ਗੰਦੇ ਪਾਣੀ ਦੀ ਨਿਕਾਸੀ ਲਈ ਸ਼ਹਿਰ ਵਾਸੀਆਂ ਨੇ ਮੁੱਖ ਮੰਤਰੀ ਨੂੰ ਕੀਤੀ ਅਪੀਲ

08/20/2018 8:38:51 AM

ਬੁਢਲਾਡਾ (ਮਨਜੀਤ)— ਸਥਾਨਕ ਸ਼ਹਿਰ ਦੀ ਬਾਜੀਗਰ ਬਸਤੀ ਵਿਚ ਸੀਵਰੇਜ ਦਾ ਗੰਦਾ ਪਾਣੀ ਘਰਾਂ ਅਤੇ ਗਲੀਆਂ ਵਿਚ ਖੜ੍ਹਾ ਰਹਿੰਦਾ ਹੈ। ਗੰਦੇ ਪਾਣੀ ਦੀ ਨਿਕਾਸੀ ਸਹੀ ਤਰੀਕੇ ਨਾਲ ਨਾ ਹੋਣ ਕਾਰਨ ਨਰਕ ਭਰੀ ਜਿੰਦਗੀ ਬਤੀਤ ਕਰ ਰਹੇ ਹਾਂ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਬਾਜੀਗਰ ਬਸਤੀ ਦੇ ਵਾਸੀ ਕ੍ਰਿਸ਼ਨ ਕੁਮਾਰ ਲਖੀਆ, ਲਛਮਣ ਰਾਮ ਲਖੀਆ ਨੇ ਕੀਤਾ। ਉਨ੍ਹਾਂ ਦੱਸਿਆ ਕਿ ਗਰੀਬ ਮੁਹੱਲਾ ਹੋਣ ਕਾਰਨ ਕੋਈ ਵੀ ਅਧਿਕਾਰੀ ਸਾਡੀ ਬਸਤੀ ਦੀ ਸਾਰ ਨਹੀਂ ਲੈ ਰਿਹਾ ਹੈ। ਮੁਹੱਲੇ ਵਿਚ ਗੰਦਾ ਪਾਣੀ ਖੜ੍ਹਾ ਹੋਰ ਕਾਰਨ ਬੀਮਾਰੀਆਂ ਦਾ ਡਰ ਬਣਿਆ ਰਹਿੰਦਾ ਹੈ। ਉਨ੍ਹਾਂ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਵਾਰਡ ਨੰ: 19 ਦੇ ਬਾਜੀਗਰ ਬਸਤੀ ਦੇ ਲੋਕਾਂ ਦੀ ਵੀ ਸਾਰ ਲਈ ਜਾਵੇ ਅਤੇ ਖੜ੍ਹੇ ਗੰਦੇ ਪਾਣੀ ਦੀ ਨਿਕਾਸੀ ਦੇ ਪ੍ਰਬੰਧ ਕੀਤੇ ਜਾਣ।