ਕਬਜ਼ੇ ਹਟਾਉਣ ਦੌਰਾਨ ਹੋ ਗਿਆ ਹੰਗਾਮਾ, ਹੱਥੋਪਾਈ ਹੋਣ ਮਗਰੋਂ ਵਧ ਗਿਆ ਮਾਮਲਾ
Friday, Dec 27, 2024 - 05:36 AM (IST)
ਲੁਧਿਆਣਾ (ਹਿਤੇਸ਼)- ਨਗਰ ਨਿਗਮ ਵੱਲੋਂ ਵੀਰਵਾਰ ਨੂੰ ਮੋਚਪੁਰਾ ਬਾਜ਼ਾਰ ’ਚ ਕਬਜ਼ੇ ਹਟਾਉਣ ਦੀ ਕਾਰਵਾਈ ਦੌਰਾਨ ਜੰਮ ਕੇ ਹੰਗਾਮਾ ਹੋਇਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਤਹਿਬਾਜ਼ਾਰੀ ਇੰਸਪੈਕਟਰ ਹਾਂਡਾ ਨੇ ਦੱਸਿਆ ਕਿ ਦੁਕਾਨਾਂ ਦੇ ਕਈ ਫੁੱਟ ਬਾਹਰ ਤੱਕ ਸੜਕ ਦੀ ਜਗ੍ਹਾ ’ਚ ਸਾਮਾਨ ਰੱਖਣ ਦੀ ਵਜ੍ਹਾ ਨਾਲ ਆ ਰਹੀ ਟ੍ਰੈਫਿਕ ਜਾਮ ਦੀ ਸਮੱਸਿਆ ਨੂੰ ਲੈ ਕੇ ਮਿਲੀ ਸ਼ਿਕਾਇਤ ਦੇ ਆਧਾਰ ’ਤੇ ਮੋਚਪੁਰਾ ਬਾਜ਼ਾਰ ’ਚ ਮੁਹਿੰਮ ਚਲਾਈ ਗਈ।
ਇਸ ਦੌਰਾਨ ਕਈ ਦੁਕਾਨਾਂ ਦੇ ਬਾਹਰ ਪਏ ਸਾਮਾਨ ਨੂੰ ਜ਼ਬਤ ਕੀਤਾ ਗਿਆ, ਜਿਸ ਨੂੰ ਵਾਪਸ ਲੈਣ ਲਈ ਕੁਝ ਦੁਕਾਨਦਾਰਾਂ ਵੱਲੋਂ ਪਹਿਲਾਂ ਹੱਥੋਪਾਈ ਕੀਤੀ ਗਈ ਅਤੇ ਫਿਰ ਗਾਲੀ-ਗਲੋਚ ਕਰਦੇ ਹੋਏ ਲੋਹੇ ਦੀਆਂ ਪਾਈਪਾਂ ਨਾਲ ਹਮਲਾ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ- MP ਚੰਨੀ, ਰਾਜਾ ਵੜਿੰਗ ਸਣੇ ਪੰਜਾਬ ਦੇ ਸੀਨੀਅਰ ਆਗੂਆਂ ਨੇ ਡਾ. ਮਨਮੋਹਨ ਸਿੰਘ ਦੇ ਦਿਹਾਂਤ 'ਤੇ ਪ੍ਰਗਟਾਇਆ ਦੁੱਖ
ਨਗਰ ਨਿਗਮ ਵੱਲੋਂ ਦੁਕਾਨਦਾਰਾਂ ਦੇ ਹਮਲੇ ਦੀ ਵਜ੍ਹਾ ਨਾਲ 2 ਮੁਲਾਜ਼ਮਾਂ ਦੇ ਜ਼ਖਮੀ ਹੋਣ ਦੇ ਸਬੰਧ ’ਚ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ ਗਈ, ਜਿਸ ਦੇ ਆਧਾਰ ’ਤੇ ਥਾਣਾ ਡਵੀਜ਼ਨ ਨੰ. 3 ’ਚ ਕੇਸ ਦਰਜ ਕੀਤਾ ਗਿਆ ਹੈ।
ਭਾਵੇਂ ਇਸ ਮਾਮਲੇ ’ਚ ਹਾਲੇ ਕਿਸੇ ਦੁਕਾਨਦਾਰ ਦੀ ਗ੍ਰਿਫਤਾਰੀ ਨਹੀਂ ਹੋਈ ਪਰ 3 ਲੋਕਾਂ ਨੂੰ ਨਾਮਜ਼ਦ ਕਰਨ ਤੋਂ ਬਾਅਦ ਬਾਕੀ ਅਣਪਛਾਤੇ ਦੱਸੇ ਗਏ ਹਨ, ਜਿਨ੍ਹਾਂ ਦੀ ਵੀਡੀਓ ਦੇ ਆਧਾਰ ’ਤੇ ਸ਼ਨਾਖਤ ਕਰਨ ਦੀ ਗੱਲ ਕਹੀ ਗਈ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e