ਆੜ੍ਹਤੀ ਐਸੋਸੀਏਸ਼ਨ ਦੀ ਸਰਬ ਸੰਮਤੀ ਨਾਲ ਹੋਈ ਚੋਣ

03/10/2019 5:15:05 PM

ਧੂਰੀ(ਦਵਿੰਦਰ)— ਧੂਰੀ ਆੜ੍ਹਤੀਆਂ ਐਸੋਸੀਏਸ਼ਨ ਦੀ ਚੋਣ ਸਰਬ ਸੰਮਤੀ ਨਾਲ ਕੀਤੀ ਗਈ। ਦੱਸਿਆ ਜਾ ਰਿਹਾ ਹੈ ਕਿ ਸਮੂਹ ਆੜ੍ਹਤੀਆਂ ਵੱਲੋਂ ਜਗਤਾਰ ਸਿੰਘ ਦੀ ਪਿਛਲੇ ਤਿੰਨ ਸਾਲ ਦੀ ਕਾਰਗੁਜ਼ਾਰੀ ਨੂੰ ਦੇਖਦੇ ਹੋਏ ਤੀਸਰੀ ਵਾਰ ਵੀ ਸਰਬ ਸੰਮਤੀ ਨਾਲ ਉਨ੍ਹਾਂ ਨੂੰ ਹੀ ਪ੍ਰਧਾਨ ਚੁਣਿਆ ਗਿਆ ਹੈ। ਇਸ ਚੋਣ ਉਪਰੰਤ ਹਲਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਨੇ ਜਗਤਾਰ ਸਿੰਘ ਨੂੰ ਸਿਰੋਪਾਓ ਦੇ ਕੇ ਸਨਾਮਿਤ ਕੀਤਾ। ਉਥੇ ਹੀ ਪਿਛਲੇ ਲੰਮੇ ਸਮੇਂ ਤੋਂ ਆੜ੍ਹਤੀਆਂ ਦੀ ਲਟਕ ਰਹੀ ਮੰਗ ਕੱਚੇ ਫੜ ਦਾ ਉਦਘਾਟਨ ਗੋਲਡੀ ਵੱਲੋਂ ਰੀਬਨ ਕੱਟ ਕੇ ਕੀਤਾ ਗਿਆ।

ਇਸ ਮੌਕੇ 'ਤੇ ਹਲਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਨੇ ਕਿਹਾ ਕਿ ਅੱਜ ਸਾਡੇ ਲਈ ਬਹੁਤ ਖੁਸ਼ੀ ਦੀ ਗੱਲ ਹੈ ਕਿ ਸਮੂਹ ਆੜ੍ਹਤੀਆਂ ਨੇ ਸਰਬ ਸੰਮਤੀ ਨਾਲ ਪ੍ਰਧਾਨ ਚੁਣ ਲਿਆ ਹੈ ਅਤੇ ਪਿਛਲੇ ਲੰਮੇ ਸਮੇਂ ਤੋਂ ਆੜ੍ਹਤੀਆਂ ਦੀ ਲਟਕ ਰਹੀ ਮੰਗ ਨੂੰ ਦੇਖਦੇ ਹੋਏ ਪੋਣੇ ਤਿੰਨ ਲੱਖ ਰੁਪਏ ਦੀ ਲਾਗਤ ਨਾਲ ਬਨਣ ਵਾਲੇ ਫੜ ਦਾ ਉਦਘਾਟਨ ਵੀ ਅੱਜ ਕਰ ਦਿੱਤਾ ਗਿਆ ਹੈ।


cherry

Content Editor

Related News