ਦਿਲਪ੍ਰੀਤ ਸਿੰਘ ਬਾਬਾ 3 ਦਿਨਾਂ ਦੇ ਹੋਰ ਰਿਮਾਂਡ ’ਤੇ

12/16/2018 5:06:01 AM

 ਪਟਿਆਲਾ, (ਬਲਜਿੰਦਰ)- ਥਾਣਾ ਸਦਰ ਦੀ ਪੁਲਸ ਵੱਲੋਂ ਪ੍ਰੋਟੈਕਸ਼ਨ ਵਾਰੰਟ ’ਤੇ ਲਿਆਂਦੇ ਗਏ ਦਿਲਪ੍ਰੀਤ ਸਿੰਘ ਬਾਬਾ ਨੂੰ ਰਿਮਾਂਡ ਖਤਮ ਹੋਣ ਤੋਂ ਬਾਅਦ ਅੱਜ ਅਦਾਲਤ ਵਿਚ ਪੇਸ਼ ਕੀਤਾ ਗਿਆ, ਉਸ ਨੂੰ 3 ਦਿਨ ਦੇ ਹੋਰ ਪੁਲਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ।   ਇਸ ਦੌਰਾਨ ਪੁਲਸ ਨੇ ਦਾਅਵਾ ਕੀਤਾ ਕਿ ਦਿਲਪ੍ਰੀਤ ਸਿੰਘ ਬਾਬਾ ਨੇ ਮੰਨਿਆ ਕਿ ਪੀ. ਆਰ. ਟੀ. ਸੀ. ਦੇ ਡਰਾਈਵਰ ਨੂੰ ਉਸ ਨੇ ਤੇ ਉਸ ਦੇ ਸਾਥੀ ਨੇ ਹੀ ਗੋਲੀ ਮਾਰੀ ਸੀ। ਇਸ ਸਬੰਧੀ ਥਾਣਾ ਸਦਰ ਦੇ ਐੈੱਸ. ਐੈੱਚ. ਓ. ਇੰਸ. ਜਸਵਿੰਦਰ ਸਿੰਘ ਟਿਵਾਣਾ ਨੇ ਦੱਸਿਆ ਕਿ ਬਾਬਾ ਨੇ ਆਪਣੀ ਪੁੱਛਗਿੱਛ ਦੌਰਾਨ ਮੰਨਿਆ ਕਿ ਬੱਸ ਡਰਾਈਵਰ ਉਨ੍ਹਾਂ ਨੂੰ ਸਾਈਡ ਨਹੀਂ ਸੀ ਦੇ ਰਿਹਾ ਸੀ, ਇਸ ਕਾਰਨ ਉਨ੍ਹਾਂ ਨੇ ਘੇਰ ਕੇ ਉਸ ਨੂੰ ਗੋਲੀ ਮਾਰੀ। 
ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਵੀ ਦਿਲਪ੍ਰੀਤ ਸਿੰਘ ਬਾਬਾ ਤੋਂ ਹੋਰ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ। 
  ਇੱਥੇ ਦੱਸਣਯੋਗ ਹੈ ਕਿ ਥਾਣਾ ਸਦਰ ਪਟਿਆਲਾ ਅਧੀਨ ਪੈਂਦੇ ਇਲਾਕੇ ਵਿਚ ਕੁੱਝ ਸਾਲ ਪਹਿਲਾਂ ਇਕ ਪੀ. ਆਰ. ਟੀ. ਸੀ. ਦੇ ਡਰਾਈਵਰ ਨੂੰ 2 ਅਣਪਛਾਤੇ ਕਾਰ ਸਵਾਰਾਂ ਨੇ ਸਿਰਫ ਇਸ ਲਈ ਘੇਰ ਕੇ ਗੋਲੀ ਮਾਰ ਦਿੱਤੀ ਸੀ ਕਿ ਉਨ੍ਹਾਂ ਨੂੰ  ਸਾਈਡ ਨਹੀਂ ਸੀ ਦਿੱਤੀ। ਪੁਲਸ ਨੇ ਇਸ ਮਾਮਲੇ ਵਿਚ ਪਹਿਲਾਂ ਅਣਪਛਾਤੇ ਵਿਅਕਤੀਆਂ ਖਿਲਾਫ ਕੇਸ ਦਰਜ ਕੀਤਾ ਸੀ। ਬਾਅਦ ਵਿਚ ਇਸ ਮਾਮਲੇ ਵਿਚ ਦਿਲਪ੍ਰੀਤ ਸਿੰਘ ਤੇ ਉਸ ਦੇ ਇਕ ਸਾਥੀ ਨੂੰ ਨਾਮਜ਼ਦ ਕੀਤਾ ਸੀ। ਇਨ੍ਹਾਂ ਵਿਚੋਂ ਦਿਲਪ੍ਰੀਤ ਨੂੰ ਹੁਣ ਪ੍ਰੋਡਕਸ਼ਨ ਵਾਰੰਟ ’ਤੇ ਲਿਆ ਕੇ ਇਸ ਮਾਮਲੇ ਵਿਚ ਪੁਲਸ ਨੇ ਗ੍ਰਿਫ਼ਤਾਰੀ ਪਾਈ ਹੈ ਜਦਕਿ ਦੂਜਾ ਵਿਅਕਤੀ  ਅਜੇ ਵੀ ਇਸ ਮਾਮਲੇ ਵਿਚ ਫਰਾਰ ਹੈ। ਪੁਲਸ ਨੇ ਇਸ ਵਿਚ ਇਰਾਦਾ ਕਤਲ ਸਮੇਤ ਆਰਮਜ਼ ਐਕਟ ਅਤੇ ਹੋਰ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਸੀ।


Related News