ਬੇਅਦਬੀ ਕਾਂਡ: ਡੇਰੇ ਦੀ ਕੌਮੀ ਕਮੇਟੀ ਦੇ ਮੈਂਬਰਾਂ ਨੂੰ ਭਗੌੜਾ ਐਲਾਨਣ ਦੀ ਕਾਰਵਾਈ ਰੱਦ

01/10/2021 11:03:25 AM

ਫਰੀਦਕੋਟ (ਜਗਦੀਸ਼): ਬੇਅਦਬੀ ਕਾਂਡ ’ਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਵਿਸ਼ੇਸ਼ ਜਾਂਚ ਟੀਮ ਦੀ ਅਰਜ਼ੀ ’ਤੇ ਡੇਰਾ ਸਿਰਸਾ ਦੇ ਤਿੰਨ ਕੌਮੀ ਕਮੇਟੀ ਮੈਂਬਰਾਂ ਨੂੰ ਭਗੌੜਾ ਐਲਾਨਣ ਦੀ ਕਾਰਵਾਈ ਰੱਦ ਕਰ ਦਿੱਤੀ ਹੈ। ਡੀ.ਆਈ.ਜੀ. ਰਣਬੀਰ ਸਿੰਘ ਖੱਟੜਾ ਦੀ ਅਗਵਾਈ ਵਾਲੀ ਵਿਸ਼ੇਸ਼ ਜਾਂਚ ਟੀਮ ਪਿੰਡ ਬੁਰਜ ਜਵਾਹਰ ਸਿੰਘ ਵਾਲਾ ’ਚੋਂ ਪਹਿਲੀ ਜੂਨ 2015 ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਸਰੂਪ ਚੋਰੀ ਕਰ ਦੇ ਮਾਮਲੇ ’ਚ ਮੁੱਖ ਸਾਜਿਸ਼ਕਾਰ ਵਜੋ ਨਾਮਜ਼ਦ ਕੀਤੇ ਗਏ ਡੇਰੇ ਦੀ ਕੌਮੀ ਕਮੇਟੀ ਦੇ ਮੈਂਬਰ ਹਰਸ਼ ਧੁਰੀ, ਪੁਦੀਪ ਕਲੇਰ ਅਤੇ ਸੰਦੀਪ ਬਰੇਟਾ ਨੂੰ ਗ੍ਰਿਫਤਾਰ ਨਹੀ ਕਰ ਸਕੀ ਸੀ।

ਇਹ ਵੀ ਪੜ੍ਹੋ:  ਪ੍ਰਧਾਨ ਮੰਤਰੀ ਦੀ ਤੁਲਨਾ ਗੁਰੂ ਸਾਹਿਬ ਨਾਲ ਕਰਨ ਵਾਲੇ ਭਾਜਪਾ ਆਗੂ ਦੇ ਘਰ ’ਤੇ ਹਮਲਾ

ਜਾਂਚ ਟੀਮ ਨੇ 6 ਜੁਲਾਈ 2020 ਨੂੰ ਫਰੀਦਕੋਟ ਦੀ ਅਦਾਲਤ ’ਚ ਅਰਜ਼ੀ ਦੇ ਕੇ ਉਪਰੋਕਤ ਤਿੰਨਾਂ ਡੇਰਾ ਪ੍ਰੇਮੀਆਂ ਖਿਲਾਫ ਗ੍ਰਿਫਤਾਰੀ ਵਰੰਟ ਜਾਰੀ ਕਰਵਾਏ ਸਨ। ਜਸਟਿਸ ਅਨਮੋਲ ਰਤਨ ਸਿੰਘ ਨੇ ਜਾਂਚ ਟੀਮ ਵੱਲੋਂ ਪੇਸ਼ ਕੀਤੀ ਗਈ ਚਾਰਜਸ਼ੀਟ ’ਚ ਫਰੀਦਕੋਟ ਦੀ ਅਦਾਲਤ ਵੱਲੋਂ 6 ਜੁਲਾਈ 2020 ਜਾਂ ਉਸ ਤੋਂ ਬਾਅਦ ਪਾਸ ਕੀਤੇ ਗਏ ਸਾਰੇ ਹੁਕਮਾਂ ਨੂੰ ਰੱਦ ਕੀਤਾ ਹੈ।

ਇਹ ਵੀ ਪੜ੍ਹੋ: 2 ਦਿਨ ਬਾਅਦ ਜੁਆਇਨ ਕਰਨੀ ਸੀ ਸਰਕਾਰੀ ਨੌਕਰੀ, ਪਾਰਟੀ 'ਤੇ ਗਏ ਮੁੰਡੇ ਦੀ ਦਰੱਖਤ ਨਾਲ ਲਟਕਦੀ ਮਿਲੀ ਲਾਸ਼

ਹਾਈ ਕੋਰਟ ਨੇ ਇਸ ਮਾਮਲੇ ’ਚ 30 ਦਿਨਾਂ ’ਚ ਨਵੇਂ ਦੋਸ਼ ਪੱਤਰ ਅਦਾਲਤ ’ਚ ਪੇਸ਼ ਕਰਨ ਦੇ ਹੁਕਮ ਦਿੱਤੇ ਹਨ। ਸੂਤਰਾਂ ਅਨੁਸਾਰ ਪੰਜਾਬ ਸਰਕਾਰ ਬੇਅਦਬੀ ਕਾਂਡਾਂ ਦੀ ਪੜਤਾਲ ਵੀ ਆਈ.ਜੀ. ਕੁੰਵਰ ਵਿਜੇ ਪ੍ਰਤਾਪ ਦੀ ਜਾਂਚ ਟੀਮ ਦੇ ਹਵਾਲੇ ਕਰ ਸਕਦੀ ਹੈ ਕਿਉਂਕਿ ਹਾਈ ਕੋਰਟ ਨੇ ਆਪਣੇ ਹੁਕਮ ’ਚ ਡੀ.ਆਈ.ਜੀ. ਰਣਬੀਰ ਸਿੰਘ ਖੱਟੜਾ ਨੂੰ ਜਾਂਚ ਟੀਮ ਦੀ ਚੇਅਰਮੈਨੀ ਤੋਂ ਪਾਸੇ ਕਰ ਦਿੱਤਾ ਹੈ।

ਇਹ ਵੀ ਪੜ੍ਹੋ:  ਸੰਗਰੂਰ ਜੇਲ੍ਹ ਪ੍ਰਬੰਧਕਾਂ ਦਾ ਕਾਰਨਾਮਾ, ਪੈਸੇ ਦੇ ਲਾਲਚ 'ਚ ਕੈਦੀਆਂ ਨੂੰ ਕਰਾਉਂਦੇ ਸੀ 'ਐਸ਼'


Shyna

Content Editor

Related News