ਸੜਕ ਬਣਾਉਣ ਲਈ ਵਰਤੇ ਜਾ ਰਹੇ ਘਟੀਆ ਮਟੀਰੀਅਲ ਕਾਰਨ ਲੋਕਾਂ ਨੇ ਕੀਤੀ ਨਾਅਰੇਬਾਜ਼ੀ
Wednesday, Aug 21, 2019 - 04:36 PM (IST)

ਧੂਰੀ (ਦਵਿੰਦਰ ਖਿੱਪਲ) : ਧੂਰੀ-ਕੱਕੜਵਾਲ ਰੋਡ 'ਤੇ ਬਣ ਰਹੀ ਸੜਕ ਲਈ ਵਰਤੇ ਜਾ ਰਹੇ ਘਟੀਆ ਮਟੀਰੀਅਲ ਕਾਰਨ ਅੱਜ ਮੁਹੱਲਾ ਵਾਸੀਆਂ ਵੱਲੋਂ ਪ੍ਰਸ਼ਾਸਨ ਖਿਲਾਫ ਜੰਮ ਕੇ ਕੀਤੀ ਨਾਅਰੇਬਾਜ਼ੀ ਗਈ।
ਇਸ ਮੌਕੇ ਮੁਹੱਲਾ ਨਿਵਾਸੀਆਂ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਧੂਰੀ-ਕੱਕੜਵਾਲ ਸੜਕ ਕਾਫੀ ਲੰਬੇ ਸਮੇਂ ਤੋਂ ਟੁੱਟੀ ਪਈ ਹੈ ਅਤੇ ਹੁਣ ਸਰਕਾਰ ਵੱਲੋਂ ਇਸ ਸੜਕ ਬਣਵਾਇਆ ਜਾ ਰਿਹਾ ਹੈ ਪਰ ਸੜਕ ਨੂੰ ਬਣਾਉਣ ਲਈ ਵਰਤਿਆ ਜਾ ਰਿਹਾ ਮਟੀਰੀਅਲ ਘਟੀਆ ਹੈ ਅਤੇ ਜੋ ਸਵੀਰੇਜ ਪਾਏ ਜਾ ਰਹੇ ਹਨ ਉਹ ਸੜਕ ਤੋਂ ਕਾਫੀ ਨੀਵੇਂ ਹਨ, ਜਿਸ ਕਾਰਨ ਹਾਦਸਾ ਵਾਪਰ ਸਕਦਾ ਹੈ। ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਸਰਕਾਰ ਤੋਂ ਮੰਗ ਕਰਦੇ ਹਾਂ ਕਿ ਇਸ ਦੀ ਜਾਂਚ ਕਰਵਾਈ ਜਾਵੇ।
ਇਸ ਮਾਮਲੇ ਸਬੰਧੀ ਸੂਚਨਾ ਮਿਲਦੇ ਹੀ ਮੌਕੇ 'ਤੇ ਪੁੱਜੇ ਜੇਈ ਗੁਰਜਿੰਦਰ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਨੇ ਇਨ੍ਹਾਂ ਸਾਰੇ ਦੋਸ਼ਾਂ ਨੂੰ ਨਕਾਰ ਦਿੱਤਾ।