ਰੁਬਿੰਦਰਜੀਤ ਸਿੰਘ ਬਰਾੜ ਜ਼ਿਲ੍ਹਾ ਫਰੀਦਕੋਟ ਦੇ ਚੋਣ ਆਬਜ਼ਰਵਰ ਨਿਯੁਕਤ
Saturday, May 16, 2026 - 04:31 PM (IST)
ਜੈਤੋ (ਰਘੂਨੰਦਨ ਪਰਾਸ਼ਰ) : ਰਾਜ ਚੋਣ ਕਮਿਸ਼ਨ ਪੰਜਾਬ ਵੱਲੋਂ ਨਗਰ ਕੌਂਸਲ ਚੋਣਾਂ-2026 ਦੇ ਮੱਦੇਨਜ਼ਰ ਜ਼ਿਲ੍ਹਾ ਫਰੀਦਕੋਟ ਲਈ ਰੁਬਿੰਦਰਜੀਤ ਸਿੰਘ ਬਰਾੜ, ਆਈ.ਏ.ਐਸ ਨੂੰ ਚੋਣ ਆਬਜ਼ਰਵਰ ਨਿਯੁਕਤ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਰਾਹੁਲ ਕੁਮਾਰ ਚਾਬਾ ਨੇ ਦੱਸਿਆ ਕਿ ਉਪ ਮੰਡਲ ਅਫ਼ਸਰ ਡਰੇਨਜ, ਫਰੀਦਕੋਟ ਨੂੰ ਚੋਣ ਆਬਜ਼ਰਵਰ ਦੇ ਸਹਾਇਕ ਲਾਇਜ਼ਨ ਅਫ਼ਸਰ ਵਜੋਂ ਨਿਯੁਕਤ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਨਗਰ ਕੌਂਸਲ ਚੋਣਾਂ ਸਬੰਧੀ ਜ਼ਿਲ੍ਹੇ ਦੇ ਨਾਗਰਿਕ ਚੋਣ ਪ੍ਰਕਿਰਿਆ ਨਾਲ ਜੁੜੇ ਕਿਸੇ ਵੀ ਸੁਝਾਅ ਜਾਂ ਸ਼ਿਕਾਇਤ ਲਈ ਚੋਣ ਆਬਜ਼ਰਵਰ ਰੁਬਿੰਦਰਜੀਤ ਸਿੰਘ ਬਰਾੜ, ਆਈ.ਏ.ਐਸ ਨਾਲ ਮੋਬਾਈਲ ਨੰਬਰ 97813-31102 ’ਤੇ ਸੰਪਰਕ ਕਰ ਸਕਦੇ ਹਨ। ਇਸ ਤੋਂ ਇਲਾਵਾ ਸਹਾਇਕ ਲਾਇਜ਼ਨ ਅਫ਼ਸਰ ਗੁਰਜੀਤ ਸਿੰਘ, ਉਪ ਮੰਡਲ ਅਫ਼ਸਰ ਡਰੇਨਜ ਨਾਲ ਮੋਬਾਈਲ ਨੰਬਰ 90410-80543 ’ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।
