ਧਰਤੀ ਹੇਠਲੇ ਪਾਣੀ ਦੇ ਡੂੰਘੇ ਹੋ ਰਹੇ ਪੱਧਰ ਨੂੰ ਗੰਭੀਰਤਾ ਨਾਲ ਲੈਂਦਿਆਂ ਕਿਸਾਨ ਝੋਨੇ ਦੀ ਸਿੱਧੀ ਬਿਜਾਈ ਕਰਨ : ਭਰਾਜ

05/11/2022 9:44:14 PM

ਭਵਾਨੀਗੜ੍ਹ (ਕਾਂਸਲ) : ਪੰਜਾਬ ਸਰਕਾਰ ਵੱਲੋਂ ਧਰਤੀ ਹੇਠਲੇ ਪਾਣੀ ਦੇ ਲਗਾਤਾਰ ਨੀਵੇਂ ਹੋ ਰਹੇ ਪੱਧਰ ਨੂੰ ਗੰਭੀਰਤਾ ਨਾਲ ਲੈਂਦਿਆਂ ਪਾਣੀ ਦੀ ਬੱਚਤ ਲਈ ਝੋਨੇ ਦੀ ਸਿੱਧੀ ਬਿਜਾਈ ਕਰਨ ਦੇ ਜਾਰੀ ਕੀਤੇ ਆਦੇਸ਼ਾਂ ਤਹਿਤ ਹਲਕਾ ਵਿਧਾਇਕਾ ਨਰਿੰਦਰ ਕੌਰ ਭਰਾਜ ਵੱਲੋਂ ਅੱਜ ਸਥਾਨਕ ਖੇਤੀਬਾੜੀ ਦਫ਼ਤਰ ਵਿਖੇ ਸਬੰਧਿਤ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਝੋਨੇ ਦੀ ਸਿੱਧੀ ਬਿਜਾਈ, ਮੂੰਗੀ ਅਤੇ ਕੁਦਰਤੀ ਖੇਤੀ ਬਾਰੇ ਵਿਚਾਰ-ਚਰਚਾ ਕੀਤੀ ਗਈ।

ਖ਼ਬਰ ਇਹ ਵੀ : ਪੜ੍ਹੋ ਅੱਜ ਦੀਆਂ ਵੱਡੀਆਂ ਖ਼ਬਰਾਂ

ਇਸ ਮੌਕੇ ਉਨ੍ਹਾਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਉਹ ਕਿਸਾਨਾਂ ਨੂੰ ਵੱਧ ਤੋਂ ਵੱਧ ਝੋਨੇ ਦੀ ਸਿੱਧੀ ਬਿਜਾਈ ਲਈ ਪ੍ਰੇਰਿਤ ਕਰਨ ਦੇ ਨਾਲ-ਨਾਲ ਸਿੱਧੀ ਬਿਜਾਈ ਲਈ ਕਿਸਾਨਾਂ ਦੀ ਪੂਰੀ ਮਦਦ ਕਰਨ ਅਤੇ ਵਿਭਾਗ 'ਚ ਚੱਲ ਰਹੀਆਂ ਸਕੀਮਾਂ ਨੂੰ ਵੱਧ ਤੋਂ ਵੱਧ ਕਿਸਾਨਾਂ ਤੱਕ ਪਹੁੰਚਿਆ ਜਾਵੇ ਤਾਂ ਜੋ ਕਿਸਾਨ ਭਰਾਵਾਂ ਨੂੰ ਸਮੇਂ ਸਿਰ ਇਨ੍ਹਾਂ ਸਕੀਮਾਂ ਦਾ ਲਾਭ ਮਿਲ ਸਕੇ। ਇਸ ਮੌਕੇ ਖੇਤੀਬਾੜੀ ਅਫਸਰ ਮਨਦੀਪ ਸਿੰਘ, ਰਾਮਪਾਲ ਸਿੰਘ, ਸੁਖਦੇਵ ਸਿੰਘ ਸੇਵਾਮੁਕਤ, ਹਰਦੀਪ ਸਿੰਘ ਪ੍ਰਧਾਨ ਟਰੱਕ ਯੂਨੀਅਨ ਤੇ ਗੁਰਪ੍ਰੀਤ ਸਿੰਘ ਕੰਧੋਲਾ ਨਿੱਜੀ ਸਹਾਇਕ ਸਮੇਤ ਵਿਭਾਗ ਦੇ ਕਈ ਹੋਰ ਕਰਮਚਾਰੀ ਮੌਜੂਦ ਸਨ।

ਇਹ ਵੀ ਪੜ੍ਹੋ : ਚੰਦੂਮਾਜਰਾ ਨੇ 'ਆਪ' ਸਰਕਾਰ 'ਤੇ ਸਾਧਿਆ ਨਿਸ਼ਾਨਾ, ਕਿਹਾ- ਕੇਜਰੀਵਾਲ ਪੰਜਾਬ ਪੁਲਸ ਦੀ ਕਰ ਰਿਹੈ ਦੁਰਵਰਤੋਂ


Mukesh

Content Editor

Related News