੀਤੀ ਸ਼ਲਾਘਾ
Sunday, Jan 09, 2022 - 03:59 PM (IST)
ਸੰਗਰੂਰ (ਵਿਜੈ ਕੁਮਾਰ ਸਿੰਗਲਾ) : ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਸ੍ਰ. ਸੁਖਦੇਵ ਸਿੰਘ ਢੀਂਡਸਾ ਨੇ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵੱਲੋਂ ਦਸਮ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਾਹਿਬਜਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ “ਵੀਰ ਬਾਲ ਦਿਵਸ” ਵਜੋਂ ਮਨਾਉਣ ਦੇ ਐਲਾਨ ਦੀ ਭਰਪੂਰ ਸ਼ਲਾਘਾ ਕੀਤੀ। ਢੀਂਡਸਾ ਨੇ ਖ਼ਾਲਸਾ ਪੰਥ ਦੀ ਚਿਰੋਕਵੀ ਮੰਗ ਪ੍ਰਵਾਨ ਕਰਨ ਲਈ ਪ੍ਰਧਾਨ ਮੰਤਰੀ ਦਾ ਧੰਨਵਾਦ ਕੀਤਾ ਹੈ।
ਇਹ ਵੀ ਪੜ੍ਹੋ : ਲਾਰਿਆਂ ਅਤੇ ਗਾਰੰਟੀਆਂ ਦੇਣ ਵਾਲੇ ਲੀਡਰਾਂ ਤੋਂ ਸੁਚੇਤ ਰਹਿਣ ਲੋਕ : ਡਾ. ਨਿਸ਼ਾਨ ਹਾਕਮਵਾਲਾ
ਇਥੇ ਜਾਰੀ ਇਕ ਪ੍ਰੈਸ ਬਿਆਨ ਰਾਹੀ ਢੀਂਡਸਾ ਨੇ ਕਿਹਾ ਕਿ ਮੋਦੀ ਸਰਕਾਰ ਨੇ ਸਿੱਖਾਂ ਦੀ ਕਾਲੀ ਸੂਚੀ ਕਾਫ਼ੀ ਹੱਦ ਤਕ ਖ਼ਤਮ ਕਰਨ,ਕਰਤਾਰਪੂਰ ਲਾਂਘਾਂ ਖੁਲਵਾਉਣ ਤੇ 1984 ਦੇ ਕਤਲੇਆਮ ਦੇ ਦੋਸ਼ੀਆਂ ਨੂੰ ਸਜਾਵਾਂ ਦਿਵਾਕੇ ਸਿੱਖ ਕੌਮ ਨੂੰ ਮਾਣ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਾਹਿਬਜ਼ਾਦਿਆਂ ਦੇ ਸਿਦਕ ਤੇ ਸਿਰੜ ਨੂੰ ਨਤਮਸਤਕ ਹੁੰਦਿਆਂ ਪ੍ਰਧਾਨ ਮੰਤਰੀ ਨੇ “ਵੀਰ ਬਾਲ ਦਿਵਸ” ਦੇ ਪ੍ਰਧਾਨ ਮੰਤਰੀ ਦਾ ਵੀਜਨ ਦਾ ਸਭ ਨੂੰ ਧੰਨਵਾਦ ਕਰਨਾ ਚਾਹੀਦਾ ਹੈ। ਇਸ ’ਤੇ ਸਿਆਸਤ ਨਹੀਂ ਹੋਣੀ ਚਾਹੀਦੀ। ਸਿੱਖਾਂ ਨੂੰ ਦੇਸ਼ ਦੇ ਪ੍ਰਧਾਨ ਮੰਤਰੀ ਦੀ ਵੱਡੀ ਦੇਣ ਹੈ। ਇਸ ਫ਼ੈਸਲੇ ਨਾਲ ਪੂਰੀ ਦੁਨੀਆ ਅੰਦਰ ਚੰਗਾ ਸੁਨੇਹਾ ਜਾਏਗਾ।
ਨੋਟ - ਇਸ ਖ਼ਬਰ ਦੇ ਸਬੰਧ ’ਚ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ
