ਜਿਲ੍ਹਾ ਫਾਜ਼ਿਲਕਾ ''ਚ 4 ਮਾਮਲੇ ਪਾਜ਼ੇਟਿਵ, ਇਕ ਮਰੀਜ਼ ਨੇ ਦਿੱਤੀ ਕੋਰੋਨਾ ਨੂੰ ਮਾਤ

07/01/2020 8:43:43 PM

ਜਲਾਲਾਬਾਦ,(ਸੇਤੀਆ) : ਜ਼ਿਲਾ ਫਾਜ਼ਿਲਕਾ 'ਚ ਕੋਰੋਨਾ ਵਾਇਰਸ ਦੇ 4 ਨਵੇਂ ਮਾਮਲੇ ਸਾਹਮਣੇ ਆਏ ਹਨ, ਜਦਕਿ ਇਕ ਮਰੀਜ਼ ਤੰਦਰੁਸਤ ਹੋ ਕੇ ਘਰ ਵਾਪਸ ਪਰਤ ਗਿਆ ਹੈ। ਸਿਵਲ ਸਰਜਨ ਡਾ. ਚੰਦਰ ਮੋਹਨ ਕਟਾਰੀਆ ਨੇ ਦੱਸਿਆ ਕਿ ਜ਼ਿਲੇ ਅੰਦਰ 4 ਪਾਜ਼ੇਟਿਵ ਕੇਸਾਂ ਨੇ ਦਸਤਕ ਦਿੱਤੀ ਹੈ। ਉਨ੍ਹਾਂ ਦੱਸਿਆ ਕਿ 4 ਕੇਸਾਂ 'ਚ 1 ਜਨਾਨੀ ਅਤੇ 3 ਵਿਅਕਤੀ ਹਨ। ਉਨ੍ਹਾਂ ਦੱਸਿਆ ਕਿ ਇਕ ਮਰੀਜ਼ ਵਲੋਂ ਕੋਰੋਨਾ ਨੂੰ ਮਾਤ ਦਿੱਤੀ ਗਈ ਹੈ, ਜੋ ਕਿ ਜਲੰਧਰ ਵਿਖੇ ਆਪਣਾ ਇਲਾਜ ਕਰਵਾ ਰਿਹਾ ਸੀ। ਉਨ੍ਹਾਂ ਦੱਸਿਆ ਕਿ 4 ਕੇਸ ਪਾਜ਼ੇਟਿਵ ਆਉਣ ਨਾਲ ਜ਼ਿਲੇ ਅੰਦਰ ਹੁਣ 23 ਕੋਰੋਨਾ ਮਾਮਲੇ ਸਰਗਰਮ ਹਨ।
ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਕ 54 ਸਾਲਾਂ ਜਨਾਨੀ, ਜਿਸ ਦੀ ਕੋਈ ਟਰੈਵਲ ਹਿਸਟਰੀ ਨਹੀਂ ਹੈ ਅਤੇ 2 ਬੀ. ਐਸ. ਐਫ ਜਵਾਨ ਜੋ ਕਿ ਜਲਾਲਾਬਾਦ ਵਿਖੇ ਡਿਊਟੀ 'ਤੇ ਤਾਇਨਾਤ ਹਨ, ਜਿਨ੍ਹਾਂ ਦੀ ਉਮਰ 39 ਤੇ 32 ਸਾਲ ਹੈ ਅਤੇ ਇਕ ਵਿਅਕਤੀ ਜਿਸ ਦੀ ਉਮਰ 52 ਸਾਲ ਹੈ, ਜੋ ਕਿ ਪਾਕਿਸਤਾਨ ਤੋਂ ਆਇਆ ਸੀ ਅਤੇ ਇਸ ਦਾ 29 ਜੂਨ ਨੂੰ ਸੈਂਪਲ ਲਿਆ ਗਿਆ ਸੀ ਜਿਸ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਸਿਵਲ ਸਰਜਨ ਡਾ. ਚੰਦਰ ਮੋਹਨ ਕਟਾਰੀਆ ਨੇ ਦੱਸਿਆ ਕੇ ਬੀ. ਐਸ. ਐਫ. ਦੇ ਜਵਾਨਾਂ ਨੂੰ ਉਨ੍ਹਾਂ ਦੇ ਹਸਪਤਾਲ 'ਚ ਭੇਜਿਆ ਜਾ ਰਿਹਾ, ਜਦਕਿ ਦੂਜੇ ਮਰੀਜ਼ਾਂ ਨੂੰ ਜਲਾਲਾਬਾਦ ਦੇ ਸਿਵਲ ਹਸਪਤਾਲ ਹਸਪਤਾਲ 'ਚ ਸ਼ਿਫਟ ਕੀਤਾ ਗਿਆ ਹੈ।
 

Deepak Kumar

This news is Content Editor Deepak Kumar