ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਪੁਲਸ ਨੇ ਵਧਾਈ ਚੌਕਸੀ

Wednesday, Aug 14, 2019 - 12:56 PM (IST)

ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਪੁਲਸ ਨੇ ਵਧਾਈ ਚੌਕਸੀ

ਧੂਰੀ (ਸੰਜੀਵ ਜੈਨ) : ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਡੀ. ਐੱਸ. ਪੀ. ਧੂਰੀ ਰਛਪਾਲ ਸਿੰਘ ਅਤੇ ਆਰ. ਪੀ. ਐੱਫ. ਇੰਚਾਰਜ ਇੰਸਪੈਕਟਰ ਸੁਮਨ ਕੁਮਾਰ ਠਾਕੁਰ ਦੀ ਅਗਵਾਈ ਹੇਠ ਪੰਜਾਬ ਪੁਲਸ ਅਤੇ ਆਰ. ਪੀ. ਐੱਫ. ਵੱਲੋਂ ਸਾਂਝੇ ਤੌਰ 'ਤੇ ਸਥਾਨਕ ਰੇਲਵੇ ਸਟੇਸ਼ਨ 'ਤੇ ਅਚਨਚੇਤ ਚੈਕਿੰਗ ਕੀਤੀ।

ਇਸ ਮੌਕੇ ਜਿੱਥੇ ਸਟੇਸ਼ਨ 'ਤੇ ਆਉਣ-ਜਾਣ ਵਾਲੀਆਂ ਗੱਡੀਆਂ ਦੀ ਚੈਕਿੰਗ ਕੀਤੀ ਗਈ, ਉੱਥੇ ਹੀ ਯਾਤਰੀਆਂ ਦੇ ਸਾਮਾਨ ਦੀ ਵੀ ਚੈਕਿੰਗ ਕੀਤੀ ਗਈ। ਡੀ. ਐੱਸ. ਪੀ. ਧੂਰੀ ਰਛਪਾਲ ਸਿੰਘ ਨੇ ਦੱਸਿਆ ਕਿ ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਵਾਪਰਨ ਤੋਂ ਰੋਕਣ ਅਤੇ ਲੋਕਾਂ ਨੂੰ ਸੁਰੱਖਿਅਤ ਮਹਿਸੂਸ ਕਰਵਾਉਣ ਦੇ ਮਕਸਦ ਨਾਲ ਇਹ ਚੈਕਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਰੇਲਵੇ ਸਟੇਸ਼ਨ ਤੋਂ ਇਲਾਵਾ ਹੋਰ ਜਨਤਕ ਥਾਵਾਂ 'ਤੇ ਵੀ ਚੈਕਿੰਗ ਕੀਤੀ ਜਾ ਰਹੀ ਹੈ। ਇਸ ਸਮੇਂ ਥਾਣਾ ਸਿਟੀ ਧੂਰੀ ਦੇ ਮੁਖੀ ਦਰਸ਼ਨ ਸਿੰਘ ਸਮੇਤ ਹੋਰ ਪੁਲਸ ਮੁਲਾਜ਼ਮ ਵੀ ਮੌਜੂਦ ਸਨ।


author

cherry

Content Editor

Related News