ਵਿਆਹ ਸਮਾਗਮ ''ਚ ਸ਼ਾਮਲ ਹੋਏ ਬਿਨ ਬੁਲਾਏ ਵਿਅਕਤੀਆਂ ਨੇ ਪਾਇਆ ਭੜਥੂ, ਤੇਜ਼ਧਾਰ ਹਥਿਆਰਾਂ ਨਾਲ ਕੀਤੀ ਹਮਲਾ

02/14/2023 5:50:06 PM

ਭਵਾਨੀਗੜ੍ਹ (ਕਾਂਸਲ) : ਨੇੜਲੇ ਪਿੰਡ ਛੋਟੀ ਬਲਿਆਲ ਵਿਖੇ ਇਕ ਵਿਆਹ ਸਮਾਗਮ ’ਚ ਬਿਨਾਂ ਬਲਾਏ ਸ਼ਾਮਲ ਹੋਏ ਵਿਅਕਤੀਆਂ ਵੱਲੋਂ ਸਮਾਗਮ ’ਚ ਰੌਲਾ ਪਾ ਕੇ ਮਾਹੌਲ ਖ਼ਰਾਬ ਕਰਨ ਮੌਕੇ ਇਸ ਤਰ੍ਹਾਂ ਕਰਨ ਤੋਂ ਰੋਕਣ ਵਾਲੇ ਵਿਅਕਤੀ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਜ਼ਖ਼ਮੀ ਕਰਨ ਦੇਣ ਦੇ ਦੋਸ਼ ਹੇਠ ਪੁਲਸ ਵਲੋਂ 3 ਵਿਅਕਤੀਆਂ ਵਿਰੁੱਧ ਮਾਮਲਾ ਦਰਜ਼ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ। ਇਸ ਸਬੰਧੀ ਪੁਲਸ ਨੂੰ ਕੀਤੀ ਸ਼ਿਕਾਇਤ ’ਚ ਛੋਟੀ ਬਲਿਆਲ ਵਾਸੀ ਕਾਲਾ ਸਿੰਘ ਪੁੱਤਰ ਲਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ ਇਕ ਕੁੜੀ ਦਾ ਵਿਆਹ ਸੀ ਤੇ ਵਿਆਹ ਸਮਾਗਮ ਦੌਰਾਨ ਉਹ ਵੀ ਉਥੇ ਮੌਜੂਦ ਸੀ। ਇਸ ਦੌਰਾਨ ਵਿਆਹ ਸਮਾਗਮ ’ਚ ਸ਼ਾਮਲ ਹੋਏ ਕੁਝ ਬਿਨ ਬੁਲਾਏ ਵਿਅਕਤੀਆਂ, ਜਿਨ੍ਹਾਂ ’ਚ ਇਕ ਨਿਹੰਗ ਸਿੰਘ ਵੀ ਸ਼ਾਮਲ ਸੀ, ਨੇ ਰੌਲਾ ਪਾਉਣਾ ਸ਼ੁਰੂ ਕਰ ਦਿੱਤਾ।

ਇਹ ਵੀ ਪੜ੍ਹੋ- ਭਿਆਨਕ ਹਾਦਸੇ ਨੇ ਘਰ 'ਚ ਪੁਆਏ ਕੀਰਨੇ, 4 ਭੈਣਾਂ ਦੇ ਇਕਲੌਤੇ ਭਰਾ ਦੀ ਤੜਫ਼-ਤੜਫ਼ ਕੇ ਹੋਈ ਮੌਤ

ਵਿਆਹ ਦਾ ਮਾਹੌਲ ਖ਼ਰਾਬ ਹੁੰਦਾ ਦੇਖ, ਜਦੋਂ ਅਸੀ ਉਕਤ ਵਿਅਕਤੀਆਂ ਨੂੰ ਅਜਿਹਾ ਕਰਨ ਤੋਂ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ 'ਚ ਸ਼ਾਮਲ ਚਰਨਜੀਤ ਸਿੰਘ ਪੁੱਤਰ ਦਰਸ਼ਨ ਸਿੰਘ, ਸੋਮ ਨਾਥ ਪੁੱਤਰ ਚੰਨਾ ਰਾਮ ਦੋਵੇਂ ਵਾਸੀ ਛੋਟੀ ਬਲਿਆਲ ਅਤੇ ਗੱਗੂ ਨਿਹੰਗ ਵਾਸੀ ਖ਼ਨਾਲ ਕਲਾਂ ਅਤੇ ਹੋਰ ਵਿਅਕਤੀਆਂ ਨੇ ਉਸ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸ ਨੂੰ ਗੰਭੀਰ ਜ਼ਖ਼ਮੀ ਕਰ ਦਿੱਤਾ। ਮੌਕੇ 'ਤੇ ਲੋਕਾਂ ਦਾ ਇਕੱਠ ਹੁੰਦਾ ਦੇਖ ਉਕਤ ਹਮਲਾਵਰ ਹਥਿਆਰਾਂ ਸਮੇਤ ਮੌਕੇ ਤੋਂ ਫਰਾਰ ਹੋ ਗਏ। ਕਾਲਾ ਸਿੰਘ ਨੇ ਦੱਸਿਆ ਕਿ ਪਰਿਵਾਰਿਕ ਮੈਂਬਰਾਂ ਨੂੰ ਉਸ ਨੂੰ ਜ਼ਖ਼ਮੀ ਹਾਲਤ ’ਚ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ। ਪੁਲਸ ਨੇ ਕਾਲਾ ਸਿੰਘ ਦੀ ਸ਼ਿਕਾਇਤ ’ਤੇ ਕਾਰਵਾਈ ਕਰਦਿਆਂ ਚਰਨਜੀਤ ਸਿੰਘ ਪੁੱਤਰ ਦਰਸ਼ਨ ਸਿੰਘ, ਸੋਮ ਨਾਥ ਪੁੱਤਰ ਚੰਨਾ ਰਾਮ ਦੋਵੇਂ ਵਾਸੀ ਛੋਟੀ ਬਲਿਆਲ ਅਤੇ ਗੱਗੂ ਨਿਹੰਗ ਵਾਸੀ ਖ਼ਨਾਲ ਕਲਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਅਬੋਹਰ 'ਚ ਗੁੰਡਾਗਰਦੀ ਦਾ ਨੰਗਾ ਨਾਚ, 2 ਦਰਜਨ ਨੌਜਵਾਨਾਂ ਨੇ ਮਾਮੇ-ਭਾਣਜੇ 'ਤੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਹਮਲਾ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 

Simran Bhutto

This news is Content Editor Simran Bhutto