ਵਿਧਾਇਕ ਗੋਲਡੀ ਨੇ ਝੋਨੇ ਦੀ ਸਰਕਾਰੀ ਬੋਲੀ ਦੀ ਸ਼ੁਰੂਆਤ ਕਰਵਾਈ

10/03/2019 3:08:46 PM

ਧੂਰੀ(ਸੰਜੀਵ ਜੈਨ) : ਹਲਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਵੱਲੋਂ ਅਨਾਜ ਮੰਡੀ ਧੂਰੀ ਵਿਖੇ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜਾ ਲੈਂਦੇ ਹੋਏ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ ਗਈ। ਇਸ ਮੌਕੇ ਫੈਡਰੇਸ਼ਨ ਆਫ਼ ਆੜ੍ਹਤੀਆ ਐਸੋਸੀਏਸ਼ਨ ਜ਼ਿਲਾ ਸੰਗਰੂਰ ਦੇ ਪ੍ਰਧਾਨ ਜਗਤਾਰ ਸਿੰਘ ਸਮਰਾ ਵੀ ਮੌਜੂਦ ਸਨ। ਇਸ ਖਰੀਦ ਦੀ ਸ਼ੁਰੂਆਤ ਖ਼ਰੀਦ ਏਜੰਸੀ ਪਨਗਰੇਨ ਵੱਲੋਂ ਪਿੰਡ ਰਾਜੋਮਾਜਰਾ ਦੇ ਕਿਸਾਨ ਕੁਲਵੰਤ ਸਿੰਘ ਦੀ ਝੋਨੇ ਦੀ ਢੇਰੀ ਵਿਚੋਂ 1835 ਰੂਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਕਰਕੇ ਕੀਤੀ ਗਈ।
ਇਸ ਮੌਕੇ ਵਿਧਾਇਕ ਦਲਵੀਰ ਸਿੰਘ ਗੋਲਡੀ ਨੇ ਕਿਹਾ ਕਿ ਸਰਕਾਰ ਵੱਲੋਂ ਝੋਨੇ ਦੀ ਖ਼ਰੀਦ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ ਅਤੇ ਕਿਸਾਨਾਂ ਤੇ ਆੜ੍ਹਤੀਆਂ ਨੂੰ ਇਸ ਵਿਚ ਕਿਸੇ ਕਿਸਮ ਦੀ ਕੋਈ ਦਿੱਕਤ ਨਹੀ ਆਉਣ ਦਿੱਤੀ ਜਾਵੇਗੀ। ਉਨ੍ਹਾਂ ਖ਼ਰੀਦ ਕੀਤੇ ਗਏ ਝੋਨੇ ਦੀ ਅਦਾਇਗੀ ਵੀ ਸਮੇਂ ਸਿਰ ਕੀਤੇ ਜਾਣ ਦਾ ਭਰੋਸਾ ਦਵਾਇਆ। ਉਨ੍ਹਾਂ ਇਸ ਮੌਕੇ ਆੜ੍ਹਤੀਆਂ ਦੇ ਇਕ ਵਰਗ ਵੱਲੋਂ ਮੰਡੀਆਂ ਦੇ ਕੀਤੇ ਗਏ ਬਾਈਕਾਟ ਨੂੰ ਸਿਆਸੀ ਸਟੰਟ ਦੱਸਦਿਆਂ ਕਿਹਾ ਕਿ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਅਜਿਹੀਆਂ ਅਫ਼ਵਾਹਾਂ ਤੋਂ ਸੁਚੇਤ ਰਹਿਣ ਦੀ ਲੋੜ ਹੈ। ਉਨ੍ਹਾਂ ਸ਼ਹਿਰ ਵਲੋਂ ਮੰਡੀ ਨੂੰ ਲੱਗਦੇ ਰਸਤੇ ਦੇ ਵਿਵਾਦ ਨੂੰ ਵੀ ਜਲਦੀ ਹੱਲ ਕਰਵਾ ਕੇ ਇਸ ਰਸਤੇ 'ਤੇ ਸੜਕ ਦਾ ਨਿਰਮਾਣ ਕਰਵਾਉਣ ਦੀ ਗੱਲ ਵੀ ਕਹੀ।
ਇਸ ਮੌਕੇ ਫੈਡਰੇਸ਼ਨ ਆਫ਼ ਆੜ੍ਹਤੀਆ ਐਸੋਸੀਏਸ਼ਨ ਜ਼ਿਲਾ ਸੰਗਰੂਰ ਦੇ ਪ੍ਰਧਾਨ ਜਗਤਾਰ ਸਿੰਘ ਸਮਰਾ ਨੇ ਕਿਹਾ ਕਿ ਭਾਵੇਂ ਮਾਰਕੀਟ ਕਮੇਟੀ ਵੱਲੋਂ ਝੋਨੇ ਦੀ ਖ਼ਰੀਦ ਸਬੰਧੀ ਮੰਡੀ ਅੰਦਰ ਸਾਰੇ ਪ੍ਰਬੰਧ ਮੁਕੰਮਲ ਕਰ ਲੈਣ ਦਾ ਦਾਅਵਾ ਕੀਤਾ ਜਾ ਰਿਹਾ ਹੈ, ਪਰ  ਇਸ ਦੇ ਬਾਵਜੂਦ ਵੀ ਕਈ ਕਮੀਆਂ ਹਨ, ਜਿਨ੍ਹਾਂ ਨੂੰ ਕਿ ਜਲਦੀ ਦੂਰ ਕਰਵਾਇਆ ਜਾਵੇਗਾ। ਇਸ ਮੌਕੇ ਮਾਰਕੀਟ ਕਮੇਟੀ ਦੇ ਸਕੱਤਰ ਡੀਨਪਾਲ, ਮਨੀਸ਼ ਗਰਗ ਆਦਿ ਤੋਂ ਇਲਾਵਾ ਵੱਖ-ਵੱਖ ਖ਼ਰੀਦ ਏਜੰਸੀਆਂ ਦੇ ਅਧਿਕਾਰੀ ਵੀ ਮੌਜੂਦ ਸਨ।


cherry

Content Editor

Related News