ਬੇਅਦਬੀ ਕਾਂਡ : ਡੇਰਾ ਮੁਖੀ ਦੀ ਜ਼ਮਾਨਤ ’ਤੇ ਸੁਣਵਾਈ 13 ਮਈ ਤੱਕ ਟਲੀ

05/12/2022 10:28:06 AM

ਫਰੀਦਕੋਟ (ਜਗਦੀਸ਼) : ਬੇਅਦਬੀ ਕਾਂਡ ਵਿਚ ਡੇਰਾ ਸੱਚਾ ਸੌਦਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਵੱਲੋਂ ਆਪਣੀ ਰਿਹਾਈ ਦੇ ਲਈ ਚੀਫ ਜੁਡੀਸ਼ੀਅਲ ਮੈਜਿਸਟਰੇਟ ਮੈਡਮ ਮੋਨੀਕਾ ਲਾਬਾਂ ਦੀ ਅਦਾਲਤ ਵਿਚ ਅਰਜ਼ੀ ਦੇ ਕੇ ਚੱਲਦੇ ਮੁਕਦਮੇ ਤੱਕ ਜ਼ਮਾਨਤ ’ਤੇ ਰਿਹਾਅ ਕਰਨ ਦੀ ਮੰਗ ਕੀਤੀ ਹੈ। ਡੇਰਾ ਮੁਖੀ ਦੀ ਅਰਜ਼ੀ ’ਤੇ ਅਦਾਲਤ ਵੱਲੋਂ ਮੰਗਿਆ ਵਿਸੇਸ਼ ਜਾਂਚ ਟੀਮ ਅਤੇ ਪੰਜਾਬ ਸਰਕਾਰ ਵੱਲੋਂ ਇਸ ਕੇਸ ਦਾ ਲੋੜੀਂਦਾ ਰਿਕਾਰਡ ਪੇਸ਼ ਨਹੀ ਕੀਤਾ ਗਿਆ, ਜਿਸ ਕਾਰਨ ਅਦਾਲਤ ਨੇ ਇਸ ਦੀ ਸੁਣਵਾਈ 13 ਮਈ ਤਕ ਟਾਲ ਦਿੱਤੀ ਹੈ।

ਇਹ ਵੀ ਪੜ੍ਹੋ : ਫਿਰੋਜ਼ਪੁਰ ਪੁਲਸ ਹੱਥ ਲੱਗੀ ਵੱਡੀ ਸਫ਼ਲਤਾ, RDX ਨਾਲ ਫੜੇ ਗਏ 4 ਅੱਤਵਾਦੀਆਂ ਦੇ 2 ਹੋਰ ਸਾਥੀ ਗ੍ਰਿਫ਼ਤਾਰ

ਜ਼ਿਕਰਯੋਗ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਸਬੰਧੀ ਪੰਜਾਬ ਵਿਚ 3 ਮਾਮਲਿਆਂ ਵਿਚ ਡੇਰਾ ਸੱਚਾ ਸੌਦਾ ਪ੍ਰਮੁੱਖ ਗੁਰਮੀਤ ਰਾਮ ਰਹੀਮ ਦਾ ਵੀ ਨਾਂ ਦਰਜ ਹੈ। ਇਕ ਮਾਮਲੇ ਵਿਚ ਪੰਜਾਬ ਪੁਲਸ ਗੁਰਮੀਤ ਰਾਮ ਰਹੀਮ ਨੂੰ ਸੁਨਾਰੀਆ ਜੇਲ੍ਹ ਤੋਂ ਪ੍ਰੋਡਕਸ਼ਨ ਰਿਮਾਂਡ ’ਤੇ ਲਿਆ ਕੇ ਫਰੀਦਕੋਟ ਦੀ ਅਦਾਲਤ ਵਿਚ ਪੇਸ਼ ਕਰ ਕੇ ਉਸ ਤੋਂ ਪੁੱਛਗਿਛ ਕਰਨ ਲਈ ਰਿਮਾਂਡ ਲੈਣਾ ਚਾਹੁੰਦੀ ਸੀ ਪਰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਪੰਜਾਬ ਪੁਲਸ ਦੇ ਮਨਸੂਬਿਆਂ ’ਤੇ ਪਾਣੀ ਫੇਰਦਿਆਂ ਗੁਰਮੀਤ ਰਾਮ ਰਹੀਮ ਦਾ ਪ੍ਰੋਡਕਸ਼ਨ ਵਾਰੰਟ ਦੇਣ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ। ਕੋਰਟ ਨੇ ਕਿਹਾ ਕਿ ਬੇਅਦਬੀ ਨਾਲ ਜੁੜੇ ਸਾਰੇ 3 ਮਾਮਲਿਆਂ ਵਿਚ ਪੁਲਸ ਨੂੰ ਜੋ ਵੀ ਪੁੱਛਗਿਛ ਕਰਨੀ ਜਾਂ ਕੋਰਟ ਵਿਚ ਪੇਸ਼ੀ ਹੋਣੀ ਹੈ, ਉਹ ਜੇਲ੍ਹ ਤੋਂ ਹੀ ਵੀਡੀਓ ਕਾਨਫਰੰਸਿੰਗ ਦੀ ਮਾਰਫ਼ਤ ਹੀ ਹੋਵੇਗੀ।

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ

Meenakshi

This news is News Editor Meenakshi