ਕਿਸਾਨਾਂ ਦੇ ਬੈਂਕ ਖਾਤਿਆਂ ’ਚ 1140 ਕਰੋੜ ਰੁਪਏ ਦਾ ਸਿੱਧਾ ਭੁਗਤਾਨ ਕੀਤਾ ਜਾਰੀ : ਕਟਾਰੂਚੱਕ

Sunday, Apr 16, 2023 - 01:31 AM (IST)

ਕਿਸਾਨਾਂ ਦੇ ਬੈਂਕ ਖਾਤਿਆਂ ’ਚ 1140 ਕਰੋੜ ਰੁਪਏ ਦਾ ਸਿੱਧਾ ਭੁਗਤਾਨ ਕੀਤਾ ਜਾਰੀ : ਕਟਾਰੂਚੱਕ

ਚੰਡੀਗੜ੍ਹ (ਬਿਊਰੋ)–ਪੰਜਾਬ ਸਰਕਾਰ ਮੌਜੂਦਾ ਹਾੜੀ ਮੰਡੀਕਰਨ ਸੀਜ਼ਨ (ਆਰ. ਐੱਮ. ਐੱਸ.) ਦੌਰਾਨ ਸੂਬੇ ਭਰ ਦੀਆਂ ਮੰਡੀਆਂ ’ਚ ਨਿਰਵਿਘਨ ਖਰੀਦ ਨੂੰ ਯਕੀਨੀ ਬਣਾ ਰਹੀ ਹੈ ਅਤੇ ਕਿਸਾਨਾਂ ਦੇ ਬੈਂਕ ਖਾਤਿਆਂ ’ਚ ਤੁਰੰਤ ਸਿੱਧਾ ਭੁਗਤਾਨ ਕਰਨ ਦੇ ਮਾਮਲੇ ’ਚ ਰਿਕਾਰਡ ਕਾਇਮ ਕੀਤਾ ਹੈ ਕਿਉਂਕਿ ਭੁਗਤਾਨ ਪਹਿਲਾਂ ਨਾਲੋਂ ਤੇਜ਼ੀ ਨਾਲ ਜਾਰੀ ਕੀਤੇ ਗਏ ਹਨ।

ਇਹ ਖ਼ਬਰ ਵੀ ਪੜ੍ਹੋ : ਨੌਜਵਾਨ ਬੰਦੂਕਾਂ ਨੂੰ ਹਥਿਆਰ ਬਣਾਉਣ ਦੀ ਬਜਾਏ ਆਪਣੇ ਦਿਮਾਗ ਦੀ ਵਰਤੋਂ ਹਥਿਆਰ ਵਜੋਂ ਕਰਨ : ਢੱਡਰੀਆਂ ਵਾਲੇ

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਇਕ ਬਿਆਨ ’ਚ ਕਿਹਾ ਕਿ ਹੁਣ ਤੱਕ 2125 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਘੱਟੋ-ਘੱਟ ਸਮਰਥਨ ਮੁੱਲ ਦੀ ਪੂਰੀ ਰਕਮ 1140 ਕਰੋੜ ਰੁਪਏ ਦਾ ਸਿੱਧਾ ਭੁਗਤਾਨ ਤਕਰੀਬਨ 36000 ਕਿਸਾਨਾਂ ਦੇ ਬੈਂਕ ਖਾਤਿਆਂ ਵਿਚ ਜਾਰੀ ਕੀਤਾ ਜਾ ਚੁੱਕਾ ਹੈ। ਉਨ੍ਹਾਂ ਅੱਗੇ ਕਿਹਾ ਕਿ ਘੱਟੋ-ਘੱਟ ਸਮਰਥਨ ਮੁੱਲ ਦੀਆਂ ਅਦਾਇਗੀਆਂ ਜਾਰੀ ਕਰਨ ਵੇਲੇ ਕਿਸਾਨਾਂ ’ਤੇ ਕੋਈ ਕਟੌਤੀ ਨਹੀਂ ਕੀਤੀ ਗਈ ਹੈ। ਉਨ੍ਹਾਂ ਇਹ ਵੀ ਕਿਹਾ ਕਿ ਅੱਜ 15 ਅਪ੍ਰੈਲ ਤੱਕ ਸਰਕਾਰੀ ਖਰੀਦ ਏਜੰਸੀਆਂ ਵੱਲੋਂ 13 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।

ਇਹ ਖ਼ਬਰ ਵੀ ਪੜ੍ਹੋ : ਸੂਬੇ ਦੇ ਡਾ. ਅੰਬੇਡਕਰ ਭਵਨਾਂ ਨੂੰ ਲੈ ਕੇ ਪੰਜਾਬ ਸਰਕਾਰ ਨੇ ਕੀਤਾ ਅਹਿਮ ਐਲਾਨ

ਸਾਰੀਆਂ ਮੰਡੀਆਂ ’ਚ ਖਰੀਦ ਕਾਰਜਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਮੰਡੀਆਂ ’ਚ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ, ਇਸ ਲਈ ਸਾਰੇ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ।


author

Manoj

Content Editor

Related News